Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਡਾ. ਉਬਰਾਏ ਵੱਲੋਂ ਸਮਾਜ ਸੇਵਾ ਦੇ ਖੇਤਰ ਚ ਕੀਤੇ ਜਾ ਰਹੇ ਹਨ ਨੇਕ ਤੇ ਪਰਉਪਕਾਰੀ ਕਾਰਜ : ਕੌਂਸਲਰ ਸੁਖਦੇਵ ਬਾਜਵਾ

ਡਾ. ਉਬਰਾਏ ਵੱਲੋਂ ਸਮਾਜ ਸੇਵਾ ਦੇ ਖੇਤਰ ਚ ਕੀਤੇ ਜਾ ਰਹੇ ਹਨ ਨੇਕ ਤੇ ਪਰਉਪਕਾਰੀ ਕਾਰਜ : ਕੌਂਸਲਰ ਸੁਖਦੇਵ ਬਾਜਵਾ

ਬਟਾਲਾ 20 ਅਗਸਤ ( ਅਵਿਨਾਸ਼ ਸ਼ਰਮਾ )

ਲੁਧਿਆਣਾ ਲਈ ਡੈਡ ਬਾਡੀ ਫਰੀਜਰਾਂ ਦੀ ਗੱਡੀ ਕੀਤੀ ਰਵਾਨਾ

: ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਸੰਸਾਰ ਪ੍ਰਸਿੱਧ ਸਮਾਜ ਸੇਵੀ ਸ਼ਖਸ਼ੀਅਤ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਦੇਸ਼ ਵਿਦੇਸ਼ ਦੇ ਅੰਦਰ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਜਾ ਰਹੇ ਪਰਉਪਕਾਰੀ ਕਾਰਜਾਂ ਤਹਿਤ ਮਨੁੱਖਤਾ ਨੂੰ ਬਚਾਉਣ ਅਤੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਹੋਰ ਉੱਚਾ ਚੁੱਕਣ ਦੇ ਲਈ ਨੇਕ ਅਤੇ ਸਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਬਟਾਲਾ ਦੇ ਸੀਨੀਅਰ ਕੌਂਸਲਰ ਸੁਖਦੇਵ ਸਿੰਘ ਬਾਜਵਾ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜਿਲਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਟਰੱਸਟ ਦੇ ਜ਼ਿਲ੍ਹਾ ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ ਦੇ ਨਾਲ ਮਿਲ ਕੇ ਜਿਲਾ ਲੁਧਿਆਣਾ ਵਿਖੇ ਪੈਂਦੇਂ ਵੱਖ ਵੱਖ ਪਿੰਡਾਂ ਦੇ ਲੋੜਵੰਦਾਂ ਦੇ ਲਈ ਡੈਡ ਬਾਡੀ ਫਰੀਜ਼ਰਾਂ ਦੀ ਗੱਡੀ ਨੂੰ ਰਵਾਨਾ ਕਰਦਿਆਂ ਕੀਤਾ। ਕੌਂਸਲਰ ਸੁਖਦੇਵ ਸਿੰਘ ਬਾਜਵਾ ਨੇ ਕਿਹਾ ਕਿ ਸੈਂਕੜੇ ਨੌਜਵਾਨਾਂ ਦੀਆਂ ਜਾਨਾਂ ਬਚਾਉਣ ਵਾਲੇ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਆਪਣੀ ਨੇਕ ਕਿਰਤ ਕਮਾਈ ਦਾ 98 ਫੀਸਦੀ ਹਿੱਸਾ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਖਰਚ ਕੀਤਾ ਜਾ ਰਿਹਾ ਹੈ। ਜਦਕਿ ਹੱਦਾਂ ਅਤੇ ਸਰਹੱਦਾਂ ਤੋਂ ਉੱਪਰ ਉੱਠ ਕੇ ਦੇਸ਼ ਵਿਦੇਸ਼ ਦੇ ਪੀੜਿਤ ਲੋਕਾਂ ਦੀ ਸਹਾਇਤਾ ਵੀ ਕੀਤੀ ਜਾ ਰਹੀ ਹੈ। ਕੌਂਸਲਰ ਸੁਖਦੇਵ ਸਿੰਘ ਬਾਜਵਾ ਨੇ ਕਿਹਾ ਕਿ ਡਾਕਟਰ ਐਸ. ਪੀ. ਸਿੰਘ ਉਬਰਾਏ ਵੱਲੋਂ ਅਰਬ ਦੇਸ਼ਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਨੂੰ ਫਾਂਸੀ ਦੀ ਸਜ਼ਾ ਤੋਂ ਮੁਕਤ ਕਰਵਾਉਂਦਿਆਂ ਕਰੋੜਾਂ ਰੁਪਏ ਦੀ ਬਲੱਡ ਮਣੀ ਦਿੱਤੀ ਗਈ ਹੈ, ਤਾਂ ਜੋ ਨੌਜਵਾਨਾਂ ਦੀਆਂ ਕੀਮਤੀ ਜਿੰਦਗੀਆਂ ਨੂੰ ਬਚਾਇਆ ਜਾ ਸਕੇ। ਉਨਾਂ ਨੇ ਕਿਹਾ ਕਿ ਇੱਥੇ ਹੀ ਬੱਸ ਨਹੀਂ ਡਾਕਟਰ ਉਬਰਾਏ ਵੱਲੋਂ ਖਾੜੀ ਦੇਸ਼ਾਂ ਦੇ ਵਿੱਚ ਵੱਖ-ਵੱਖ ਹਾਦਸਿਆਂ ਦੌਰਾਨ ਮੌਤ ਦੇ ਮੂੰਹ ਵਿੱਚ ਜਾਣ ਵਾਲੇ ਬਾਦਨਸੀਬ ਨੌਜਵਾਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਵੀ ਖਾੜੀ ਦੇਸ਼ਾਂ ਤੋਂ ਆਪਣੇ ਦੇਸ਼ ਖਾਸ ਕਰਕੇ ਪੰਜਾਬ ਲਿਆਂਦੀਆਂ ਗਈਆਂ ਹਨ, ਜਦਕਿ ਇਹਨਾਂ ਪੀੜਿਤ ਪਰਿਵਾਰਾਂ ਦੀ ਸਾਰ ਲੈਂਦੀਆਂ ਡਾਕਟਰ ਉਬਰਾਏ ਵੱਲੋਂ ਪਰਿਵਾਰਾਂ ਦੀਆਂ ਪੈਨਸ਼ਨਾਂ ਵੀ ਲਗਾਈਆਂ ਗਈਆਂ ਹਨ। ਕੌਂਸਲਰ ਸੁਖਦੇਵ ਸਿੰਘ ਬਾਜਵਾ ਨੇ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲਾ ਗੁਰਦਾਸਪੁਰ ਦੀ ਇਕਾਈ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਦੀ ਅਗਵਾਈ ਹੇਠ ਪੂਰੀ ਤਨਦੇਹੀ ਦੇ ਨਾਲ ਗਰੀਬਾਂ ਅਤੇ ਲੋੜਵੰਦਾਂ ਦੀ ਸੇਵਾ ਵਿੱਚ ਲੱਗੀ ਹੋਈ ਹੈ। ਤਾਂ ਜੋ ਟਰੱਸਟ ਦੇ ਮਾਧਿਅਮ ਰਾਹੀਂ ਹਰ ਵਰਗ ਨੂੰ ਰਾਹਤ ਦਿੱਤੀ ਜਾ ਸਕੇ। ਇਸ ਮੌਕੇ ਹੋਰ ਵੀ ਮੈਂਬਰ ਹਾਜ਼ਰ ਸਨ।

ਕੈਪਸ਼ਨ……
ਕੌਂਸਲਰ ਸੁਖਦੇਵ ਸਿੰਘ ਬਾਜਵਾ, ਪ੍ਰਧਾਨ ਰਵਿੰਦਰ ਸਿੰਘ ਮਠਾਰੂ , ਰਜਿੰਦਰ ਸਿੰਘ ਹੈਪੀ ਤੇ ਹੋਰ ਡੈਡ ਬਾਡੀ ਫਰੀਜ਼ਰਾਂ ਦੀ ਗੱਡੀ ਨੂੰ ਰਵਾਨਾ ਕਰਦੇ ਹੋਏ।