Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸਤਿਕਾਰ ਕਮੇਟੀ ਸਖ਼ਤ – ਬਟਾਲਾ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ, ਸ਼ਰਾਬ ਠੇਕਿਆਂ ’ਤੇ ਪਾਬੰਦੀ ਲਗਾਉਣ ਦੀ ਮੰਗ

ਸਤਿਕਾਰ ਕਮੇਟੀ ਸਖ਼ਤ – ਬਟਾਲਾ ਐਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ, ਸ਼ਰਾਬ ਠੇਕਿਆਂ ’ਤੇ ਪਾਬੰਦੀ ਲਗਾਉਣ ਦੀ ਮੰਗ

ਬਟਾਲਾ, 21 ਅਗਸਤ (ਅਵਿਨਾਸ਼ ਸ਼ਰਮਾ ) 

: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੇੜੇ ਆਉਂਦੇ ਹੀ ਬਟਾਲਾ ਦੀਆਂ ਧਾਰਮਿਕ ਤੇ ਸਮਾਜਕ ਸੰਸਥਾਵਾਂ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸਤਿਕਾਰ ਕਮੇਟੀ ਨੇ ਬਟਾਲਾ ਦੇ ਐਸ.ਡੀ.ਐਮ. ਨੂੰ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ। ਕਮੇਟੀ ਨੇ ਸਪੱਸ਼ਟ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਹਰ ਸਾਲ ਸ਼ਰਧਾ, ਭਗਤੀ ਅਤੇ ਆਤਮਕਤਾ ਨਾਲ ਮਨਾਇਆ ਜਾਂਦਾ ਹੈ। ਇਸ ਲਈ ਪ੍ਰਸ਼ਾਸਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਪਵਿੱਤਰ ਸਮੇਂ ਦੌਰਾਨ ਕੋਈ ਵੀ ਅਨੁਸ਼ਾਸਨਹੀਨਤਾ ਜਾਂ ਬੇਅਦਬੀ ਨਾ ਹੋਵੇ।

???? ਕਮੇਟੀ ਵੱਲੋਂ ਮੁੱਖ ਮੰਗਾਂ ਇਹ ਸਨ:

ਮੇਲੇ ਦੌਰਾਨ ਬਟਾਲਾ ਅਤੇ ਆਲੇ ਦੁਆਲੇ ਸਾਰੇ ਸ਼ਰਾਬ ਦੇ ਠੇਕੇ ਅਤੇ ਅਹਾਤੇ ਪੂਰੀ ਤਰ੍ਹਾਂ ਬੰਦ ਰੱਖੇ ਜਾਣ।

ਹੁੱਲੜਬਾਜ਼ਾਂ ਨੂੰ ਰੋਕਣ ਲਈ ਸਖ਼ਤ ਨਿਗਰਾਨੀ ਅਤੇ ਕਾਰਵਾਈ ਕੀਤੀ ਜਾਵੇ।

ਸ਼ਰਧਾਲੂਆਂ ਲਈ ਸਾਫ਼-ਸੁਥਰੇ ਪ੍ਰਬੰਧ, ਸੁਰੱਖਿਆ ਅਤੇ ਟ੍ਰੈਫਿਕ ਕੰਟਰੋਲ ਯਕੀਨੀ ਬਣਾਇਆ ਜਾਵੇ।

ਸਤਿਕਾਰ ਕਮੇਟੀ ਨੇ ਆਪਣੀ ਚਿੰਤਾ ਪ੍ਰਗਟਾਉਂਦੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਹਰ ਰੋਜ਼ ਨਸ਼ਿਆਂ ਦੇ ਖ਼ਿਲਾਫ਼ ਵੱਡੇ ਬਿਆਨ ਤੇ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ, ਪਰ ਦੂਜੇ ਪਾਸੇ ਜੇ ਮੇਲੇ ਦੇ ਦਿਨਾਂ ਵਿੱਚ ਸ਼ਰਾਬ ਦੇ ਠੇਕੇ ਖੁੱਲ੍ਹੇ ਰਹਿੰਦੇ ਹਨ ਤਾਂ ਇਹ ਆਪਣੇ ਆਪ ਵਿੱਚ ਵੱਡਾ ਵਿਰੋਧਾਭਾਸ ਹੈ। ਕਮੇਟੀ ਨੇ ਤਿੱਖਾ ਪ੍ਰਸ਼ਨ ਉਠਾਇਆ – “ਕੀ ਸਰਕਾਰ ਸ਼ਰਾਬ ਨੂੰ ਨਸ਼ਾ ਨਹੀਂ ਸਮਝਦੀ? ਜੇ ਨਸ਼ਿਆਂ ਨਾਲ ਜਵਾਨੀ ਬਰਬਾਦ ਹੋ ਰਹੀ ਹੈ ਤਾਂ ਸ਼ਰਾਬ ਉਸ ਦਾ ਸਭ ਤੋਂ ਵੱਡਾ ਹਿੱਸਾ ਹੈ।”

ਕਮੇਟੀ ਨੇ ਦਲੀਲ ਦਿੱਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ਨਾਲ ਜੁੜੇ ਜੋੜ ਮੇਲੇ ਦੌਰਾਨ ਸ਼ਰਾਬ ਦੀ ਵਿਕਰੀ ਅਤੇ ਵਰਤੋਂ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ, ਸਗੋਂ ਇਹ ਮੇਲੇ ਦੇ ਪਵਿੱਤਰ ਮਾਹੌਲ ਨੂੰ ਵੀ ਖ਼ਰਾਬ ਕਰਦੀ ਹੈ।

???? ਕਮੇਟੀ ਨੇ ਚੇਤਾਵਨੀ ਵੀ ਦਿੱਤੀ ਕਿ ਜੇ ਸਰਕਾਰ ਵੱਲੋਂ ਇਸ ਮੰਗ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਸ਼ਰਧਾਲੂਆਂ ਦੀ ਭਾਵਨਾ ਆਹਤ ਹੋ ਸਕਦੀ ਹੈ ਅਤੇ ਲੋਕਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਪੈਦਾ ਹੋਵੇਗਾ।