Prime Punjab Times

Latest news
SIR - ਜ਼ਿਲ੍ਹੇ ’ਚ 89.21 ਫੀਸਦੀ ਵੋਟਰਾਂ ਦੀ ਹੋਈ ਮੈਪਿੰਗ : ਜ਼ਿਲ੍ਹਾ ਚੋਣ ਅਫ਼ਸਰ ਹਰਿਆਣਾ ਦੇ ਪਿੰਡ ਗੱਜਾਂ ਨੇੜੇ ਨਹਿਰ 'ਚ ਨਹਾਉਂਦੇ ਸਮੇਂ ਚਾਰ ਚੋਂ ਦੋ ਨੌਜਵਾਨਾਂ ਦੀ ਡੁੱਬਣ ਨਾਲ ਹੋਈ ਮੌ+ਤ 34 ਸੰਸਥਾਵਾਂ ਦੇ 1700 ਤੋਂ ਵੱਧ ਵਲੰਟੀਅਰਾਂ ਨੇ ਲਗਾਏ 9000 ਤੋਂ ਉਪਰ ਪੌਦੇ ਭਾਗਵਤ ਕਥਾ ਦੇ ਛੇਵੇਂ ਦਿਨ ਕਥਾਵਾਚਕ ਓਮ ਬਾਵਾ ਨੇ ਦਿੱਤਾ ਨਿਰਮਲ ਮਨ ਅਤੇ ਸੱਚਾਈ ਦਾ ਸੰਦੇਸ਼ KMS ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ ਪ੍ਰਦਰਸ਼ਨਕਾਰੀਆਂ ਨੂੰ ਛੱਲੀਆਂ ਵਾਂਗ ਕੁੱਟ ਕੇ ਮੁਗਲ ਰਾਜ ਦੀ ਯਾਦ ਦਿਵਾ ਰਹੀ ਹੈ ਮਾਨ ਸਰਕਾਰ : ਬੇਗਮਪੁਰਾ ਟਾਈਗਰ ਫੋਰਸ ਯੂਰੀਆ ਖਾਦ ਦੀ ਅਣ-ਅਧਿਕਾਰਿਤ ਵਰਤੋਂ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕਫੋਰਸ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਡਿਫੈਂਸ ਰੋਡ ‘ਤੇ ਖੂਨੀ ਟਕਰਾਅ: ਮਾਮੂਲੀ ਵਿਵਾਦ ਨੇ ਧਾਰਨ ਕੀਤਾ ਭਿਆਨਕ ਰੂਪ, ਗੋਲੀ+ਬਾਰੀ ‘ਚ ਦੋ ਦੀ ਮੌ+ਤ ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ
ADVERTISEMENT
You are currently viewing ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨਿਆ ਗਿਆ ਬੀ-ਕਾਮ ਸਮੈਸਟਰ ਚੌਥਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਇਸ ਨਤੀਜੇ ਵਿੱਚ ਅਮਨਪ੍ਰੀਤ ਕੌਰ ਨੇ 435 ਅੰਕ ਹਾਸਲ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ, ਰਮਨਦੀਪ ਕੌਰ ਨੇ 422 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਮਹਿਕਾ ਠਾਕੁਰ ਅਤੇ ਮੁਸਕਾਨ ਕੌਰ ਨੇ 413 ਅੰਕ ਹਾਸਲ ਕਰਕੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਕਮਰਸ ਵਿਭਾਗ ਦੇ ਮੁਖੀ ਮੈਡਮ ਡਾ. ਹਰਪ੍ਰੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਕਾਲਜ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।

 

error: copy content is like crime its probhihated