Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਮੁੱਖ ਮੰਤਰੀ ਵਲੋਂ ਪਿੰਡ ਮੰਡਿਆਲਾ ‘ਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵਲੋਂ ਪਿੰਡ ਮੰਡਿਆਲਾ ‘ਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 23 ਅਗਸਤ (ਪ੍ਰਾਈਮ ਪੰਜਾਬ ਟਾਈਮਜ਼) 

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ

: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ ਵਿੱਚ ਧਮਾਕਾ ਹੋਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ।

ਇਸ ਘਟਨਾ ’ਤੇ ਦੁੱਖ ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਲਈ ਦੋ-ਦੋ ਲੱਖ ਰੁਪਏ ਦੀ ਵਿੱਤੀ ਇਮਦਾਦ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਰੱਖ ਕੇ ਸਮੁੱਚੀ ਸਥਿਤੀ ’ਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦੇ ਮੁਫਤ ਇਲਾਜ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਲਈ ਅਰਦਾਸ ਕੀਤੀ।