Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ *SMO ਡਾ.ਮਨਮੋਹਨ ਸਿੰਘ ਨੇ ਸਿਵਲ ਹਸਪਤਾਲ ਦਸੂਹਾ ਵਿਖੇ ਪੌਦਾ ਲਗਾ ਕੇ ਵਾਤਾਵਰਣ ਸੰਭਾਲ ਦਾ ਦਿੱਤਾ ਸੰਦੇਸ਼* ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਹੁਸ਼ਿਆਰਪੁਰ ‘ਚ ਭਰਵਾਂ ਸਵਾਗਤ ਵਾਤਾਵਰਣ ਸੁਰੱਖਿਆ ਪ੍ਰਤੀ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਸਕੂਲ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ : ਡੀਈ...
ADVERTISEMENT
You are currently viewing ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਬਟਾਲਾ, 23 ਅਗਸਤ (ਅਵਿਨਾਸ਼ ਸ਼ਰਮਾ )

ਸ਼ਹਿਰ ਦੀ ਸਮੁੱਚੀ ਸਾਫ਼-ਸਫਾਈ ਕਰਨ ਸਮੇਤ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੀ ਕੀਤੀ ਹਦਾਇਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਨਾਲ ਵੀ ਕੀਤਾ ਵਿਚਾਰ ਵਟਾਂਦਰਾ

: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮਾਂ ਦੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਲਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਵਲੋਂ ਪੁਲਿਸ ਲਾਈਨ ਬਟਾਲਾ ਵਿਖੇ ਸਿਵਲ ਕੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਨਾਲ ਵੀ ਵਿਆਹ ਪੁਰਬ ਸਮਾਗਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਵਿਆਹ ਪੁਰਬ ਸਮਾਗਮਾਂ ਸਬੰਧੀ ਅਧਿਕਾਰੀਆਂ ਨੂੰ ਦੇਸ਼ ਵਿਦੇਸ਼ ਵਿਚੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਨਗਰ ਨਿਗਮ, ਪੀ.ਡਬਲਿਊ.ਡੀ , ਪਾਵਰਕਾਮ, ਸੀਵਰੇਜ਼, ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕਿਸ ਪ੍ਰਕਾਰ ਦੀ ਕੋਈ ਢਿੱਲਮੱਠ ਨਾ ਵਰਤੀ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਅਸੀਂ ਸਾਰੇ ਜਾਣੇ ਮਹਾਨ ਵਿਆਹ ਪੁਰਬ ਸਮਾਗਮ ਮਨਾ ਰਹੇ ਹਾਂ। ਇਸ ਲਈ ਸਮੂਹ ਵਿਭਾਗ ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਕੋਈ ਕਮੀਂ ਬਾਕੀ ਨਾ ਰਹਿਣ ਦੇਣ ਅਤੇ ਪੂਰੀ ਤਨਦੇਹੀ ਅਤੇ ਸ਼ਰਧਾ ਭਾਵਨਾ ਨਾਲ ਡਿਊਟੀ ਕਰਨ।

ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਅੰਦਰ ਸਾਫ-ਸਫ਼ਾਈ ਤੇ ਕੂੜੇ ਦੇ ਢੇਰਾਂ ਨੂੰ ਨਾਲ-ਨਾਲੋ ਚੁੱਕਣ ਦੀ ਹਦਾਇਤ ਕਰਦਿਆਂ ਕਿਹਾ ਕਿ ਰਾਤ ਵੇਲੇ ਵੀ ਸਫ਼ਾਈ ਮੁਹਿੰਮ ਵਿੱਢੀ ਜਾਵੇ। ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਸ਼ਹਿਰ ਅੰਦਰ ਸੀਵਰੇਜ਼ ਚੈੱਕ ਕਰਨ ਅਤੇ ਕੋਈ ਵੀ ਸੀਵਰੇਜ਼ ਬਿਨਾਂ ਢੱਕਣ ਤੋਂ ਨਹੀਂ ਹੋਣਾ ਚਾਹੀਦਾ। ਪਾਵਰਕਾਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸੇ ਵੀ ਥਾਂ ‘ਤੇ ਬਿਜਲੀ ਤਾਰਾਂ ਨੰਗੀਆਂ ਜਾਂ ਢਿੱਲੀਆਂ ਨਹੀਂ ਹੋਣੀਆਂ ਚਾਹੀਦੀਆਂ ਪੀ.ਡਬਲਿਊ.ਡੀ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚਲੀਆਂ ਸੜਕਾਂ ਦੀ ਮੁਰੰਮਤ ਕਰਨ ਦੀ ਹਦਾਇਤ ਕੀਤੀ। ਉਨਾਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹੁੱਲੜਬਾਜੀ ਕਰਨ ਵਾਲਿਆਂ ਵਿਰੁੱਧ ਸਖਤੀ ਵਰਤਣ ਲਈ ਕਿਹਾ ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

ਇਸ ਮੌਕੇ ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀਮਤੀ ਜਸਵੰਤ ਕੌਰ ਐੱਸ.ਪੀ (ਐੱਚ), ਵਿਕਰਜੀਤ ਸਿੰਘ ਪਾਂਥੇ ਐਸ.ਡੀ.ਐਮ, ਸੰਜੀਵ ਕੁਮਾਰ,ਡੀ.ਐਸ.ਪੀ (ਸਿਟੀ), ਨਾਇਬ ਤਹਿਸੀਲਦਾਰ ਨਿਤਿਨ ਸਹੋਤਾ, ਚੇਅਰਮੈਨ ਯਸ਼ਪਾਲ ਚੌਹਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਗੁਰਨਾਮ ਸਿੰਘ ਜੱਸਲ, ਰਜਿੰਦਰ ਸ਼ਰਮਾ ਸਹਾਇਕ ਕਮਿਸ਼ਨਰ ਨਗਰ ਨਿਗਮ, ਗੁਰਦੁਆਰਾ ਸ੍ਰੀ ਕੰਧ ਸਾਹਿਬ ਦੇ ਮੈਨੇਜਰ ਜਤਿੰਦਰ ਸਿੰਘ, ਗੁਰਦੁਆਰਾ ਸ੍ਰੀ ਸਤਿਕਾਰੀਆਂ ਸਾਹਿਬ ਦੇ ਮੈਨੇਜਰ ਮਨਜੀਤ ਸਿੰਘ, ਐਕਸੀਅਨ ਬਲਦੇਵ ਸਿੰਘ, ਐਕਸੀਅਨ ਜਸਪ੍ਰੀਤ ਸਿੰਘ ਸਿੰਘ, ਐਕਸੀਅਨ ਰੋਹਿਤ ਉੱਪਲ, ਸੁਪਰਡੈਂਟ ਸੁੰਦਰ ਸ਼ਰਮਾ, ਰਾਜਵਿੰਦਰ ਸਿੰਘ ਸਮੇਤ ਅਧਿਕਾਰੀ ਆਦਿ ਮੌਜੂਦ ਸਨ।