Prime Punjab Times

Latest news
ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ... ਖ਼ਾਲਸਾ ਕਾਲਜ ਵਿਖੇ 'ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ' ਮਨਾਇਆ ਗਿਆ ਸਿਹਤਮੰਦ ਜਵਾਨੀ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ :ਪ੍ਰੀਤ ਕੋਹਲੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ *44ਵੇਂ ਮਾਤਾ ਚਿੰਤਪੂਰਨੀ ਮੇਲੇ 'ਚ ਲੰਗਰ ਦੀਆਂ ਤਿਆਰੀਆਂ ਮੁਕੰਮਲ,ਡਿਊਟੀਆਂ ਸੰਬੰਧੀ ਬੈਠਕ ਸੰਪੰਨ*
ADVERTISEMENT
You are currently viewing ਹਲਕਾ ਵਿਧਾਇਕ ਦਸੂਹਾ ਵੱਲੋਂ ਇਲਾਕਾ ਵਾਸੀਆਂ ਲਈ ਹੈਲਪਲਾਈਨ ਨੰਬਰ ਜਾਰੀ

ਹਲਕਾ ਵਿਧਾਇਕ ਦਸੂਹਾ ਵੱਲੋਂ ਇਲਾਕਾ ਵਾਸੀਆਂ ਲਈ ਹੈਲਪਲਾਈਨ ਨੰਬਰ ਜਾਰੀ

ਦਸੂਹਾ, 25 ਅਗਸਤ (ਚੌਧਰੀ )

: ਬਤੌਰ ਹਲਕਾ ਵਿਧਾਇਕ ਦਸੂਹਾ ਬਣਨ ਤੋਂ ਬਾਅਦ ਦੂਰ ਦੁਰਾਡੇ ਇਲਾਕਿਆਂ ਵਿੱਚ ਜਾਣ ਦਾ ਮੌਕਾ ਮਿਲਿਆ ਤੇ ਇਲਾਕਾ ਨਿਵਾਸੀਆਂ ਦੀਆਂ ਦੁੱਖਾਂ ਤਕਲੀਫਾਂ ਨੂੰ ਸੁਣਿਆ ਤੇ ਉਸ ਦਾ ਹੱਲ ਕਰਨ ਦਾ ਯਤਨ ਕੀਤਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਕੀਤਾ। ਉਨ੍ਹਾਂ ਕਿਹਾ ਕੰਡੀ ਖੇਤਰ ਦੇ ਨਾਲ ਹੋਰਨਾਂ ਇਲਾਕਿਆਂ ਵਿੱਚ ਵੀ ਕਾਫੀ ਲੰਬੇ ਸਮੇਂ ਤੋਂ ਕਈ ਸਮੱਸਿਆਵਾਂ ਖੜੀਆਂ ਸਨ ਜਿਨਾਂ ਨਾਲ ਇਲਾਕਾ ਨਿਵਾਸੀ ਜੂੰਝ ਰਹੇ ਸਨ ਉਨ੍ਹਾਂ ਨੂੰ ਹੱਲ ਕਰਵਾਇਆ ਗਿਆ ਤੇ ਹੋਰਨਾਂ ਸਮੱਸਿਆਵਾਂ ਸਬੰਧੀ ਵੀ ਉਚ ਅਧਿਕਾਰੀਆਂ ਤੱਕ ਪਹੁੰਚ ਕਰਕੇ ਹੱਲ ਕਰਵਾਉਣ ਦੇ ਯਤਨ ਜਾਰੀ ਹਨ। ਉਹਨਾਂ ਕਿਹਾ ਪੰਜਾਬ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਉਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਦਸੂਹਾ ਅਧੀਨ ਆਉਂਦੇ ਕਈ ਪਿੰਡਾਂ ਵਿੱਚ ਜਾਣ ਦਾ ਮੌਕਾ ਮਿਲਦਾ ਹੈ ਜਿੱਥੇ ਕਈ ਲੋਕ ਮਿਲਣ ਤੋਂ ਵਾਂਝੇ ਰਹਿ ਜਾਂਦੇ ਹਨ ਤੇ ਉਹ ਆਪਣੀ ਅਤੇ ਆਪਣੇ ਇਲਾਕੇ ਸਬੰਧੀ ਗੱਲਬਾਤ ਕਰਨ ਚਾਹੁੰਦੇ ਹਨ ਉਹਨਾਂ ਦੀ ਸਮੱਸਿਆ ਨੂੰ ਦੂਰ ਕਰਦੇ ਹੋਏ ਇੱਕ ਹੈਲਪਲਾਈਨ ਨੰਬਰ 9814007599 ਜਾਰੀ ਕੀਤਾ ਗਿਆ ਹੈ ਜੋ ਦਫਤਰ ਵਿਖੇ 24 ਘੰਟੇ ਚਲਿਆ ਕਰੇਗਾ। ਉਨ੍ਹਾਂ ਕਿਹਾ ਕੋਈ ਵੀ ਆਪਣੇ ਮੁੱਹਲੇ, ਵਾਰਡ, ਪਿੰਡ ਦੀ ਡਿਵੈਲਪਮੈਂਟ ਸਬੰਧੀ ਆਪਣਾ ਪੂਰਾ ਪਤਾ ਲਿਖਕੇ ਫੋਨ ਜਾਂ ਵਟਸਐੱਪ ਰਾਹੀਂ ਉਨਾਂ ਨਾਲ ਇਸ ਨੰਬਰ ਤੇ ਸੰਪਰਕ ਕਿਸੇ ਵੀ ਸਮੇਂ ਕਰ ਸਕਦਾ ਹੈਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਕਰੋੜਾਂ ਦੇ ਫੰਡ ਦਸੂਹਾ ਸਮੇਤ ਪਿੰਡਾਂ ਨੂੰ ਜਾਰੀ ਕੀਤੇ ਗਏ ਹਨ ਜਿਨਾਂ ਨਾਲ ਅਲੱਗ ਅਲੱਗ ਥਾਵਾਂ ਤੇ ਵਿਕਾਸ ਕਾਰਜ ਵੱਡੇ ਪੱਧਰ ਤੇ ਚੱਲ ਰਹੇ ਹਨ।ਉਨ੍ਹਾਂ ਕਿਹਾ ਦਸੂਹਾ ਵਾਸੀਆਂ ਦੀ ਲੰਬੇ ਸਮੇਂ ਤੋਂ ਚਲਦੀ ਆ ਰਹੀ ਸੀਵਰੇਜ਼ ਬਲੋਕੇਜ ਦੀ ਸਮੱਸਿਆ ਦਾ ਹੱਲ ਕਰਦੇ ਹੋਏ 50 ਲੱਖ ਦੀ ਲਾਗਤ ਨਾਲ ਨਵੀਂ ਜੈਟਿੰਗ ਮਸ਼ੀਨ ਨਗਰ ਕੌਂਸਲ ਦਸੂਹਾ ਨੂੰ ਮੁਹਈਆ ਕਰਵਾਈ ਗਈ ਹੈ । ਉਨ੍ਹਾਂ ਕਿਹਾ ਦਸੂਹਾ ਸ਼ਹਿਰ ਅਤੇ ਦਸੂਹਾ ਅਧੀਨ ਆਉਂਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕੋਈ ਵੀ ਵਿਅਕਤੀ ਆਪਣੀ ਅਤੇ ਆਪਣੇ ਇਲਾਕੇ ਵਿੱਚ ਡਿਵੈਲਪਮੈਂਟ ਦੀ ਸਮੱਸਿਆ ਸਬੰਧੀ ਕਿਸੇ ਵੀ ਸਮੇਂ ਉਹਨਾਂ ਨੂੰ ਮਿਲ ਸਕਦਾ ਹੈ।

error: copy content is like crime its probhihated