Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ – ਬਰਿੰਦਰ ਕੁਮਾਰ ਗੋਇਲ

ਪਾਣੀ ਦੀ ਮਾਰ ਝੱਲ ਰਹੇ ਲੋਕਾਂ ਦੇ ਨਾਲ ਖੜ੍ਹੀ ਹੈ ਪੰਜਾਬ ਸਰਕਾਰ – ਬਰਿੰਦਰ ਕੁਮਾਰ ਗੋਇਲ

ਮੁਕੇਰੀਆਂ / ਹੁਸ਼ਿਆਰਪੁਰ, 25 ਅਗਸਤ (ਚੌਧਰੀ) 

ਜਲ ਸਰੋਤ ਮੰਤਰੀ ਵੱਲੋਂ ਮੁਕੇਰੀਆਂ ਦੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ

: ਲਗਾਤਾਰ ਬਾਰਿਸ਼ ਅਤੇ ਦਰਿਆਵਾਂ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸੂਬੇ ਦੇ ਕਈ ਇਲਾਕੇ ਪਾਣੀ ਦੀ ਮਾਰ ਹੇਠ ਆ ਗਏ ਹਨ। ਪੰਜਾਬ ਸਰਕਾਰ ਇਨ੍ਹਾਂ ਇਲਾਕਿਆਂ ਦੇ ਲੋਕਾਂ ਦੀ ਮਦਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਔਖੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਮੁਕੇਰੀਆਂ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਵੱਖ-ਵੱਖ ਇਲਾਕਿਆਂ ਦਾ ਜਾਇਜਾ ਲੈਣ ਮੌਕੇ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਉੜਮੁੜ ਜਸਬੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ ਮੁਲਤਾਨੀ ਵੀ ਉਨਾਂ ਦੇ ਨਾਲ ਸਨ। ਇਸ ਦੌਰਾਨ ਉਨ੍ਹਾਂ ਪਿੰਡ ਮਹਿਤਾਬਪੁਰ, ਕੋਲੀਆਂ ਅਤੇ ਹੋਰਨਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।
ਇਸ ਮੌਕੇ ਕੈਬਿਨਟ ਮੰਤਰੀ ਵੱਲੋਂ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ  ਦਰਪੇਸ਼ ਮੁਸ਼ਕਿਲਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਮੌਕੇ ਤੇ ਲੋੜਵੰਦਾਂ ਤੱਕ ਹਰ ਸੰਭਵ ਸਹਾਇਤਾ ਪਹੁੰਚਾਉਣ ਦੇ ਹੁਕਮ ਦਿੱਤੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੀਆਂ ਫ਼ਸਲਾਂ ਅਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਵੱਖ-ਵੱਖ ਕੈਬਨਿਟ ਮੰਤਰੀਆਂ ਦੀ ਡਿਊਟੀ ਲਗਾਈ ਗਈ ਹੈ, ਜੋ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਪਿੰਡਾਂ ਦੇ ਨਿਵਾਸੀਆਂ ਤੱਕ ਸਿੱਧੀ ਪਹੁੰਚ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ‘ਤੇ ਕੋਈ ਪ੍ਰਭਾਵਿਤ ਇਲਾਕਾ ਨਾ ਰਹਿ ਜਾਵੇ, ਇਸ ਦੇ ਲਈ ਸੈਕਟਰਾਂ ਵਿਚ ਵੰਡ ਕਰਕੇ ਅਧਿਕਾਰੀਆਂ ਨੂੰ ਅਹਿਮ ਜਿੰਮੇਵਾਰੀ ਸੌਂਪੀ ਗਈ ਹੈ।
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੁਦਰਤ ਅੱਗੇ ਕਿਸੇ ਦਾ ਜ਼ੋਰ ਨਹੀਂ ਹੈ ਅਤੇ ਇਸ ਵੇਲੇ ਲਗਾਤਾਰ ਬਾਰਿਸ਼ ਕਾਰਨ ਮੈਦਾਨੀ ਇਲਾਕਿਆਂ ਵਿਚ ਵੀ ਹਾਲਾਤ ਗੰਭੀਰ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਨਾਜ਼ੁਕ ਮੌਕੇ ਪੰਜਾਬ ਸਰਕਾਰ ਅਤੇ ਜਲ ਸਰੋਤ ਵਿਭਾਗ ਵੱਲੋਂ ਬਹੁਤ ਹੀ ਤਰੀਕੇ ਨਾਲ ਕੰਮ ਕਰਦਿਆਂ ਡੈਮਾਂ ਤੋਂ ਥੋੜ੍ਹਾ-ਥੋੜ੍ਹਾ ਕਰਕੇ ਪਾਣੀ ਛੱਡਣਾ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਅਹਿਮ ਪਹਿਲ ਇਹ ਹੈ ਕਿ ਨੁਕਸਾਨ ਘੱਟ ਤੋਂ ਘੱਟ ਹੋਵੇ। ਉਨ੍ਹਾਂ ਕਿਹਾ ਕਿ ਇਸ ਵੇਲੇ ਪ੍ਰਭਾਵਿਤਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦੇ ਨਾਲ-ਨਾਲ ਸਿਹਤ ਸੰਭਾਲ, ਰਾਸ਼ਨ ਮੁਹੱਈਆ ਕਰਵਾਉਣ ਅਤੇ ਪਸ਼ੂ ਧਨ ਦੀ ਸੰਭਾਲ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਥਿਤੀ ਉਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ। ਹੜ੍ਹ ਰੋਕੂ ਕਾਰਜਾਂ ਬਾਰੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹੜ੍ਹ ਰੋਕੂ ਕਾਰਜਾਂ ਉੱਪਰ ਪੰਜਾਬ ਸਰਕਾਰ ਵੱਲੋਂ 276 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਬੰਨ੍ਹਾਂ ਉੱਪਰ ਮਿੱਟੀ ਦੇ ਬੋਰੇ ਭਰ ਕੇ ਰੱਖੇ ਗਏ ਹਨ ਤਾਂ ਜੋ ਕਿਸੇ ਵੀ ਅਣਸੁਖਾਵੇਂ ਹਾਲਾਤ ਵਿਚ ਤੁਰੰਤ ਵਰਤੋਂ ਕੀਤੀ ਜਾ ਸਕੇ।
ਇਸ ਮੌਕੇ ਮੁੱਖ ਇੰਜੀਨੀਅਰ ਜਲ ਸਰੋਤ ਹਰਦੀਪ ਸਿੰਘ ਮਹਿਦੀਰੱਤਾ, ਐਸ.ਡੀ.ਐਮ ਮੁਕੇਰੀਆਂ ਅੰਕੁਰ ਮਹਿੰਦਰੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਬੰਧਤ ਪਿੰਡਾਂ ਦੇ ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ|

error: copy content is like crime its probhihated