Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਰੈੱਡ ਕਰਾਸ ਸੁਸਾਇਟੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਕੀਤੀ ਰਵਾਨਾ

ਰੈੱਡ ਕਰਾਸ ਸੁਸਾਇਟੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਸਮੱਗਰੀ ਕੀਤੀ ਰਵਾਨਾ

ਹੁਸ਼ਿਆਰਪੁਰ, 27 ਅਗਸਤ (ਪ੍ਰਾਈਮ ਪੰਜਾਬ ਟਾਈਮਜ਼) 

: ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਨੇ ਟਾਂਡਾ, ਮੁਕੇਰੀਆਂ ਅਤੇ ਤਲਵਾੜਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਤੇਜ਼ ਕਰ ਦਿੱਤੇ ਹਨ। ਇਸ ਸਬੰਧ ਵਿਚ ਅੱਜ ਸਹਾਇਕ ਕਮਿਸ਼ਨਰ (ਜ) ਓਇਸ਼ੀ ਮੰਡਲ ਨੇ ਰਾਹਤ ਸਮੱਗਰੀ ਨੂੰ ਰਵਾਨਾ ਕੀਤਾ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ, ਫੈਕਟਰੀਆਂ, ਦਾਨੀਆਂ ਅਤੇ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੁਦਰਤੀ ਆਫ਼ਤ ਦੀ ਇਸ ਘੜੀ ਵਿਚ ਅੱਗੇ ਆਉਣ ਅਤੇ ਜਿੰਨਾ ਹੋ ਸਕੇ ਵਿੱਤੀ ਜਾਂ ਕਿਸੇ ਹੋਰ ਰੂਪ ਵਿਚ ਯੋਗਦਾਨ ਪਾਉਣ, ਤਾਂ ਜੋ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਕੀਤੀ ਜਾ ਸਕੇ। ਦਿਲਚਸਪੀ ਰੱਖਣ ਵਾਲੇ ਵਿਅਕਤੀ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰੈੱਡ ਕਰਾਸ ਦਫ਼ਤਰ, ਜੋਧਾ ਮੱਲ ਰੋਡ, ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦੇ ਹਨ।

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਬੁੱਧਵਾਰ ਨੂੰ ਰੈੱਡ ਕਰਾਸ ਅਤੇ ਸਿਵਲ ਹਸਪਤਾਲ ਦੀਆਂ ਐਂਬੂਲੈਂਸ ਵੈਨਾਂ ਰਾਹੀਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਲੋੜਵੰਦ ਪਰਿਵਾਰਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਗਈ। ਇਕ ਐਂਬੂਲੈਂਸ ਵੈਨ ਟਾਂਡਾ ਬਲਾਕ ਅਤੇ ਦੂਜੀ ਵੈਨ ਮੁਕੇਰੀਆਂ ਅਤੇ ਤਲਵਾੜਾ ਬਲਾਕਾਂ ਵਿਚ ਭੇਜੀ ਗਈ।

ਉਨ੍ਹਾਂ ਦੱਸਿਆ ਕਿ ਟਾਂਡਾ ਦੇ ਰਾਹਤ ਕੈਂਪ ਸਰਕਾਰੀ ਹਾਈ ਸਕੂਲ ਮਿਆਣੀ ਵਿਚ ਪਿੰਡ ਅਬਦੁੱਲਾਪਰ, ਤਲਵਾੜਾ ਦੇ ਰਾਹਤ ਕੈਂਪ ਭਾਨ ਮੰਦਰ ਵਿਚ ਪਿੰਡ ਚੰਗਰਾਵਾ ਅਤੇ ਮੁਕੇਰੀਆ ਦੇ ਹੜ ਪ੍ਰਭਾਵਿਤ ਪਿੰਡਾਂ ਵਿਚ 1000 ਦੇ ਕਰੀਬ ਰਾਹਤ ਕਿੱਟਾ ਦੀ ਵੰਡ ਕੀਤੀ ਗਈ। ਇਨ੍ਹਾਂ ਵਿਚ ਮੱਛਰਦਾਨੀਆਂ, ਗੱਦੇ, ਤਿਰਪਾਲਾਂ, ਬਿਸਕੁਟ ਪੈਕਟ, ਫਰੂਟ ਜੈਮ, ਤੇਲ ਦੀਆਂ ਬੋਤਲਾਂ, ਟੁੱਥ ਪੇਸਟ, ਟੁੱਥ ਬਰੱਸ਼, ਨਹਾਉਣ ਵਾਲੇ ਸਾਬਣ, ਕੱਪੜੇ ਧੋਣ ਵਾਲੇ ਸਾਬਣ, ਭਾਂਡੇ ਧੋਣ ਵਾਲੇ ਸਾਬਣ, ਓਡੋਮੋਸ, ਸੈਨਿਟਰੀ ਪੈਡ, ਚਾਹ ਪੱਤੀ, ਸੁੱਕਾ ਦੁੱਧ, ਖੰਡ ਆਦਿ ਸਮੱਗਰੀ ਸ਼ਾਮਿਲ ਸੀ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਕਿਸਾਨਾਂ ਦੀਆਂ ਟਰਾਲੀਆਂ ਨੂੰ ਢਕਣ ਅਤੇ ਲੋਕਾਂ ਦੀਆਂ ਛੱਤਾਂ ਚੋਣ ਆਦਿ ਕਾਰਨ ਪੈਦਾ ਹੇਏ ਹਾਲਾਤ ਤੋਂ ਬਚਾਅ ਲਈ 250 ਤੋਂ ਵੱਧ ਤਰਪਾਲਾ ਵੀ ਵੰਡੀਆਂ ਜਾ ਚੁੱਕੀਆਂ ਹਨ, ਤਾਂ ਜੋ ਲੋਕਾਂ ਨੂੰ ਇਨ੍ਹਾਂ ਸਥਿਤੀਆ ਤੋਂ ਰਾਹਤ ਮਿਲ ਸਕੇ।

ਇਸ ਮੌਕੇ ਹਸਪਤਾਲ ਭਲਾਈ ਸੈਕਸ਼ਨ ਦੇ ਵਾਈਸ ਚੇਅਰਮੈਨ ਰਾਜੀਵ ਬਜਾਜ, ਰੈੱਡ ਕਰਾਸ ਦੇ ਸੰਯੁਕਤ ਸਕੱਤਰ ਆਦਿੱਤਿਆ ਰਾਣਾ, ਲੇਖਾਕਾਰ ਸਰਬਜੀਤ ਅਤੇ ਰੈੱਡ ਕਰਾਸ ਦੀ ਪੂਰੀ ਟੀਮ ਵੀ ਰਾਹਤ ਕਾਰਜਾਂ ਵਿਚ ਸਰਗਰਮੀ ਨਾਲ ਸ਼ਾਮਲ ਸੀ।