Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing KMS ਕਾਲਜ ਦਸੂਹਾ ‘ਚ ਰਾਸ਼ਟਰੀ ਖੇਡ ਦਿਵਸ ਦੇ ਮੌਕੇ ਤੇ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ ਸ਼ਬਨਮ ਕੌਰ

KMS ਕਾਲਜ ਦਸੂਹਾ ‘ਚ ਰਾਸ਼ਟਰੀ ਖੇਡ ਦਿਵਸ ਦੇ ਮੌਕੇ ਤੇ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ ਸ਼ਬਨਮ ਕੌਰ

ਦਸੂਹਾ 28 ਅਗਸਤ (ਚੌਧਰੀ) 
: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਰਾਸ਼ਟਰੀ ਖੇਡ ਦਿਵਸ ਦੇ ਮੌਕੇ ‘ਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਵੱਲ ਪ੍ਰੇਰਿਤ ਕਰਨਾ ਸੀ। ਉਹਨਾਂ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਦੱਸਿਆ ਕਿ ਇਹ ਦਿਨ ਹਰ ਸਾਲ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨਚੰਦ ਜੀ ਦੇ ਜਨਮ ਦਿਹਾੜੇ ‘ਤੇ ਮਨਾਇਆ ਜਾਂਦਾ ਹੈ, ਜਿਨ੍ਹਾਂ ਨੂੰ ਭਾਰਤੀ ਹਾਕੀ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਖੇਡਾਂ ਦੇ ਮਹੱਤਵ ਬਾਰੇ ਰੌਸ਼ਨੀ ਪਾਈ। ਉਨ੍ਹਾਂ ਨੇ ਦੱਸਿਆ ਕਿ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਵਿੱਚ ਨਿਯਮਿਤ ਭਾਗੀਦਾਰੀ ਦਿਮਾਗ ਨੂੰ ਤੇਜ਼ ਕਰਦੀ ਹੈ, ਅਕਾਦਮਿਕ ਪ੍ਰਦਰਸ਼ਨ ਨੂੰ ਬਿਹਤਰ ਬਣਾਉਂਦੀ ਹੈ ਅਤੇ ਅਨੁਸ਼ਾਸਨ ਬਣਾਈ ਰੱਖਣ ਵਿੱਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਐਚ ਓ ਡੀ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਦੱਸਿਆ ਕਿ ਖੇਡਾਂ ਸਿਹਤਮੰਦ ਜੀਵਨ ਸ਼ੈਲੀ ਨੂੰ ਵਧਾਉਂਦੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਮਾੜੀਆਂ ਆਦਤਾਂ ਤੋਂ ਦੂਰ ਰੱਖਦੀਆਂ ਹਨ। ਉਨ੍ਹਾਂ ਨੇ ਇਹ ਵੀ ਸਮਝਾਇਆ ਕਿ ਖੇਡਾਂ ਸਿਰਫ਼ ਸਰੀਰ ਨੂੰ ਫਿੱਟ ਰੱਖਣ ਦਾ ਸਾਧਨ ਨਹੀਂ, ਸਗੋਂ ਇਹ ਟੀਮਵਰਕ, ਲੀਡਰਸ਼ਿਪ ਅਤੇ ਆਤਮਵਿਸ਼ਵਾਸ ਵਰਗੀਆਂ ਗੁਣਾਂ ਦਾ ਵਿਕਾਸ ਕਰਦੀਆਂ ਹਨ, ਜੋ ਜੀਵਨ ਵਿੱਚ ਸਫਲਤਾ ਲਈ ਜ਼ਰੂਰੀ ਹਨ। ਇਸ ਸੈਮੀਨਾਰ ਦੌਰਾਨ ਕਈ ਵਿਦਿਆਰਥੀਆਂ ਨੇ ਉਤਸਾਹ ਅਤੇ ਜੋਸ਼ ਨਾਲ ਕੇ.ਐਮ.ਐਸ. ਕਾਲਜ ਸਪੋਰਟਸ ਕਲੱਬ ਵਿੱਚ ਆਪਣਾ ਰਜਿਸਟ੍ਰੇਸ਼ਨ ਕਰਵਾਇਆ ਅਤੇ ਆਉਣ ਵਾਲੀਆਂ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਗਹਿਰੀ ਰੂਚੀ ਵਿਖਾਈ। ਸੈਮੀਨਾਰ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ, ਤਾਂ ਜੋ ਉਹਨਾਂ ਦਾ ਆਲ-ਰਾਊਂਡ ਡਿਵੈਲਪਮੈਂਟ ਹੋ ਸਕੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਨੇਹਾ, ਲਖਵਿੰਦਰ ਕੌਰ, ਰਜਨੀ, ਐਨ ਐਸ ਐਸ ਯੂਨਿਟ ਦੇ ਵਲੰਟੀਅਰ, ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਸੈਮੀਨਾਰ ਦੌਰਾਨ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।