Prime Punjab Times

Latest news
*ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦਾ ਪਿੰਡ ਕਾਲਰਾਂ ਵਿਖੇ ਵਿਧੀਪੂਰਵਕ ਰਸਮਾਂ ਨਾਲ ਅੰਤਿਮ ਸੰਸਕਾਰ* ਜਲ ਸਪਲਾਈ ਕਾਮਿਆਂ ਵਲੋਂ ਮੰਤਰੀ ਹਰਦੀਪ ਸਿੰਘ ਮੂੰਡੀਆ ਦੇ ਹਲਕਾ ਸਾਹਨੇਵਾਲ ਵਿੱਚ 5 ਸਤੰਬਰ ਨੂੰ ਲਗਾਏ ਜਾ ਰਹੇ ਲਗਾਤਾਰ ਮੋ... ਜ਼ੋਨਲ ਪੱਧਰੀ ਐਥਲੈਟਿਕਸ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ  ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਵਿਭਾਗ ਵੱਲੋਂ ਨੈਤਿਕ ਸਿੱਖਿਆ ਸੰਬੰਧੀ ਵਿਸ਼ੇਸ਼ ਲੈਕਚਰ ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ
ADVERTISEMENT
You are currently viewing ਖੇਤਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦੀ ਏ.ਡੀ.ਸੀ ਨੇ ਕੀਤੀ ਸਮੀਖਿਆ

ਖੇਤਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦੀ ਏ.ਡੀ.ਸੀ ਨੇ ਕੀਤੀ ਸਮੀਖਿਆ

ਹੁਸ਼ਿਆਰਪੁਰ 28 ਅਗਸਤ (ਪ੍ਰਾਈਮ ਪੰਜਾਬ ਟਾਈਮਜ਼) 

3 ਅਗਸਤ ਨੂੰ ਲਾਜਵੰਤੀ ਮਲਟੀਪਰਪਜ਼ ਆਊਟਡੋਰ ਸਟੇਡੀਅਮ ‘ਚ ਹੋਵੇਗਾ ਸਮਾਗਮ

: ਵਧੀਕ ਡਿਪਟੀ ਕਮਿਸ਼ਨਰ (ਜ) ਨਿਕਾਸ ਕੁਮਾਰ ਨੇ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਨਾਲ ਸਬੰਧਤ ਸਮਾਗਮ 3 ਸਤੰਬਰ ਨੂੰ ਲਾਜਵੰਤੀ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਹੁਸ਼ਿਆਰਪੁਰ ਵਿਖੇ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫਲ ਅਤੇ ਯਾਦਗਾਰੀ ਬਣਾਉਣ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਤੋਂ ਬਚਿਆ ਜਾਵੇ।
ਨਿਕਾਸ ਕੁਮਾਰ ਨੇ ਕਿਹਾ ਕਿ ਇਸ ਸਮਾਗਮ ਰਾਹੀਂ ਖੇਡ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਨੌਜਵਾਨਾਂ ਵਿਚ ਨਵੀਂ ਊਰਜਾ ਭਰੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਸਿਰਫ਼ ਖੇਡ ਮੁਕਾਬਲਿਆਂ ਤੱਕ ਸੀਮਤ ਨਹੀਂ ਹੈ, ਸਗੋਂ ਇਹ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਕਾਰਾਤਮਕ ਦਿਸ਼ਾ ਵਿੱਚ ਅੱਗੇ ਵਧਾਉਣ
ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ। ਹਰੇਕ ਕਮੇਟੀ ਨੂੰ ਇੱਕ ਖਾਸ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਵਿਚ ਖੇਡ ਮੁਕਾਬਲਿਆਂ ਦੇ ਪ੍ਰਬੰਧ, ਸੱਭਿਆਚਾਰਕ ਪ੍ਰੋਗਰਾਮ ਕਰਵਾਉਣਾ, ਮਹਿਮਾਨਾਂ ਦਾ ਸਵਾਗਤ ਕਰਨਾ, ਸੁਰੱਖਿਆ ਪ੍ਰਬੰਧ, ਟ੍ਰੈਫਿਕ ਕੰਟਰੋਲ, ਡਾਕਟਰੀ ਸਹੂਲਤਾਂ, ਪੀਣ ਵਾਲੇ ਪਾਣੀ ਅਤੇ ਸਫਾਈ ਨਾਲ ਸਬੰਧਤ ਪ੍ਰਬੰਧ ਸ਼ਾਮਲ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਅਧਿਕਾਰੀ ਆਪਣੀ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਸਹਾਇਕ ਕਮਿਸ਼ਨਰ ਓਇਸ਼ੀ ਮੰਡਲ, ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ, ਡੀ.ਐਸ.ਪੀ ਮਨਪ੍ਰੀਤ ਕੌਰ ਸ਼ੀਮਾਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।