Prime Punjab Times

Latest news
ਗੜ੍ਹਦੀਵਾਲਾ ਜ਼ੋਨ ਦੀ ਅੰਡਰ-17 ਬੀਚ ਵਾਲੀਬਾਲ ਟੀਮ ਵਿੱਚ ਨਵਜੋਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤ... ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਬੀਬੀਐਮਬੀ ਹਸਪਤਾਲ ਵੱਲੋਂ ਸਵਾਇਨ ਫਲੂ ਤੋਂ ਬਚਾਅ ਬਾਰੇ ਐਡਵਾਈਜਰੀ ਜਾਰੀ DAV ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤਾਈਕਵਾਂਡੋ 'ਚ ਹਾਸਲ ਕੀਤਾ ਪਹਿਲਾ ਸਥਾਨ ਖ਼ਾਲਸਾ ਕਾਲਜ ਵਿਖੇ ਪੋਸਟ ਗ੍ਰੈਜੂਏਟ ਕਲਾਸਾਂ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਦੇ ਕਬੱਡੀ ਖਿਡਾਰੀ ਦੀ ਸਟੇਟ ਖੇਡਾਂ ਲਈ ਹੋਈ ਚੋਣ ਗੁਰਦੁਆਰਾ ਤਪਅਸਥਾਨ ਨਿੱਕੇ ਘੁੰਮਣ ਵਿਖੇ ਮੁਫ਼ਤ ਦਿਲ ਦੀ ਜਾਂਚ ਕੈਂਪ ਲਗਾਇਆ ਗੁਰੁਮਾਂ ਦੀ ਦਿਵਯ ਸਾਧਨਾ ਨਾਲ ਜੁੜਨਗੇ ਸਾਧਕ, ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਵਿਸ਼ਵਵਿਆਪੀ ਯੋਗ ਨਿਦਰਾ ਸੈਸ਼ਨ ਨੂੰ ਲੈ... ਤੀਜ ਦੇ ਤਿਉਹਾਰ ਮੌਕੇ ਨਾਰੀ ਸ਼ਕਤੀ ਦਾ ਸੰਦੇਸ਼, ਮਹਿਲਾਵਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਖ਼ਾਲਸਾ ਕਾਲਜ ਵਿਖੇ 'ਵਰਲਡ ਫੈਸ਼ਨ ਦਿਵਸ' ਮਨਾਇਆ ਗਿਆ
ADVERTISEMENT
You are currently viewing ਨਵੀਨਤਾ ਅਤੇ ਸਟਾਰਟਅਪ ਇਕੋ ਸਿਸਟਮ” ਵਿਸ਼ੇ ਉੱਪਰ ਇੱਕ ਰੋਜ਼ਾ ਸੈਮੀਨਾਰ (ਹਾਈਬ੍ਰਿਡ ਮੋਡ) ਕਰਵਾਇਆ ਗਿਆ

ਨਵੀਨਤਾ ਅਤੇ ਸਟਾਰਟਅਪ ਇਕੋ ਸਿਸਟਮ” ਵਿਸ਼ੇ ਉੱਪਰ ਇੱਕ ਰੋਜ਼ਾ ਸੈਮੀਨਾਰ (ਹਾਈਬ੍ਰਿਡ ਮੋਡ) ਕਰਵਾਇਆ ਗਿਆ

ਗੜ੍ਹਦੀਵਾਲਾ 29 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ .ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਬਾਈਟ ਬਸਟਰ ਕਲੱਬ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਈ . ਕਿਉ. ਏ.ਸੀ ਅਤੇ ਆਈ.ਆਈ.ਸੀ ਦੇ ਸਹਿਯੋਗ ਨਾਲ “ਨਵੀਨਤਾ ਅਤੇ ਸਟਾਰਟਅਪ ਇਕੋ ਸਿਸਟਮ” ਵਿਸ਼ੇ ਉੱਪਰ ਇੱਕ ਰੋਜ਼ਾ ਸੈਮੀਨਾਰ (ਹਾਈਬ੍ਰਿਡ ਮੋਡ ) ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਦਮਿਯਤਾ ਅਤੇ ਨਵੀਨਤਾ ਨਾਲ ਜੋੜਨਾ ਹੈ। ਇਸ ਵਿੱਚ ਡਾ.ਅਰਵਿੰਦ‌ ਢੀਂਗਰਾ (ਕਾਰਜਕਾਰੀ ਨਿਰਦੇਸ਼ਕ ਸਟੈਪ ਜੀ-ਐਨ ਡੀ.ਈ.ਸੀ., ਲੁਧਿਆਣਾ) ਅਤੇ ਸ੍ਰੀ ਰਵਿੰਦਰ ਦੇਵ( ਨਿਯੁਕਤੀ ਅਧਿਕਾਰੀ ਸਟੈਪ ਜੀ-ਐਨ. ਡੀ. ਸੀ., ਲੁਧਿਆਣਾ) ਨੇ ਸਰੋਤ ਵਿਅਕਤੀਆਂ ਦੀ ਭੂਮਿਕਾ ਨਿਭਾਈ। ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ਕਮਲਜੀਤ ਕੌਰ ਮੁਖੀ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਮਹਿਮਾਨਾਂ ਦਾ ਸ਼ਾਨਦਾਰ ਸਵਾਗਤ ਕਰਦਿਆਂ ਕੀਤੀ ਗਈ। ਇਸ ਦੌਰਾਨ ਸ੍ਰੀ ਰਵਿੰਦਰ ਦੇਵ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਲਈ ਲੋੜੀਂਦੇ ਹੁਨਰਾਂ ਬਾਰੇ ਜਾਣੂ ਕਰਵਾਇਆ। ਸਰਕਾਰ ਵੱਲੋਂ ਚਲਾਏ ਜਾ ਰਹੇ ਉਦਮਿਯਤਾ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਹ ਯੋਜਨਾਵਾਂ ਨਵੀਂ ਪੀੜੀ ਨੂੰ ਰੁਜ਼ਗਾਰ ਸਿਰਜਣਹਾਰ ਬਣਾਉਣ ਵਿੱਚ ਕਿਵੇਂ ਮਦਦਗਾਰ ਸਾਬਿਤ ਹੋ ਰਹੀਆਂ ਹਨ।

ਸ੍ਰੀ ਅਰਵਿੰਦ ਢੀਂਗਰਾ ਸਾਰੀ ਨੇ ਆਪਣੇ ਸੰਬੋਧਨ ਦੌਰਾਨ ਵਿਦਿਆਰਥੀਆਂ ਨੂੰ ਨਵੀਨਤਾ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ । ਉਹਨਾਂ ਨੇ ਕਿਹਾ ਕਿ ਕਿਸ ਤਰ੍ਹਾਂ ਨਵੀਂ ਸੋਚ ਅਤੇ ਤਕਨਾਲੋਜੀ ਦੇ ਮਿਲਾਪ ਨਾਲ ਹੀ ਨਵੇਂ ਵਿਚਾਰ ਨੂੰ ਸਫਲ ਸਟਾਰਟਅਪ ਵਿੱਚ ਬਦਲਿਆ ਜਾ ਸਕਦਾ ਹੈ । ਇਸ ਦੌਰਾਨ ਮੈਡਮ ਜਸਲੀਨ ਚੀਮਾ ਨੇ ਉੱਦਮਿਯਤਾ ਨੂੰ ਸ਼ੁਰੂ ਕਰਨਾ ਅਤੇ ਨਾਲ ਹੀ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਮਦਦ ਜਿਸ ਵਿੱਚ ਪੈਸਾ, ਸਹੂਲਤਾਂ, ਸਬਸਿਡੀ ਜਾਂ ਹੋਰ ਸਮਰਥਨ ਸ਼ਾਮਿਲ ਕਰਕੇ ਲੋਕ ਆਪਣੇ ਕਾਰੋਬਾਰ ਜਾਂ ਹੋਰ ਕੰਮਾਂ ਵਿੱਚ ਸਫਲ ਹੋ ਸਕਣ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਅੰਤ ਵਿੱਚ ਵਿਦਿਆਰਥੀਆਂ ਵੱਲੋਂ ਬੁਲਾਰਿਆਂ ਤੋਂ ਸਵਾਲ ਪੁੱਛੇ ਗਏ। ਇਸ ਮੌਕੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਕੰਪਿਊਟਰ ਵਿਭਾਗ ਦੇ ਇਸ ਉੱਦਮ ਲਈ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੇ ਹੋਰ ਸੈਮੀਨਾਰ ਕਰਵਾਉਣ ਲਈ ਪ੍ਰੇਰਿਆ ਅਤੇ ਵਿਦਿਆਰਥੀਆਂ ਨੂੰ ਅੱਗੇ ਵੀ ਅਕਾਦਮਿਕ ਸਰਗਰਮੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਕੰਪਿਊਟਰ ਸਾਇੰਸ ਵਿਭਾਗ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।