Prime Punjab Times

Latest news
ਸੇਫ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ "ਪ੍ਰੋਸੈਸ ਡਿਜ਼ਾਈਨ,ਸਿਮੂਲੇਸ਼ਨ ਅਤੇ ਕਨਸੈਪਟ ਪ੍ਰੋਟੋਟਾਈਪਿੰਗ" ਵਿਸ਼ੇ ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ *ਸੰਗੀਤਾ ਕੁਮਾਰੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਅਤੇ ਕੁਲਦੀਪ ਕੁਮਾਰ ਵਾਈਸ ਚੇਅਰਮੈਨ ਚੁਣੇ ਗਏ* *ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਅਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ ਵਲੋਂ ਆਪਣਾ ਆਹੁਦਾ... ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 650ਵੇਂ ਪ੍ਰਕਾਸ਼ ਪੁਰਬ ਦੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ *ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਪੂਰੀ ਮਿਹਨਤ ਅਤੇ ਇੱਕਜੁੱਟਤਾ ਨਾਲ ਕੰਮ ਕਰ ਰਹੇ ਹਨ - ... ਡਿਪਟੀ ਮੈਡੀਕਲ ਕਮੀਸ਼ਨਰ ਹੁਸ਼ਿਆਰਪੁਰ ਵੱਲੋਂ ਸੀ.ਐਚ.ਸੀ ਭੂੰਗਾ ਵਿਖੇ ਅਚਨਚੇਤ ਚੈਕਿੰਗ KMS ਕਾਲਜ ਵਿਖੇ ਡਿਜੀਟਲ ਮਾਰਕੀਟਿੰਗ ਸਬੰਧੀ ਪੰਜ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਖ਼ਾਲਸਾ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਖ਼ੂਨਦਾਨ ਵਿਸ਼ੇ 'ਤੇ ਚਾਰਟ ਮੇਕਿੰਗ ਗਤੀਵਿਧੀ ਕਰਵਾਈ ਗਈ
ADVERTISEMENT
You are currently viewing ਬਲਜਿੰਦਰ ਸਿੰਘ ਮੱਲੀ ਵਲੋਂ ਬਤੌਰ ਐਸ ਐਚ ਓ ਦਸੂਹਾ ਚਾਰਜ ਸੰਭਾਲਿਆ

ਬਲਜਿੰਦਰ ਸਿੰਘ ਮੱਲੀ ਵਲੋਂ ਬਤੌਰ ਐਸ ਐਚ ਓ ਦਸੂਹਾ ਚਾਰਜ ਸੰਭਾਲਿਆ

ਦਸੂਹਾ 31 ਅਗਸਤ (ਚੌਧਰੀ)

: ਅੱਜ ਸਬ ਇੰਸਪੈਕਟਰ ਬਲਜਿੰਦਰ ਸਿੰਘ ਮੱਲੀ ਵਲੋਂ ਬਤੌਰ ਐਸ.ਐਚ.ਓ ਥਾਣਾ ਦਸੂਹਾ ਦਾ ਚਾਰਜ ਸੰਭਾਲਿਆ ਹੈ। ਇਸ ਮੌਕੇ ਉਨ੍ਹਾਂ ਦੇ ਚਾਰਜ ਸੰਭਾਲਣ ਤੇ ਥਾਣਾ ਕਰਮਚਾਰੀਆਂ ਨੇ ਗੁਲਦਸਤਾ ਦੇਕੇ ਸਵਾਗਤ ਕੀਤਾ ।ਇਸ ਤੋਂ ਪਹਿਲਾਂ ਇਹਨਾਂ ਵਲੋਂ ਕਪੂਰਥਲਾ ਵਿਖੇ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ। ਇਸ ਮੌਕੇ ਉਨ੍ਹਾਂ ਥਾਣਾ ਦਸੂਹਾ ਦੇ ਅਧੀਨ ਆਉਂਦੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੇਝਿਜਕ ਆਪਣੀ ਸਮੱਸਿਆ ਉਨ੍ਹਾਂ ਕੋਲ ਰੱਖ ਸਕਦੇ ਹਨ, ਜਿਸ ਦੇ ਹੱਲ ਲਈ ਉਹ ਹਮੇਸ਼ਾ ਬਚਨਵੱਧ ਹਨ। ਉਨ੍ਹਾਂ ਨਸ਼ਾ ਤਸਕਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕੋਈ ਵੀ ਸਮਾਜ ਵਿਰੋਧੀ ਅਨਸਰ ਕਿਸੇ ਵੀ ਕੀਮਤ ‘ਤੇ ਬਖਸਸ਼ਿਆ ਨਹੀਂ ਜਾਵੇਗਾ। ਇਸ ਮੌਕੇ ਸਬ ਇੰਸਪੈਕਟਰ ਬਲਜਿੰਦਰ ਸਿੰਘ ਮੱਲੀ ਨੇ ਪਬਲਿਕ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਥਾਣੇ ਅਧੀਨ ਆਉਂਦੇ ਖੇਤਰ ‘ਚ ਹਰ ਤਰਾਂ ਦੀਆਂ ‘ਵਾਰਦਾਤਾਂ ਨੂੰ ਨੱਥ ਪਾਉਣ ਲਈ ਉਚੇਚੇ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹਇਲਾਕੇ ਦੇ ਲੋਕਾਂ ਨੂੰ ਬਿਨਾਂ ਭੇਦਭਾਵ ਇਨਸਾਫ ਦੁਆਉਣ ਦਾ ਯਤਨ ਕਰਨਗੇ। ਇਸ ਮੌਕ ਏ ਐਸ ਆਈ ਸੁਰੇਸ਼ ਕੁਮਾਰ, ਏ ਐਸ ਆਈ ਗੁਰਬਚਨ ਸਿੰਘ,ਹਵਲਦਾਰ ਰਜਨੀਸ਼ ਸ਼ਰਮਾ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।