Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਔਖੀ ਘੜੀ ‘ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਡੇਰਾ ਬਾਬਾ ਨਾਨਕ ਪਹੁੰਚੇ ਡਾ. ਐਸ.ਪੀ ਸਿੰਘ ਉਬਰਾਏ

ਔਖੀ ਘੜੀ ‘ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਡੇਰਾ ਬਾਬਾ ਨਾਨਕ ਪਹੁੰਚੇ ਡਾ. ਐਸ.ਪੀ ਸਿੰਘ ਉਬਰਾਏ

ਡੇਰਾ ਬਾਬਾ ਨਾਨਕ/ਬਟਾਲਾ, 3 ਸਤੰਬਰ ( ਅਵਿਨਾਸ਼ ਸ਼ਰਮਾ)

ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ ਅਤੇ ਪਸ਼ੂਆਂ ਦਾ ਚਾਰਾ

:  ਸੂਬੇ ‘ਚ ਹੜਾਂ ਦੇ ਕਾਰਨ ਬਣੀ ਔਖੀ ਘੜੀ ਦੇ ਵਿੱਚ ਸਭ ਤੋਂ ਮੂਹਰੇ ਹੋ ਕੇ ਹੜ ਪੀੜਤਾਂ ਦੀ ਸਹਾਇਤਾ ਕਰਨ ਦੇ ਲਈ ਸੰਸਾਰ ਪ੍ਰਸਿੱਧ ਸਮਾਜਸੇਵੀ ਸ਼ਖਸ਼ੀਅਤ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਮੁਖੀ ਡਾ. ਐਸ.ਪੀ ਸਿੰਘ ਉਬਰਾਏ ਅੱਜ ਹੜ੍ਹ ਪੀੜਤਾਂ ਦੀ ਸਾਰ ਲੈਣ ਦੇ ਲਈ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ। ਇਸ ਮੌਕੇ ਡਾ. ਉਬਰਾਏ ਦੇ ਨਾਲ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸੀਨੀਅਰ ਆਈ.ਏ.ਐੱਸ ਅਧਿਕਾਰੀ ਬਸੰਤ ਗਰਗ, ਸੀਨੀਅਰ ਆਈ.ਏ.ਐੱਸ ਅਧਿਕਾਰੀ ਵਰੁਣ ਰੂਜਮ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ, ਐੱਸ.ਡੀ.ਐਮ ਡਾ. ਅਦਿਤਿਆ ਸ਼ਰਮਾ, ਐੱਸ.ਡੀ.ਐਮ ਗੁਰਮਿੰਦਰ ਸਿੰਘ, ਡਾ. ਉਬਰਾਏ ਦੇ ਭਰਾ ਗੁਰਜੀਤ ਸਿੰਘ ਉਬਰਾਏ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਐਡਵੋਕੇਟ ਹਰਸ਼ਮੀਤ ਸਿੰਘ, ਜੋਧਵੀਰ ਸਿੰਘ, ਪਰਮਬੀਰ ਸਿੰਘ, ਪ੍ਰਦੀਪ ਕੁਮਾਰ, ਡਾ. ਗੁਰਦੇਵ ਸਿੰਘ ਤੇ ਹੋਰ ਮੈਂਬਰ ਸ਼ਾਮਿਲ ਸਨ।

ਇਸ ਮੌਕੇ ਡਾ. ਐਸ.ਪੀ ਸਿੰਘ ਓਬਰਾਏ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਪਸ਼ੂਆਂ ਦਾ ਚਾਰਾ ਅਤੇ ਸੁਕੇ ਰਾਸ਼ਨ ਦੀਆਂ ਕਿੱਟਾਂ ਵੰਡੀਆ ਗਈਆਂ।

ਇਸ ਦੌਰਾਨ ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪਹਿਲੇ ਗੇੜ ਵਿੱਚ 1 ਕਰੋੜ 50 ਲੱਖ ਰੁਪਏ ਰਾਖਵੇਂ ਰੱਖੇ ਗਏ ਹਨ।

ਡਾ. ਉਬਰਾਏ ਨੇ ਦੱਸਿਆ ਕਿ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਵੱਲੋ ਆਪਣੀ ਟੀਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪੁਹੰਚ ਕੇ ਹੜ੍ਹ ਪੀੜਤਾਂ ਨੂੰ ਸੁੱਕਾ ਰਾਸ਼ਨ, ਪਸ਼ੂਆਂ ਲਈ ਚਾਰਾ, ਦਵਾਇਆ, ਤਰਪਾਲਾਂ, ਮੱਛਰਦਾਣੀਆਂ, ਅਤੇ ਹੋਰ ਸਮੱਗਰੀ ਵੰਡੀ ਜਾ ਰਹੀ ਹੈ। ਡਾ. ਓਬਰਾਏ ਨੇ ਦੱਸਿਆ ਕਿ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਦੀ ਕਮੀ ਨਹੀ ਆਉਣ ਦਿੱਤੀ ਜਾਵੇ ਗਈ, ਜਦਕਿ ਦੂਜੇ ਪੜਾਅ ਵਿੱਚ ਹੜ੍ਹ ਪੀੜਤਾਂ ਨੂੰ ਮੈਡੀਕਲ ਸਹੂਲਤਾਂ ਅਤੇ ਦਵਾਇਆ ਦੇਣ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਨੂੰ ਘਰ ਵੀ ਬਣਾ ਕੇ ਦਿੱਤੇ ਜਾਣ ਗਏ।

ਇਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਡਾ. ਉਬਰਾਏ ਦੇ ਨੇਕ ਅਤੇ ਪਰਉਪਕਾਰੀ ਕਾਰਜਾਂ ਦੀ ਸ਼ਲਾਘਾ ਕਰਦਿਆ ਕਿਹਾ ਕਿ ਪੰਜਾਬੀ ਇਕਜੁੱਟ ਹੋ ਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਅੱਗੇ ਆ ਰਹੇ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਨਾਲ ਚਟਾਂਨ ਵਾਂਗ ਖੜੀ ਹੈ, ਜਦਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਦਾਨੀ ਸਜਣਾਂ ਦੇ ਸਹਿਯੋਗ ਨਾਲ ਸਹਾਇਤਾ ਸਮੱਗਰੀ ਵੀ ਵੰਡੀ ਜਾ ਰਹੀ ਹੈ।