Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਵੰਡੀ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਸਮਗਰੀ ਵੰਡੀ

ਡੇਰਾ ਬਾਬਾ ਨਾਨਕ/ਕਲਾਨੌਰ,04 ਸਤੰਬਰ (ਅਵਿਨਾਸ਼ ਸ਼ਰਮਾ )

100 ਰਾਸ਼ਨ ਦੀਆਂ ਕਿੱਟਾਂ, 100 ਤਰਪਾਲਾਂ ਅਤੇ 21 ਟਨ ਪਸ਼ੂਆਂ ਦਾ ਚਾਰਾ ਹੜ੍ਹ ਪ੍ਰਭਾਵਿਤਾਂ ਨੂੰ ਦਿੱਤਾ

ਇਸ ਤੋਂ ਪਹਿਲਾਂ ਵੀ ਟਰੱਸਟ ਵੱਲੋਂ 100 ਰਾਸ਼ਨ ਕਿੱਟਾਂ ਤੇ 40 ਟਨ ਪਸ਼ੂਆਂ ਦਾ ਚਾਰਾ ਵੰਡਿਆ ਜਾ ਚੁੱਕਾ ਹੈ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਰਾਹਤ ਕਾਰਜਾਂ ਲਈ ਡਾ. ਐੱਸ.ਪੀ. ਸਿੰਘ ਉਬਰਾਏ ਦਾ ਧੰਨਵਾਦ ਕੀਤਾ

:  ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਜੰਗੀ ਪੱਧਰ `ਤੇ ਜਾਰੀ ਹਨ। ਰਾਹਤ ਕਾਰਜਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਮਾਜ ਸੇਵੀ ਸੰਸਥਾਵਾਂ ਦਾ ਵੀ ਲਗਾਤਾਰ ਸਹਿਯੋਗ ਮਿਲ ਰਿਹਾ ਹੈ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ.ਪੀ. ਸਿੰਘ ਉਬਰਾਏ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਵਿੱਚ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ। ਅੱਜ ਇੱਕ ਵਾਰ ਫਿਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਇਲਾਕੇ ਲਈ 100 ਤਰਪਾਲਾਂ ਅਤੇ 100 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਰਾਹਤ ਸਮਗਰੀ ਦੇ ਇਹ ਦੋ ਟਰੱਕ ਟਰੱਸਟ ਵੱਲੋਂ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਂਪੇ। ਇਸ ਦੇ ਨਾਲ ਹੀ ਟਰੱਸਟ ਵੱਲੋਂ ਕਲਾਨੌਰ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਲਈ 21 ਟਨ ਪਸ਼ੂਆਂ ਦਾ ਚਾਰਾ ਵੰਡਿਆ ਗਿਆ।

ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਉੱਘੇ ਸਮਾਜ ਸੇਵੀ ਡਾ. ਐੱਸ.ਪੀ. ਸਿੰਘ ਉਬਰਾਏ ਵੱਲੋਂ ਮਨੁੱਖਤਾ ਦੇ ਭਲੇ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸੇਵਾ ਹੜ੍ਹ ਪੀੜ੍ਹਤ ਲੋਕਾਂ ਲਈ ਵੱਡਾ ਸਹਾਰਾ ਬਣੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਖੇਤਰ ਵਿੱਚ ਵੱਡੀ ਤਬਾਹੀ ਮਚਾਈ ਹੈ ਅਤੇ ਕਈ ਲੋਕ ਬੇਘਰ ਹੋ ਗਏ ਹਨ। ਉਨ੍ਹਾਂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਧੰਨਵਾਦ ਕੀਤਾ।

ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਡਾ. ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ ਵਿੱਚ ਉਨ੍ਹਾਂ ਦੀ ਟਰੱਸਟ ਵੱਲੋਂ ਦੋ ਦਿਨ ਪਹਿਲਾਂ ਵੀ ਹੜ੍ਹ ਪ੍ਰਭਾਵਿਤ ਖੇਤਰ ਵਿੱਚ 40 ਟਨ ਪਸ਼ੂਆਂ ਦਾ ਚਾਰਾ ਅਤੇ 100 ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਰਬੱਤ ਦੇ ਭਲੇ ਦੇ ਇਹ ਕਾਰਜ ਜਾਰੀ ਰਹਿਣਗੇ।

ਇਸ ਮੌਕੇ ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਡੀ.ਪੀ.ਆਰ.ਓ. ਗੁਰਦਾਸਪੁਰ ਇੰਦਰਜੀਤ ਸਿੰਘ, ਤਹਿਸੀਲਦਾਰ ਰਜਿੰਦਰ ਸਿੰਘ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਹੈਪੀ, ਐਡਵੋਕੇਟ ਹਰਸ਼ਮੀਤ ਸਿੰਘ, ਜੋਧਵੀਰ ਸਿੰਘ, ਪਰਮਬੀਰ ਸਿੰਘ ਤੋਂ ਇਲਾਵਾ ਹੋਰ ਮੁਹਤਬਰ ਵੀ ਹਾਜ਼ਰ ਸਨ।