Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੜ ਪੀੜਤਾਂ ਦੀ ਮਦਦ ਲਈ  ਕੁਆਂਟਮ ਪੇਪਰਜ਼ ਲਿਮਿਟੇਡ ਸੈਲਾ ਖੁਰਦ ਨੇ ਰੈੱਡ ਕਰਾਸ ਨੂੰ ਦਿੱਤਾ 5 ਲੱਖ ਰੁਪਏ ਦਾ ਸਹਿਯੋਗ    

ਹੜ ਪੀੜਤਾਂ ਦੀ ਮਦਦ ਲਈ  ਕੁਆਂਟਮ ਪੇਪਰਜ਼ ਲਿਮਿਟੇਡ ਸੈਲਾ ਖੁਰਦ ਨੇ ਰੈੱਡ ਕਰਾਸ ਨੂੰ ਦਿੱਤਾ 5 ਲੱਖ ਰੁਪਏ ਦਾ ਸਹਿਯੋਗ    

ਹੁਸ਼ਿਆਰਪੁਰ, 5 ਸਤੰਬਰ (ਪ੍ਰਾਈਮ ਪੰਜਾਬ ਟਾਈਮਜ਼) 

: ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ  ਆਸ਼ਿਕਾ ਜੈਨ ਨੇ ਵੱਖ- ਵੱਖ ਕੰਪਨੀਆਂ, ਫੈਕਟਰੀਆਂ, ਦਾਨੀ ਸੱਜਣਾਂ ਅਤੇ ਹੋਰ ਸ਼ਹਿਰ ਵਾਸੀਆਂ ਨੂੰ ਹੜ੍ਹਾ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਵਿੱਤੀ ਜਾਂ ਹੋਰ ਕਿਸੇ ਵੀ ਤਰਾਂ ਦੀ ਮਦਦ ਕਰਨ ਸਬੰਧੀ ਅਪੀਲ ਕੀਤੀ ਗਈ ਸੀ, ਜਿਸ ਤਹਿਤ ਬਹੁਤ ਸਾਰੇ ਦਾਨੀ-ਸੱਜਣਾਂ, ਸੰਸਥਾਵਾਂ, ਨਾਗਰਿਕਾਂ ਵਲੋਂ ਹੜ੍ਹ ਪੀੜਤਾਂ ਲਈ ਆਪਣੇ ਵੱਲੋਂ ਪੂਰਾ ਯੋਗਦਾਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਦਾਨੀ ਸੱਜਣਾਂ ਦੁਆਰਾ ਰਾਹਤ ਸਮੱਗਰੀ, ਰਾਸ਼ਨ ਕਿੱਟਾ, ਤਿਰਪਾਲਾ, ਮੱਛਰਦਾਨੀਆ, ਹਾਈਜਿਨ ਕਿੱਟਾ, ਬਰੈੱਡ, ਹੋਰ ਬਹੁਤ ਸਾਰੀ ਸਮੱਗਰੀ ਤੋਂ ਇਲਾਵਾ ਵਿੱਤੀ ਸਹਾਇਤਾ ਵੀ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਕੁਆਂਟਮ ਪੇਪਰਜ਼ ਲਿਮਿਟੇਡ ਸੈਲਾ ਖੁਰਦ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਨ੍ਹਾਂ ਹਾਲਤਾਂ ਵਿੱਚ ਕੁਆਂਟਮ ਪੇਪਰਜ਼ ਲਿਮਿਟਡ ਵਲੋਂ ਕੀਤੀ ਗਈ 5 ਲੱਖ ਰੁਪਏ ਦੀ ਮਦਦ ਹੜ੍ਹ ਪੀੜਤਾਂ ਲਈ ਇੱਕ ਵੱਡਮੁੱਲਾ ਯੋਗਦਾਨ ਹੈ, ਜਿਸ ਨਾਲ ਹੜ੍ਹ ਪੀੜਤਾ ਨੂੰ ਲੋੜ ਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾਣਗਈਆਂ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਕੰਪਨੀਆਂ,ਫੈਕਟਰੀਆਂ,ਦਾਨੀ ਸੱਜਣਾਂ, ਉਦਯੋਗਪਤੀਆਂ ,ਸਕੂਲ/ਕਾਲਜ ਮਾਲਕਾਂ, ਵੱਡੇ ਵਪਾਰੀ ਭਾਈਚਾਰੇ ਅਤੇ ਹਰ ਨਾਗਰਿਕ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਅੱਗੇ ਆਉਣ। ਇਸ ਕੁਦਰਤੀ ਆਫਤ ਸਮੇਂ ਉਹ ਲੋੜਵੰਦਾਂ ਦੀ  ਵਿੱਤੀ ਜਾਂ ਹੋਰ ਕਿਸੇ ਵੀ ਤਰਾਂ ਦੀ ਸੇਵਾ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਕਰ ਸਕਦੇ ਹਨ। ਜਿਸ ਲਈ ਰੈੱਡ ਕਰਾਸ ਸੁਸਾਇਟੀ ਵੱਲੋਂ ਜਾਰੀ ਕੀਤੇ ਗਏ ਕਿਊ ਆਰ ਕੋਡ ਜਿਸਦੇ ਲਿੰਕ https://tinyurl.com/redcrosshoshiarpur ‘ਤੇ ਕਲਿੱਕ ਕਰਕੇ ਸਹਿਯੋਗ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਸਮਾਜ ਭਲਾਈ ਦੇ ਕੰਮ ਲਈ ਨਿੱਜੀ ਤੌਰ ‘ਤੇ ਸੋਮਵਾਰ ਤੋਂ ਸ਼ੁੱਕਰਵਾਰ ਰੈੱਡ ਕਰਾਸ ਦਫਤਰ, ਜੋਧਾ ਮੇਲ ਰੋਡ, ਵਿਖੇ ਆ ਕੇ ਜਾਣਕਾਰੀ ਲਈ ਜਾ ਸਕਦੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਔਖੀ ਘੜੀ ਵਿੱਚ ਕੁਆਂਟਮ ਪੇਪਰਜ਼ ਲਿਮਿਟੇਡ ਸੈਲਾ ਖੁਰਦ ਵੱਲੋ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਆਈ ਹੜ੍ਹਾ ਦੀ ਸਥਿਤੀ ਕਾਰਨ ਬਿਗੜੇ ਹੋਏ ਹਾਲਤਾਂ ਨੂੰ ਦੇਖਦੇ ਹੋਏ ਪੰਜ ਲੱਖ ਰੁਪਏ ਦੀ ਰਾਸ਼ੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੂੰ ਦਾਨ ਦੇ ਰੂਪ ਵਿੱਚ ਦੇ ਕੇ ਮਹੱਤਵਪੂਰਨ ਯੋਗਦਾਨ ਦਿੱਤਾ ਹੈ।