Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing KMS ਕਾਲਜ ਦਸੂਹਾ ਵੱਲੋਂ NSS ਯੂਨਿਟ ਅਤੇ ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਦੇ ਮੌਕੇ ਤੇ ਹੜ੍ਹ ਪੀੜਤਾਂ ਦੀ ਸਹਾਇਤਾ ਕੀਤੀ – ਪ੍ਰਿੰਸੀਪਲ ਡਾ. ਸ਼ਬਨਮ ਕੌਰ

KMS ਕਾਲਜ ਦਸੂਹਾ ਵੱਲੋਂ NSS ਯੂਨਿਟ ਅਤੇ ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਦੇ ਮੌਕੇ ਤੇ ਹੜ੍ਹ ਪੀੜਤਾਂ ਦੀ ਸਹਾਇਤਾ ਕੀਤੀ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੋਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵੱਲੋਂ ਅਧਿਆਪਕ ਦਿਵਸ ਦੇ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾਇਰੈਕਟਰ ਡਾ. ਮਨਾਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਕੇ.ਐਮ.ਐਸ. ਕਾਲਜ ਦੇ ਪੂਰੇ ਸਟਾਫ ਨੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਅਤੇ ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਮੈਂਬਰਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਹੜ੍ਹ ਪੀੜਤ ਪਰਿਵਾਰਾਂ ਨੂੰ ਲੋੜੀਂਦੀ ਸਮੱਗਰੀ ਵੰਡ ਕੇ ਉਨ੍ਹਾਂ ਦੀ ਮਦਦ ਕੀਤੀ। ਇਸ ਤਰੀਕੇ ਨਾਲ ਉਨ੍ਹਾਂ ਨੇ ਸੰਕਟ ਦੇ ਸਮੇਂ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਦਰਸਾਈ। ਕਾਲਜ ਦੇ ਅਧਿਆਪਕਾਂ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਅਤੇ ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਮੈਂਬਰਾਂ ਨੇ ਮੁਕੇਰੀਆਂ ਦੇ ਨੇੜੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਲੋੜਵੰਦ ਸਮੱਗਰੀ ਵੰਡੀ। ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਅਤੇ ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਮੈਂਬਰਾਂ ਨੇ ਹੜ੍ਹ ਪ੍ਰਭਾਵਿਤ ਬੇਜ਼ੁਬਾਨ ਪਸ਼ੂਆਂ ਲਈ ਆਪਣੇ ਹੱਥੀਂ ਹਰਾ ਚਾਰਾ ਵੱਢ ਕੇ ਹੜ੍ਹ ਪ੍ਰਭਾਵਿਤ ਕਿਸਾਨਾਂ ਤੱਕ ਪਹੁੰਚਾਇਆ। ਇਸਤੋਂ ਇਲਾਵਾ ਕਾਲਜ ਮੈਨੇਜਮੈਂਟ ਅਤੇ ਸਟਾਫ ਨੇ ਬੱਚਿਆਂ ਲਈ ਖਾਣ-ਪੀਣ ਦੀ ਸਮੱਗਰੀ, ਬਰੈਡ ਅਤੇ ਲੋੜਵੰਦ ਪਰਿਵਾਰਾਂ ਲਈ ਭੋਜਨ ਵੰਡਿਆ, ਤਾਂ ਜੋ ਹੜ੍ਹ ਪੀੜਤ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ। ਡਾਇਰੈਕਟਰ ਡਾ. ਮਨਾਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਕੀਤੇ ਇਸ ਯਤਨ ਦਾ ਮਕਸਦ ਸੀ ਕਿ ਹੜ੍ਹ ਦੀ ਮਾਰ ਸਹਿ ਰਹੇ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ। ਇਹ ਪਹਿਲ ਅਧਿਆਪਕ ਦਿਵਸ ਦੇ ਮੌਕੇ ਸਮਾਜ ਨੂੰ ਕੁਝ ਵਾਪਸ ਦੇਣ ਦੀ ਕੋਸ਼ਿਸ਼ ਸੀ ਜੋ ਹਮਦਰਦੀ ਅਤੇ ਜ਼ਿੰਮੇਵਾਰੀ ਦੇ ਮੁੱਲਾਂ ਨੂੰ ਦਰਸਾਉਂਦੀ ਹੈ। ਹੜ੍ਹ ਪੀੜਤ ਲੋਕਾਂ ਨੇ ਇਸ ਸਹਾਇਤਾ ਲਈ ਕਾਲਜ ਮੈਨੇਜਮੈਂਟ ਅਤੇ ਸਟਾਫ ਦਾ ਧੰਨਵਾਦ ਕੀਤਾ। ਕੇ.ਐਮ.ਐਸ. ਕਾਲਜ ਨੇ ਆਪਣੇ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ਨੂੰ ਵੀ ਹੜ੍ਹ ਰਾਹਤ ਯਤਨਾਂ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ, ਤਾਂ ਜੋ ਪ੍ਰਭਾਵਿਤ ਲੋਕ ਜਲਦੀ ਠੀਕ ਹੋ ਕੇ ਆਪਣੀ ਜ਼ਿੰਦਗੀ ਨੂੰ ਮੁੜ ਸ਼ੁਰੂ ਕਰ ਸਕਣ। ਇਹ ਪਹਿਲ ਕੇ.ਐਮ.ਐਸ. ਕਾਲਜ ਦੀ ਉਸ ਭੂਮਿਕਾ ਨੂੰ ਉਜਾਗਰ ਕਰਦੀ ਹੈ ਜੋ ਸਿਰਫ਼ ਸਿੱਖਿਆ ਨੂੰ ਹੀ ਨਹੀਂ, ਬਲਕਿ ਸੰਕਟ ਦੇ ਸਮੇਂ ਸਮਾਜਿਕ ਜ਼ਿੰਮੇਵਾਰੀ ਅਤੇ ਸਮੁਦਾਇਕ ਸਹਿਯੋਗ ਨੂੰ ਵੀ ਉਤਸ਼ਾਹਿਤ ਕਰਦੀ ਹੈ। ਇਸ ਮੌਕੇ ‘ਤੇ ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਪ੍ਰਧਾਨ ਤੋਸ਼ੰਤ ਸੈਣੀ, ਕਾਲਜ ਸਟਾਫ਼ ਵਿੱਚ ਵੀਨਸ ਮੈਡਮ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਸੋਨਮ ਸਲਾਰੀਆ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਰਜਨੀ ਬਾਲਾ, ਮਨਪ੍ਰੀਤ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ, ਪਲਵਿੰਦਰ ਕੌਰ, ਪਰਦੀਪ ਕੁਮਾਰ, ਦੇਵ ਕੁਮਾਰ, ਧਨਵੀਰ ਸਿੰਘ, ਨਵਿੰਦਰ ਸਿੰਘ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਅਤੇ ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਮੈਂਬਰ ਆਦਿ ਹਾਜ਼ਰ ਸਨ।

 ਫੋਟੋ : ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਵਾਨਾ ਹੋਣ ਤੋਂ ਪਹਿਲਾਂ ਪ੍ਰਿੰਸੀਪਲ ਡਾ. ਸ਼ਬਨਮ ਕੌਰ ਸਟਾਫ਼ ਨੂੰ ਸੰਬੋਧਿਤ ਕਰਦੇ ਹੋਏ।