Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ : ਹਰਜੋਤ ਬੈਂਸ

9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ : ਹਰਜੋਤ ਬੈਂਸ

ਚੰਡੀਗੜ੍ਹ 7 ਸਤੰਬਰ (ਪ੍ਰਾਈਮ ਪੰਜਾਬ ਟਾਈਮਜ਼)

: ਪੰਜਾਬ ਰਾਜ ਦੇ ਵਿੱਦਿਅਕ ਅਦਾਰਿਆਂ ਦੇ ਖੁੱਲਣ ਸੰਬੰਧੀ ਜ਼ਰੂਰੀ ਜਾਣਕਾਰੀ ਅਤੇ ਹਿਦਾਇਤਾਂ

1. ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਕੱਲ੍ਹ ਤੋਂ ਆਮ ਦੀ ਤਰ੍ਹਾਂ ਖੁੱਲਣਗੀਆਂ। ਜੇਕਰ ਕੋਈ ਸਕੂਲ ਜਾਂ ਕਾਲਜ਼ ਹੜ੍ਹਾਂ ਤੋਂ ਪ੍ਰਭਾਵਿਤ ਹੈ ਤਾਂ ਉਸਨੂੰ ਬੰਦ ਕਰਨ ਦਾ ਫ਼ੈਸਲਾ ਸੰਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਜਾਵੇਗਾ।

2. ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਲਈ ਇਹ ਯਕੀਨੀ ਬਣਾਉਣਾ ਲਾਜ਼ਮੀ ਹੋਵੇਗਾ ਕਿ ਸਕੂਲ ਦੀ ਇਮਾਰਤ ਅਤੇ ਕਲਾਸਰੂਮ ਬਿਲਕੁਲ ਸੁਰੱਖਿਅਤ ਹਨ ਤਾਂ ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ।

3. 8 ਸਤੰਬਰ ਨੂੰ ਸੂਬੇ ਦੇ ਸਾਰੇ ਸਰਕਾਰੀ ਸਕੂਲ ਵਿਦਿਆਰਥੀਆਂ ਲਈ ਬੰਦ ਰਹਿਣਗੇ। ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ ਅਤੇ ਸਾਫ਼-ਸਫ਼ਾਈ ਦੀ ਕਾਰਵਾਈ ਐਸ.ਐਮ.ਸੀ., ਪੰਚਾਇਤਾਂ, ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਦੀ ਸਹਾਇਤਾ ਨਾਲ ਕੀਤੀ ਜਾਵੇਗੀ।

4. ਅਧਿਆਪਕਾਂ ਵੱਲੋਂ ਸਕੂਲੀ ਇਮਾਰਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ। ਜੇਕਰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਜਾਂ ਨੁਕਸ ਪਾਇਆ ਜਾਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਇੰਜੀਨੀਅਰਿੰਗ ਵਿਭਾਗ ਨੂੰ ਦਿੱਤੀ ਜਾਵੇ।

5. 9 ਸਤੰਬਰ ਤੋਂ ਸਾਰੇ ਸਰਕਾਰੀ ਸਕੂਲ ਆਮ ਦੀ ਤਰ੍ਹਾਂ ਖੁੱਲਣਗੇ।