Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਅਖ਼ਬਾਰ ਪੜ੍ਹਨ ਸੰਬੰਧੀ ਗਤੀਵਿਧੀ ਕਰਵਾਈ ਗਈ

ਖ਼ਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਅਖ਼ਬਾਰ ਪੜ੍ਹਨ ਸੰਬੰਧੀ ਗਤੀਵਿਧੀ ਕਰਵਾਈ ਗਈ

ਗੜ੍ਹਦੀਵਾਲਾ 9 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਅੰਗਰੇਜ਼ੀ ਵਿਭਾਗ ਵੱਲੋਂ ਵਿਦਿਆਰਥੀਆਂ ਵਿੱਚ ਭਾਸ਼ਾ ਦੇ ਸੁਧਾਰ, ਆਮ ਗਿਆਨ ਅਤੇ ਆਲੋਚਨਾਤਮਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅਖ਼ਬਾਰ ਪੜ੍ਹਨ ਸੰਬੰਧੀ ਗਤੀਵਿਧੀ ਕਰਵਾਈ ਗਈ। ਇਸ ਗਤੀਵਿਧੀ ਵਿੱਚ ਬੀ.ਏ.ਪੰਜਵਾਂ ਸਮੈਸਟਰ ਅਤੇ ਬੀ.ਏ.ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਸਰਗਰਮ ਹਿੱਸਾ ਲਿਆ। ਵਿਦਿਆਰਥੀਆਂ ਨੇ ਅਖ਼ਬਾਰਾਂ ਵਿੱਚੋਂ ਚੁਣੀਆਂ ਖ਼ਬਰਾਂ ਪੜ੍ਹੀਆਂ ਅਤੇ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਭਾਗ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਅਖ਼ਬਾਰ ਪੜ੍ਹਨ ਦੀ ਆਦਤ ਬਣਾਉਣ ਲਈ ਪ੍ਰੇਰਿਤ ਕੀਤਾ।

ਅੰਗਰੇਜ਼ੀ ਵਿਭਾਗ ਮੁਖੀ ਮੈਡਮ ਨਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਖ਼ਬਾਰ ਪੜ੍ਹਨ ਦੀ ਮਹੱਤਤਾ ਉੱਤੇ ਰੋਸ਼ਨੀ ਪਾਈ। ਉਨ੍ਹਾਂ ਨੇ ਕਿਹਾ ਕਿ ਅਖ਼ਬਾਰ ਪੜ੍ਹਨ ਨਾਲ ਨਾ ਸਿਰਫ਼ ਸ਼ਬਦ-ਭੰਡਾਰ ਵਧਦਾ ਹੈ, ਬਲਕਿ ਗਿਆਨ ਅਤੇ ਵਿਅਕਤਿਤਵ ਵਿੱਚ ਵੀ ਨਿਖ਼ਾਰ ਆਉਂਦਾ ਹੈ।

ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਅਧਿਆਪਕ ਸ. ਅਮਰਵੀਰ ਸਿੰਘ, ਮੈਡਮ ਪਲਕ ਅਤੇ ਵਿਦਿਆਰਥੀ ਹਾਜ਼ਰ ਸਨ।