Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਸਾਖ਼ਰਤਾ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ‘ਸਾਖ਼ਰਤਾ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ 10 ਸਤੰਬਰ (ਚੌਧਰੀ) 

 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ’ ਐੱਨ.ਐੱਸ.ਐੱਸ. ਯੂਨਿਟ ਅਤੇ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਮਨਾਇਆ ਗਿਆ।

ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰੇਰਣਾਦਾਇਕ ਲੈਕਚਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਖ਼ਰਤਾ ਵਿਅਕਤੀਗਤ, ਸ਼ਕਤੀਕਰਨ ਅਤੇ ਰਾਸ਼ਟਰੀ ਤਰੱਕੀ ਦੀ ਨੀਂਹ ਹੈ। ਉਨ੍ਹਾਂ ਨੇ ਸਮਝਾਇਆ ਕਿ ਸਾਖ਼ਰਤਾ ਸਿਰਫ਼ ਗਿਆਨ ਹੀ ਨਹੀਂ ਦਿੰਦੀ, ਸਗੋਂ ਬਹੁਤ ਸਾਰੇ ਮੌਕਿਆਂ ਦੇ ਦਰਵਾਜ਼ੇ ਖੋਲ੍ਹਦੀ ਹੈ। ਆਲੋਚਨਾਤਮਕ ਸੋਚ ਨੂੰ ਉਤਪੰਨ ਕਰਦੀ ਹੈ ਅਤੇ ਸਮਾਜਿਕ ਜਾਗਰੂਕਤਾ ਨੂੰ ਮਜ਼ਬੂਤ ਕਰਦੀ ਹੈ।ਇੱਕ ਪੜ੍ਹਿਆ-ਲਿਖਿਆ ਵਿਅਕਤੀ ਨਾ ਸਿਰਫ਼ ਆਪਣੇ ਲਈ ਚੰਗੇ ਫ਼ੈਸਲੇ ਕਰ ਸਕਦਾ ਹੈ, ਸਗੋਂ ਉਹ ਸਮਾਜਿਕ, ਆਰਥਿਕ ਤੇ ਰਾਜਨੀਤਿਕ ਖੇਤਰਾਂ ਵਿੱਚ ਵੀ ਸਰਗਰਮ ਭੂਮਿਕਾ ਨਿਭਾ ਸਕਦਾ ਹੈ। ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਮੈਡਮ ਨਰਿੰਦਰ ਕੌਰ, ਸ.ਅਮਰਵੀਰ ਸਿੰਘ ਅਤੇ ਮੈਡਮ ਪਲਕ ਹਾਜ਼ਰ ਸਨ। ਇਸੇ ਤਰ੍ਹਾਂ ਐੱਨ.ਐੱਸ.ਐੱਸ. ਯੂਨਿਟ ਵੱਲੋਂ ਸ਼੍ਰੀ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਸੀਮਾ ਕੁਮਾਰੀ ਅਤੇ ਵਿਦਿਆਰਥੀ ਹਾਜ਼ਰ ਸਨ।ਇਸ ਮੌਕੇ ਅੰਗਰੇਜ਼ੀ ਵਿਭਾਗ ਦੇ ਅਧਿਆਪਕ ਸ. ਅਮਰਵੀਰ ਸਿੰਘ, ਮੈਡਮ ਪਲਕ ਅਤੇ ਵਿਦਿਆਰਥੀ ਹਾਜ਼ਰ ਸਨ।