Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਅਧਿਆਪਕ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ਅਧਿਆਪਕ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਹੁਸ਼ਿਆਰਪੁਰ 11 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ. ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਹਿੰਦੀ ਵਿਭਾਗ ਵੱਲੋਂ ਭਾਸ਼ਾ ਕਲਚਰ ਕਲੱਬ, ਆਈ.ਕਿਊ.ਏ.ਸੀ.ਅਤੇ ਆਈ.ਆਈ.ਸੀ. ਦੇ ਸਹਿਯੋਗ ਨਾਲ ‘ਅਧਿਆਪਕ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਹਿੰਦੀ ਵਿਭਾਗ ਦੇ ਮੁਖੀ ਡਾ. ਦਵਿੰਦਰ ਕੁਮਾਰ ਨੇ ਸਵਾਗਤੀ ਸ਼ਬਦਾਂ ਤੋਂ ਬਾਅਦ ‘ਅਧਿਆਪਕ ਦਿਵਸ’ ਮਨਾਉਣ ਦੇ ਮਹੱਤਵ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਪੰਜਾਬੀ ਵਿਭਾਗ ਦੇ ਮੈਡਮ ਡਾ. ਸਤਵੰਤ ਕੌਰ ਨੇ ਲੈਕਚਰ ਦੇ ਵਕਤਾ ਪ੍ਰਿੰਸੀਪਲ ਨਵਤੇਜ ਸਿੰਘ ਬਾਰੇ ਵਿਦਿਆਰਥੀਆਂ ਨਾਲ ਜਾਣ-ਪਛਾਣ ਕਰਵਾਈ। ਲੈਕਚਰ ਦੇ ਵਕਤਾ ਪ੍ਰਿੰਸੀਪਲ ਨਵਤੇਜ ਗੜ੍ਹਦੀਵਾਲਾ ਨੇ ‘ਅਧਿਆਪਕ ਦਿਵਸ’ ਬਾਰੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਤਕਨਾਲੋਜੀ ਦੇ ਯੁੱਗ ਵਿੱਚ ਅਧਿਆਪਕ ਦੀ ਭੂਮਿਕਾ ਹੋਰ ਵੀ ਵੱਧ ਗਈ ਹੈ ਕਿਉਂਕਿ ਵਿਦਿਆਰਥੀ ਹੁਣ ਸਿਰਫ਼ ਕਿਤਾਬਾਂ ਤੱਕ ਸੀਮਿਤ ਨਹੀਂ ਰਹੇ, ਸਗੋਂ ਡਿਜ਼ੀਟਲ ਦੁਨੀਆਂ ਵਿੱਚ ਵਿਆਪਕ ਜਾਣਕਾਰੀ ਪ੍ਰਾਪਤ ਕਰ ਰਹੇ ਹਨ। ਇਸ ਹਾਲਤ ਵਿੱਚ ਅਧਿਆਪਕਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਵਿਦਿਆਰਥੀਆਂ ਨੂੰ ਸਹੀ ਦਿਸ਼ਾ, ਨੈਤਿਕ ਮੁਲਾਂਕਣ ਅਤੇ ਜੀਵਨ-ਮੁਖੀ ਸਿੱਖਿਆ ਦੇਣ।

ਡਾ. ਦਿਲਬਾਰਾ ਸਿੰਘ (ਮੁਖੀ, ਪੰਜਾਬੀ ਵਿਭਾਗ) ਨੇ ਭਾਰਤ ਦੇ ਦੂਸਰੇ ਰਾਸ਼ਟਰਪਤੀ ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਉਣ ਲਈ ਸਾਰਿਆਂ ਦਾ ਧੰਨਵਾਦ ਕੀਤਾ। ਇਸ ਲੈਕਚਰ ਦਾ ਮੁੱਖ ਉਦੇਸ਼ ਅਧਿਆਪਕਾਂ ਦੀ ਮਹਾਨ ਭੂਮਿਕਾ, ਉਨ੍ਹਾਂ ਦੇ ਯੋਗਦਾਨ ਅਤੇ ਸਮਾਜਿਕ ਵਿਕਾਸ ਵਿੱਚ ਉਨ੍ਹਾਂ ਦੀ ਕੇਂਦਰੀ ਭੂਮਿਕਾ ਉਜਾਗਰ ਕਰਨਾ ਸੀ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਰਵਿੰਦਰ ਕੌਰ, ਸਰੀਰਕ ਸਿੱਖਿਆ ਵਿਭਾਗ ਦੇ ਮੈਡਮ ਹਰਜੋਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।