Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਹੜ੍ਹ ਪੀੜਤਾਂ ਦੀ ਮਦਦ ਲਈ ਸਿੱਖਿਆ ਵਿਭਾਗ ਨੇ ਸੌਂਪਿਆ 18 ਲੱਖ ਦਾ ਚੈਕ

ਹੜ੍ਹ ਪੀੜਤਾਂ ਦੀ ਮਦਦ ਲਈ ਸਿੱਖਿਆ ਵਿਭਾਗ ਨੇ ਸੌਂਪਿਆ 18 ਲੱਖ ਦਾ ਚੈਕ

ਹੁਸ਼ਿਆਰਪੁਰ 11 ਸਤੰਬਰ (ਚੌਧਰੀ) 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਭਾਗ ਦੀ ਇਸ ਪਹਿਲ ਦੀ ਕੀਤੀ ਪ੍ਰਸ਼ੰਸਾ

: ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵੱਲੋਂ  ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ 18 ਲੱਖ ਰੁਪਏ ਦਾ ਚੈਕ ਅੱਜ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਟਾਂਡਾ ਦੇ ਐਸ.ਡੀ.ਐਮ. ਪਰਮਪ੍ਰੀਤ ਸਿੰਘ, ਉਪ-ਜ਼ਿਲ੍ਹਾ ਸਿੱਖਿਆ ਅਧਿਕਾਰੀ ਅਮਨਦੀਪ ਸ਼ਰਮਾ ਸਮੇਤ ਵਿਭਾਗੀ ਅਧਿਕਾਰੀ ਤੇ ਪ੍ਰਿੰਸਿਪਲ ਖ਼ਾਸ ਤੌਰ ‘ਤੇ ਮੌਜੂਦ ਸਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਿੱਖਿਆ ਵਿਭਾਗ ਦੀ ਇਸ ਸੰਵੇਦਨਸ਼ੀਲ ਪਹਿਲ ਦੀ ਸਰਾਹਨਾ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਆਈ ਕੁਦਰਤੀ ਆਫ਼ਤ ਨੇ ਕਈ ਪਰਿਵਾਰਾਂ ਨੂੰ ਗੰਭੀਰ ਤੌਰ ‘ਤੇ ਪ੍ਰਭਾਵਿਤ ਕੀਤਾ ਹੈ। ਅਜੇਹੇ ਸਮੇਂ ਹਰ ਵਰਗ ਦਾ ਸਹਿਯੋਗ ਬਹੁਤ ਕੀਮਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਪੁਨਰਵਾਸ ਕਾਰਜ ਯੁੱਧ ਪੱਧਰ ‘ਤੇ ਚਲਾਇਆ ਜਾ ਰਿਹਾ ਹੈ ਅਤੇ ਸਿੱਖਿਆ ਵਿਭਾਗ ਦਾ ਇਹ ਯੋਗਦਾਨ ਪ੍ਰਭਾਵਿਤ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਆਸ ਜਤਾਈ ਕਿ ਇਹ ਕਦਮ ਹੋਰ ਸੰਸਥਾਵਾਂ ਅਤੇ ਸੰਗਠਨਾਂ ਲਈ ਵੀ ਪ੍ਰੇਰਣਾ ਬਣੇਗਾ।

ਜ਼ਿਲ੍ਹਾ ਸਿੱਖਿਆ ਅਧਿਕਾਰੀ ਲਲਿਤਾ ਅਰੋੜਾ ਨੇ ਕਿਹਾ ਕਿ ਅਧਿਆਪਕ ਵਰਗ ਹਮੇਸ਼ਾਂ ਤੋਂ ਹੀ ਸਮਾਜ ਸੇਵਾ ਅਤੇ ਰਾਸ਼ਟਰ ਨਿਰਮਾਣ ਵਿੱਚ ਅਗਵਾਈ ਕਰਦਾ ਰਿਹਾ ਹੈ। ਇਹ ਯੋਗਦਾਨ ਵੀ ਉਸੇ ਭਾਵਨਾ ਦਾ ਪ੍ਰਤੀਕ ਹੈ ਕਿ ਮੁਸ਼ਕਲ ਵੇਲੇ ਪੀੜਤਾਂ ਦੀ ਮਦਦ ਕਰਨਾ ਸਾਡਾ ਨੈਤਿਕ ਫਰਜ਼ ਹੈ।

ਇਸ ਮੌਕੇ ਪ੍ਰਿੰਸਿਪਲ ਸ਼ੈਲੰਦਰ ਠਾਕੁਰ, ਰਾਜਨ ਅਰੋੜਾ, ਸੰਜੀਵ ਕੁਮਾਰ, ਧਰਮਿੰਦਰ ਸ਼ਰਮਾ, ਕਰਨ ਸ਼ਰਮਾ, ਰਣਜੀਤ ਸਿੰਘ, ਦੀਪਕ ਸ਼ਰਮਾ, ਜਰਨੈਲ ਸਿੰਘ, ਚੰਦਰ ਮੋਹਨ ਸਮੇਤ ਹੋਰ ਅਧਿਆਪਕ ਅਤੇ ਅਧਿਕਾਰੀ ਵੀ ਹਾਜ਼ਰ ਸਨ।

error: copy content is like crime its probhihated