Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਬਿਜਨੈੱਸ ਦੀ ਸ਼ੁਰੂਆਤ’ ਵਿਸ਼ੇ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਬਿਜਨੈੱਸ ਦੀ ਸ਼ੁਰੂਆਤ’ ਵਿਸ਼ੇ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 12 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ਆਈ.ਆਈ.ਸੀ. ਦੇ ਸਹਿਯੋਗ ਨਾਲ ‘ਬਿਜਨੈੱਸ ਦੀ ਸ਼ੁਰੂਆਤ’ ਵਿਸ਼ੇ ਸੰਬੰਧੀ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਮੈਡਮ ਸ਼ਰਨਜੀਤ ਕੌਰ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਨੇ ਵਿਦਿਆਰਥੀਆਂ ਨੂੰ ਐਕਸੀਲੇਟਰ ਅਤੇ ਇੰਕਿਊਬੇਸ਼ਨ ਬਾਰੇ ਦੱਸਦਿਆਂ ਉਨ੍ਹਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਲਈ ਪ੍ਰੇਰਿਤ ਕਰਨਾ ਸੀ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਮਿਲ ਰਹੀਆਂ ਸਹੂਲਤਾਂ ਅਤੇ ਸਮਰਥਨ ਸਕੀਮਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ । ਪ੍ਰਿੰਸੀਪਲ ਡਾ.ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਲੈਕਚਰਾਂ ਵਿੱਚ ਹਿੱਸਾ ਲੈਣ ਲਈ ਉਤਸਾਹਿਤ ਕੀਤਾ। ਇਸ ਮੌਕੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੈਡਮ ਨੇਹਾ ਅਤੇ ਵਿਦਿਆਰਥੀ ਹਾਜ਼ਰ ਸਨ।