Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸੰਤ ਨਿੰਰਕਾਰੀ ਸਤਿਸੰਗ ਭਵਨ ਬਰਾਂਚ ਦਸੂਹਾ ਵਿਖੇ ਮੈਗਾ ਖੂਨਦਾਨ ਕੈਂਪ 14 ਨੂੰ

ਸੰਤ ਨਿੰਰਕਾਰੀ ਸਤਿਸੰਗ ਭਵਨ ਬਰਾਂਚ ਦਸੂਹਾ ਵਿਖੇ ਮੈਗਾ ਖੂਨਦਾਨ ਕੈਂਪ 14 ਨੂੰ

ਦਸੂਹਾ, 13 ਸਤੰਬਰ (ਚੌਧਰੀ )

ਖੂਨ ਦਾਨ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ

: ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੀ ਅਪਾਰ ਕਿਰਪਾ ਨਾਲ ਸੰਤ ਨਿੰਰਕਾਰੀ ਚੈਰੀਟੇਵਲ ਫਾਂਊਂਡੇਸ਼ਨ ਦੁਆਰਾ ਸੰਤ ਨਿਰੰਕਾਰੀ ਸਤਿਸੰਗ ਭਵਨ ਬਰਾਂਚ ਦਸੂਹਾ ਭੱਟੀ ਦਾ ਪਿੰਡ ਵਿਖੇ ਮੈਗਾ ਖੂਨਦਾਨ ਕੈਂਪ ਦਾ ਆਯੋਜਨ ਬਰਾਂਚ ਦਸੂਹਾ ਦੇ ਸੰਯੋਜਕ ਡਾ.ਸੁਰਿੰਦਰਪਾਲ ਸਿੰਘ ਦੀ ਯੋਗ ਅਗਵਾਈ ਹੇਂਠ 14 ਸਤੰਬਰ ਨੂੰ ਕੀਤਾ ਜਾ ਰਿਹਾ ਹੈ।ਜਿਸ ਵਿੱਚ ਐੱਮ.ਐੱਲ ਸ਼ਰਮਾ ਜੋਨਲ ਇੰਚਾਰਜ਼ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਲ ਸੰਚਾਲਕ ਪ੍ਰਕਾਸ਼ ਸਿੰਘ ਅਤੇ ਸ਼ਿਕਸ਼ਕ ਉਂਕਾਰ ਸਿੰਘ ਨੇ ਦੱਸਿਆ ਕਿ ਇਸ ਵਿਸ਼ਾਲ ਖੂਨਦਾਨ ਕੈਂਪ ਵਿੱਚ 500 ਦੇ ਕਰੀਬ ਸ਼ਰਧਾਲੂ ਖੂਨਦਾਨ ਕਰਨਗੇ ਅਤੇ ਸਿਵਲ ਹਸਪਤਾਲ ਦਸੂਹਾ , ਸਿਵਲ ਹਸਪਤਾਲ ਹੁਸ਼ਿਆਰਪੁਰ ਤੇ ਸਿਵਲ ਹਸਪਤਾਲ ਮੁਕੇਰੀਆਂ, ਭਾਈ ਘਨ੍ਹਈਆ ਜੀ ਚੈਰੀਟੇਬਲ ਹੁਸ਼ਿਆਰਪੁਰ ਤੋਂ ਬਲੱਡ ਬੈਂਕਾ ਦੀਆਂ ਟੀਮਾਂ ਖੂਨਦਾਨੀਆਂ ਵਲੋਂ ਦਿੱਤਾ ਖੂੁਨ ਇਕੱਤਰ ਕਰਨਗੀਆਂ । ਉਨ੍ਹਾਂ ਕਿਹਾ ਸ਼ਰਧਾਲੂ ਨਿਰੰਕਾਰੀ ਬਾਬਾ ਹਰਦੇਵ ਸਿੰਘ ਜੀ ਮਹਾਰਾਜ਼ ਦੇ ਸੰਦੇਸ਼ “ਖੂਨ ਗਲੀਆਂ ਨਾਲੀਆ ਵਿੱਚ ਨਹੀ ਬਲਕਿ ਇਨਸਾਨੀ ਨਾੜੀਆਂ ਵਿੱਚ ਵਹਿਣਾ ਚਾਹੀਦਾ ਹੈ” ਨੂੰ ਕਿਰਿਆਤਮਕ ਰੂਪ ਦਿੰਦੇ ਹੋਏ ਮਾਨਵਤਾ ਦਾ ਸੁਨੇਹਾ ਦੇਣਗੇ। ਇਸ ਕੈਂਪ ਵਿੱਚ ਦਸੂਹਾ ਸਮੇਤ ਟੇਰਕਿਆਣਾ , ਗੜਦੀਵਾਲਾ, ਟਾਂਡਾ, ਹਰਿਆਣਾ ਤੇ ਮੱਕੋਵਾਲ ਬ੍ਰਾਂਚਾਂ ਤੋਂ ਸ਼ਰਧਾਲੂ ਇਸ ਕੈਂਪ ਵਿੱਚ ਹਿੱਸਾ ਲੈਣਗੇ ਤੇ ਖੂਨਦਾਨ ਕਰਨਗੇ। ਉਨ੍ਹਾਂ ਕਿਹਾ ਨਿਰੰਕਾਰੀ ਚੈਰੀਟੇਬਲ ਫਾਉਂਡੇਸ਼ਨ ਦੁਆਰਾ ਹਰ ਸਾਲ ਖੂਨਦਾਨ ਕੈਂਪਾ ਦਾ ਆਯੋਜਨ ਹੁਣ ਤੱੱਕ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਖੂਨਦਾਨੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦਿੱਤੇ ਜਾਣਗੇ ਤੇ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਇਸ ਮੈਗਾ ਖ਼ੂਨਦਾਨ ਸਬੰਧੀ ਮੀਟਿੰਗ ਦਾ ਆਯੋਜਨ ਸੰਯੋਜਕ ਮਹਾਤਮਾ ਡਾ. ਸੁਰਿੰਦਰ ਪਾਲ ਸਿੰਘ ਦੀ ਯੋਗ ਅਗਵਾਈ ਹੇਠ ਕੀਤਾ ਗਿਆ ਜਿਸ ਵਿੱਚ ਕੈਂਪ ਦੇ ਪ੍ਰਬੰਧਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਇਸ ਮੀਟਿੰਗ ਵਿੱਚ ਖੇਤਰੀ ਸੰਚਾਲਕ ਤੋਂ ਇਲਾਵਾ ਅਲੱਗ ਅਲੱਗ ਬਰਾਂਚਾਂ ਦੇ ਮੁੱਖੀ ਮਹਾਤਮਾ ਅਤੇ ਸੰਚਾਲਕ ਸ਼ਾਮਿਲ ਹੋਏ। ਉਹਨਾਂ ਦੱਸਿਆ ਖੂਨ ਦਾਨ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹਨ।