Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing KMS ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੀ ਵੈਲਕਮ ਫਰੈਸ਼ਰ ਪਾਰਟੀ ਕਮ ਟੈਲੇਂਟ ਹੰਟ 2025 ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਵਿਖੇ ਨਵੇਂ ਵਿਦਿਆਰਥੀਆਂ ਦੀ ਵੈਲਕਮ ਫਰੈਸ਼ਰ ਪਾਰਟੀ ਕਮ ਟੈਲੇਂਟ ਹੰਟ 2025 ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 13 ਸਤੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਸੈਸ਼ਨ 2025-26 ਵਿੱਚ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੀ ਵੈਲਕਮ ਫਰੈਸ਼ਰ ਪਾਰਟੀ ਕਮ ਟੈਲੇਂਟ ਹੰਟ 2025 ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਵਿੱਚ ਚੇਅਰਮੈਨ ਚੌਧਰੀ ਕੁਮਾਰ ਸੈਣੀ ਮੁੱਖ ਮਹਿਮਾਨ ਵਜੋਂ ਅਤੇ ਡਾ. ਦਿਲਬਾਗ ਸਿੰਘ ਹੁੰਦਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਤੇ ਵੱਖ-ਵੱਖ ਵਿਭਾਗਾਂ ਦੇ ਨਵੇਂ ਵਿਦਿਆਰਥੀਆਂ ਵਿਚਕਾਰ ਟੈਲੇਂਟ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਿਆ। ਸਮਾਗਮ ਵਿੱਚ 3 ਵੱਖ- ਵੱਖ ਰਾਊਂਡ ਕਰਵਾਏ ਗਏ, ਜਿਹਨਾਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਵਧੀਆ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਨਾਚ ਗਿੱਧਾ, ਭੰਗੜਾ, ਸਿੰਗਿੰਗ, ਸਕਿੱਟ ਅਤੇ ਸ਼ਾਇਰੀ ਪੇਸ਼ ਕੀਤੀ ਗਈ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਵੱਲੋਂ ਵਿਦਿਆਰਥੀਆਂ ਦੀ ਸੂਝ ਬੂਝ, ਜਰਨਲ ਨੌਲੇਜ਼ ਅਤੇ ਆਤਮ ਵਿਸ਼ਵਾਸ ਪਰਖਣ ਲਈ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਆਤਮ ਵਿਸ਼ਵਾਸ ਨਾਲ ਜਵਾਬ ਦਿੱਤੇ। ਅੰਤ ਵਿੱਚ ਕਾਲਜ ਮੈਨੇਜਮੈਂਟ ਵੱਲੋਂ ਟੈਲੇਂਟ ਹੰਟ ਦੇ ਨਤੀਜੇ ਸੁਣਾਏ ਗਏ, ਜਿਨ੍ਹਾਂ ਵਿੱਚ ਹਰਮਨਜੀਤ ਸਿੰਘ (ਐਮ.ਐਸ.ਸੀ ਆਈ.ਟੀ) ਨੂੰ ਮਿਸਟਰ ਫਰੈਸ਼ਰ, ਤਰਨਵੀਰ ਸਿੰਘ (ਬੀ.ਬੀ.ਏ) ਨੂੰ ਫਰਸਟ ਰੰਨਰ ਅੱਪ, ਸਲੋਨੀ (ਐਮ.ਬੀ.ਏ) ਨੂੰ ਮਿਸ ਫਰੈਸ਼ਰ, ਮਹਿਕ (ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ) ਨੂੰ ਫਰਸਟ ਰੰਨਰ ਅੱਪ, ਖੁਸ਼ਦੀਪ ਕੌਰ (ਬੀ.ਬੀ.ਏ) ਨੂੰ ਮਿਸ ਪੰਜਾਬਣ, ਬਿਕਰਮਜੀਤ ਸਿੰਘ (ਬੀ.ਕੌਮ) ਨੂੰ ਮਿਸਟਰ ਗੱਭਰੂ, ਅਨਾਮਿਕਾ (ਬੀ.ਕੌਮ) ਨੂੰ ਮਿਸ ਐਲੀਗੈਂਟ ਅਤੇ ਦਾਮਿਨੀ ਦੇਵੀ (ਐਮ.ਸੀ.ਏ) ਨੂੰ ਬੈਸਟ ਆਲ ਰਾਊਂਡਰ ਚੁਣਿਆ ਗਿਆ। ਜੇਤੂਆਂ ਨੂੰ ਕਾਲਜ ਮੈਨੇਜਮੈਂਟ ਵੱਲੋਂ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਡਾਇਰੈਕਟਰ ਡਾ. ਮਨਵ ਸੈਣੀ ਨੇ ਸਮਾਪਤੀ ਭਾਸ਼ਣ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਹਰ ਵਿਅਕਤੀ ਵਿੱਚ ਘੱਟੋ-ਘੱਟ ਇੱਕ ਪ੍ਰਤਿਭਾ ਹੁੰਦੀ ਹੈ, ਬੱਸ ਉਸ ਨੂੰ ਲੱਭਣ ਅਤੇ ਨਿਖਾਰਨ ਦੀ ਲੋੜ ਹੈ। ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਵਧੇਰੇ ਵਿਦਿਆਰਥੀਆਂ ਨੂੰ ਪ੍ਰਤਿਭਾ ਪ੍ਰਦਰਸ਼ਨ ਵਿੱਚ ਹਿੱਸਾ ਲੈਣਾ ਚਾਹੀਦਾ ਸੀ ਅਤੇ ਆਉਣ ਵਾਲੇ ਪ੍ਰੋਗਰਾਮਾਂ ਅਤੇ ਗਤੀਵਿਧੀਆਂ ਵਿੱਚ ਵਧੇਰੇ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਦਿਲਬਾਗ ਸਿੰਘ ਹੁੰਦਲ, ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਮਨਜੀਤ, ਅਮਨਪ੍ਰੀਤ ਕੌਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ,  ਨੇਹਾ, ਪਲਵਿੰਦਰ ਕੌਰ, ਪ੍ਰੀਤੀ,  ਸੰਦੀਪ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਨੇਹਾ, ਮੁਸਕਾਨ, ਨਿਕਿਤਾ ਠਾਕੁਰ, ਭਾਰਤੀ ਸ਼ਰਮਾ, ਆਰਤੀ ਸ਼ਰਮਾ, ਰਮਨਦੀਪ ਕੌਰ, ਡਾ. ਵੀਨਸ, ਨੀਲਮ, ਸੰਦੀਪ ਕੌਰ, ਪਰਦੀਪ ਕੁਮਾਰ, ਦੇਵ ਕੁਮਾਰ, ਨਵਿੰਦਰ ਸਿੰਘ, ਧੰਨਵੀਰ ਸਿੰਘ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

error: copy content is like crime its probhihated