Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਯੁਵਰਾਜ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ‘ਚ ਮਾਰੀ ਬਾਜ਼ੀ

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਯੁਵਰਾਜ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ‘ਚ ਮਾਰੀ ਬਾਜ਼ੀ

ਗੜ੍ਹਦੀਵਾਲਾ 15 ਸਤੰਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀ ਯੁਵਰਾਜ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਬਾਜ਼ੀ ਮਾਰ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਨ ਨੇ ਇਸ ਮੌਕੇ ਤੇ ਸਾਰੇ ਵਿਦਿਆਰਥੀ ਨੂੰ ਮੁਬਾਰਕਾਂ ਦਿੱਤੀਆਂ ਅਤੇ ਅੱਗੇ ਆਉਣ ਵਾਲੀਆਂ ਸਾਰੀਆਂ ਖੇਡਾਂ ਦੇ ਲਈ ਉਸ ਨੂੰ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਨਾ ਦਿੱਤੀ।

ਮਿਤੀ: 22/8/25 ਨੂੰ ਸੈਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਗੜਦੀਵਾਲਾ ਵਿਖੇ ਕਰਵਾਏ ਜਾ ਰਹੀ ਇੱਕ ਬੇਕਸਿੰਗ ਦੀ ਖੇਡ ਵਿੱਚ ਸਾਡੇ ਸਕੂਲ, ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦਾ ਹੋਣਹਾਰ ਵਿਦਿਆਰਥੀ ਯੁਵਰਾਜ ਜਿਹੜਾ ਕਿ ਜਮਾਤ ਅੱਠਵੀ ਦਾ ਵਿਦਿਆਰਥੀ ਹੈ ਉਸ ਨੇ ਭਾਗ ਲਿਆ ਸੀ ਅਤੇ ਇਸ ਖੇਡ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਸਕੂਲ ਦਾ ਆਪਣੇ ਮਾਤਾ ਪਿਤਾ ਦਾ ਅਤੇ ਆਪਣਾ ਨਾਮ ਰੌਸ਼ਨ ਕੀਤਾ ਇਹ ਖੇਡਾਂ ਜਿਲਾ ਪੱਧਰੀ ਸਨ ਅਤੇ ਇਹ ਹੋਣਹਾਰ ਵਿਦਿਆਰਥੀ ਸਟੇਟ ਲੈਵਲ ਦੇ ਲਈ ਵੀ ਚੁਣਿਆ ਗਿਆ ਇਹ ਸਭ ਇਸ ਦੀ ਮਿਹਨਤ ਸਦਕਾ ਹੀ ਹੈ ਜਿਹੜੀ ਕਿ ਇਸ ਨੇ ਦਿਨ-ਰਾਤ ਕੀਤੀ ਅਤੇ ਅੱਜ ਉਹ ਇਸ ਮੁਕਾਮ ਨੂੰ ਹਾਸਲ ਕਰ ਸਕਿਆ ਹੈ।

ਬੱਚੇ ਦੀ ਇੰਨੀ ਮਿਹਨਤ ਦਾ ਸਾਰਾ ਸਰੈਅ ਉਹਨਾਂ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਡੀ.ਪੀ ਅਤੇ ਰਮਨਦੀਪ ਸਿੰਘ ਡੀ.ਪੀ ਨੂੰ ਜਾਂਦਾ ਹੈ ਉਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਹਨਾਂ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ  ਨੇ ਵੀ ਵਿਦਿਆਰਥੀ ਨੂੰ ਅਤੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਮਿਹਨਤ ਕਰਨ ਤਾਂ ਜੋ ਅੱਗੇ ਹੋਣ ਜਾ ਰਹੀਆਂ ਸਾਰੀਆਂ ਖੇਡਾਂ ਦੇ ਵਿੱਚ ਉਹ ਕਿਸੇ ਮੁਕਾਮ ਤੇ ਪਹੁੰਚਣ ਅਤੇ ਆਪਣਾ ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰ ਸਕਣ।