Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸ਼ਖਸ਼ੀਅਤ ਉਸਾਰੀ ਅਧੀਨ ਖ਼ਾਲਸਾ ਕਾਲਜ ਵਿਖੇ ‘ਪ੍ਰਭਾਵੀ ਬਾਇਓ ਡਾਟਾ’ ਲਿਖਣ ਸੰਬੰਧੀ ਵਰਕਸ਼ਾਪ ਲਗਾਈ ਗਈ

ਸ਼ਖਸ਼ੀਅਤ ਉਸਾਰੀ ਅਧੀਨ ਖ਼ਾਲਸਾ ਕਾਲਜ ਵਿਖੇ ‘ਪ੍ਰਭਾਵੀ ਬਾਇਓ ਡਾਟਾ’ ਲਿਖਣ ਸੰਬੰਧੀ ਵਰਕਸ਼ਾਪ ਲਗਾਈ ਗਈ

ਗੜ੍ਹਦੀਵਾਲਾ 16 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜੵਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਗਵਾਈ ਹੇਠ ਪੋਲੀਟੀਕਲ ਸਾਇੰਸ ਵਿਭਾਗ ਅਤੇ ਅਰਥ ਸ਼ਾਸਤਰ ਵਿਭਾਗ ਦੁਆਰਾ ਸ਼ਖਸ਼ੀਅਤ ਉਸਾਰੀ (ਪਰਸਨੈਲਿਟੀ ਡਿਵੈਲਪਮੈਂਟ) ਦੇ ਉਦੇਸ਼ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਬਾਇਓਡਾਟਾ ਲਿਖਣ ਸੰਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਗਤੀਵਿਧੀ ਦਾ ਉਦੇਸ਼ ਵਿਦਿਆਰਥੀਆਂ ਵਿੱਚ ਨੌਕਰੀ ਯੋਗਤਾ ਦੇ ਗੁਣ ਵਿਕਸਿਤ ਕਰਨਾ ਅਤੇ ਉਹਨਾਂ ਨੂੰ ਸਹੀ ਤਰੀਕੇ ਨਾਲ ਆਪਣਾ ਬਾਇਓ ਡਾਟਾ ਲਿਖਣ ਸਬੰਧੀ ਜਾਣਕਾਰੀ ਦੇਣਾ ਸੀ। ਆਖ਼ਰੀ ਸਾਲ (ਫਾਈਨਲ ਯੀਅਰ) ਦੇ 35 ਤੋਂ ਵੱਧ ਵਿਦਿਆਰਥੀਆਂ ਨੇ ਇਸ ਵਰਕਸ਼ਾਪ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ । ਇਸ ਪ੍ਰੋਗਰਾਮ ਵਿੱਚ ਡਾ. ਕੀਰਤਿਕਾ ਸ਼ਰਮਾ (ਕਮਰਸ ਵਿਭਾਗ) ਨੇ ਪੀਪੀਟੀ ਦੀ ਸਹਾਇਤਾ ਨਾਲ ਪ੍ਰੈਜੈਂਟੇਸ਼ਨ ਦਿੱਤੀ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਮੈਡਮ ਜੋਤੀ ਨੇ ਵਿਦਿਆਰਥੀਆਂ ਨੂੰ ਬਾਇਓਡਾਟਾ ਤਿਆਰ ਕਰਨਾ ਸਿਖਾਇਆ ।ਇਸ ਨਾਲ ਵਿਦਿਆਰਥੀਆਂ ਨੂੰ ਆਪਣੇ ਮਜਬੂਤ ਪੱਖ ਅਤੇ ਸੁਧਾਰ ਯੋਗ ਖੇਤਰਾਂ ਦੀ ਪਹਿਚਾਣ ਕਰਨ ਵਿੱਚ ਮਦਦ ਮਿਲੀ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਵਲੋਂ ਇਸ ਕੋਸ਼ਿਸ਼ ਦੀ ਸ਼ਲਾਘਾ ਕੀਤੀ ਗਈ ਤੇ ਉਨਾਂ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਪੂਰਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ। ਡਾ. ਅਰਚਨਾ ਨੇ ਅਧਿਆਪਕਾਂ ਦਾ ਧੰਨਵਾਦ ਕੀਤਾ ਤੇ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਅਰਥ ਸ਼ਾਸਤਰ ਵਿਭਾਗ ਦੇ ਮੈਡਮ ਜਸਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

 

 

error: copy content is like crime its probhihated