Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing NDPS ਐਕਟ ਤਹਿਤ ਅਤੇ ਹੀਨੀਅਸ ਕ੍ਰਾਇਮ ਤਹਿਤ 03 ਦੋਸ਼ੀ ਪੁਲਿਸ ਵੱਲੋਂ ਕਾਬੂ 

NDPS ਐਕਟ ਤਹਿਤ ਅਤੇ ਹੀਨੀਅਸ ਕ੍ਰਾਇਮ ਤਹਿਤ 03 ਦੋਸ਼ੀ ਪੁਲਿਸ ਵੱਲੋਂ ਕਾਬੂ 

ਦਸੂਹਾ 17 ਸਤੰਬਰ (ਚੌਧਰੀ) 

: ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਮੁਕੇਸ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸਿਆਰਪੁਰ ਅਤੇ ਬਲਵਿੰਦਰ ਸਿੰਘ ਜੌੜਾ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਦੀਆਂ ਹਦਾਇਤਾਂ ਮੁਤਾਬਿਕ ਸਬ.ਇੰਸ. ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਏ.ਐਸ.ਆਈ ਮਹਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਅਰੋਪੀ ਸੁਨੀਲ ਕੁਮਾਰ ਉਰਫ ਨਾਗੀ ਪੁੱਤਰ ਪਾਲ ਵਾਸੀ ਛਾਂਗਲਾ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 12 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੇਈ ਕੀਤੀ ਜਾਵੇਗੀ।

ਇਸੇ ਤਰਾਂ  ਸਬ ਇੰਸ.ਬਲਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਵਲੋ ਮੁਕੱਦਮਾ ਨੰਬਰ 120/25 ਅ/ਧ 22 61 85 ਐਨ.ਡੀ.ਪੀ.ਐਸ ਐਕਟ ਥਾਣਾ ਦਸੂਹਾ ਦਾ ਲੋੜੀਂਦਾ ਦੋਸ਼ੀ ਸੰਗਮਪ੍ਰੀਤ ਸਿੰਘ ਪੁੱਤਰ ਅਮਨਦੀਪ ਸਿੰਘ ਵਾਸੀ ਰੰਧਾਵਾ ਥਾਣਾ ਦਸੂਹਾ ਨੂੰ ਕਾਬੂ ਕਰਕੇ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੇਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।

ਇਸੇ ਤਰਾਂ ਇੰਸ.ਕਮਲੇਸ ਕੌਰ ਸਮੇਤ ਸਾਥੀ ਕਰਮਚਾਰੀ ਦੇ ਮੁਕੱਦਮਾ ਨੰਬਰ 186 ਮਿਤੀ 12-9-2025 ਅ /ਧ 137(2),96.61 (2) BNS ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਿੱਚ ਦੋਸ਼ੀ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਭੁਲੱਥ ਮੇਤਲਾ ਹਾਲ ਵਾਸੀ ਕਲਸਾਂ ਥਾਣਾ ਮੁਕੇਰੀਆਂ ਜਿਲਾ ਹੁਸਿਆਰਪੁਰ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ ਤੇ ਮੁਕੱਦਮਾ ਹਜਾ ਵਿੱਚ ਲੜਕੀ ਨੂੰ ਬ੍ਰਾਮਦ ਕੀਤਾ ਗਿਆ ਹੈ। ਦੇਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਹਿਮਾਂਡ ਹਾਸਲ ਕੀਤਾ ਜਾਵੇਗਾ।