Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਦੇ ਰਸਾਇਣ ਵਿਭਾਗ ਵੱਲੋਂ ‘ਵਿਸ਼ਵ ਓਜ਼ੋਨ ਦਿਵਸ’ ਮਨਾਇਆ ਗਿਆ

ਖ਼ਾਲਸਾ ਕਾਲਜ ਦੇ ਰਸਾਇਣ ਵਿਭਾਗ ਵੱਲੋਂ ‘ਵਿਸ਼ਵ ਓਜ਼ੋਨ ਦਿਵਸ’ ਮਨਾਇਆ ਗਿਆ

ਗੜ੍ਹਦੀਵਾਲਾ 17 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਅਗਵਾਈ ਹੇਠ ਕਾਲਜ ਦੇ ਰਸਾਇਣ ਵਿਭਾਗ ਦੀ ਸੀ.ਵੀ. ਰਮਨ ਸੁਸਾਇਟੀ ਆਫ਼ ਕੈਮੀਕਲ ਸਾਇੰਸਜ਼ ਨੇ ਆਈ.ਆਈ.ਸੀ. ਅਤੇ ਆਈ. ਕਿਊ.ਏ.ਸੀ. ਦੇ ਸਹਿਯੋਗ ਨਾਲ ‘ਵਿਸ਼ਵ ਓਜ਼ੋਨ ਦਿਵਸ’ ਮਨਾਇਆ । ਇਸ ਦਾ ਮਕਸਦ ਧਰਤੀ ਉੱਤੇ ਜੀਵਨ ਦੀ ਰੱਖਿਆ ਲਈ ਓਜ਼ੋਨ ਪਰਤ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣਾ ਤੇ ਇਸ ਦੀ ਸੰਭਾਲ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਸੀ। ਜਿਸ ਵਿੱਚ ਵੱਖ-ਵੱਖ ਗਤੀਵਿਧੀਆਂ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੀ ਪ੍ਰਦਰਸ਼ਨੀ ਲਗਾਈ । ਵਿਦਿਆਰਥੀਆਂ ਨੇ ਓਜ਼ੋਨ ਦਿਵਸ ਬਾਰੇ ਵੱਖ-ਵੱਖ ਵਿਚਾਰ ਵੀ ਪੇਸ਼ ਕੀਤੇ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਰਸਾਇਣ ਵਿਭਾਗ ਦੇ ਮੁੱਖੀ ਡਾ. ਪੰਕਜ ਸ਼ਰਮਾ ਨੇ ਵਿਸ਼ਵ ਓਜ਼ੋਨ ਦਿਵਸ ਦੀ ਮਹੱਤਵ ਬਾਰੇ ਦੱਸਦਿਆਂ ਵਾਤਾਵਰਣ-ਦੋਸਤ ਜੀਵਨ-ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ । ਇਸਦੇ ਨਾਲ ਹੀ ਵੱਖ ਵੱਖ ਪਿੰਡਾਂ ਵਿੱਚ ਵਿਦਿਆਰਥੀਆਂ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਨੇ ਉਨ੍ਹਾਂ ਵਿੱਚ ਪ੍ਰਕਿਰਤੀ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵੀ ਜਗਾਈ। ਇਸ ਦੌਰਾਨ ਰਸਾਇਣ ਵਿਭਾਗ ਦੇ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਸਨ।