Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ‘ਚ ਮਾਰੀ ਬਾਜ਼ੀ

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ‘ਚ ਮਾਰੀ ਬਾਜ਼ੀ

ਗੜ੍ਹਦੀਵਾਲਾ 18 ਸਤੰਬਰ (ਚੌਧਰੀ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਬਾਜ਼ੀ ਮਾਰ ਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਨ ਨੇ ਇਸ ਮੌਕੇ ਤੇ ਸਾਰੇ ਵਿਦਿਆਰਥੀਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਅੱਗੇ ਆਉਣ ਵਾਲੀਆਂ ਸਾਰੀਆਂ ਖੇਡਾਂ ਦੇ ਲਈ ਉਸ ਨੂੰ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਨਾ ਦਿੱਤੀ ।

ਮਿਤੀ 10-9-2025 ਨੂੰ ਸੈਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਗੜਦੀਵਾਲਾ ਵਿਖੇ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿੱਚ ਸਾਡੇ ਸਕੂਲ ਦੇ ਦੇ ਹੋਣਹਾਰ ਵਿਦਿਆਰਥੀਆਂ ਨੇ ਵਸੂ ਖੇਡ ਵਿੱਚ ਭਾਗ ਲਿਆ। ਜਿਸ ਵਿੱਚ ਯੁਵਰਾਜ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਦਿਲਕਸ਼ ਨੇ ਦੂਸਰਾ ਸਥਾਨ ਹਾਸਲ ਕੀਤਾ।ਇਹ ਦੋਨੋ ਵਿਦਿਆਰਥੀ ਬਹੁਤ ਹੀ ਮਿਹਨਤੀ ਅਤੇ ਹੋਣਹਾਰ ਸਨ ਜਿਨ੍ਹਾਂ ਨੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਦੇ ਵਿੱਚ ਵੀ ਲਗਾਤਾਰ ਭਾਗ ਲਿਆ ਅਤੇ ਆਪਣਾ ਆਪਣੇ ਸਕੂਲ ਦਾ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ।

ਬੱਚਿਆਂ ਦੀ ਇੰਨੀ ਮਿਹਨਤ ਦਾ ਸਾਰਾ ਸਰੇਅ ਉਹਨਾਂ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਡੀ.ਪੀ ਅਤੇ ਸਰ ਰਮਨਦੀਪ ਸਿੰਘ ਡੀ.ਪੀ ਨੂੰ ਜਾਂਦਾ ਹੈ ਉਨਾਂ ਨੇ ਸਾਰੇ ਵਿਦਿਆਰਥੀਆਂ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਹਨਾਂ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਵੀ ਵਿਦਿਆਰਥੀਆਂ ਨੂੰ ਅਤੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਮਿਹਨਤ ਕਰਨ ਤਾਂ ਜੋ ਅੱਗੇ ਹੋਣ ਜਾ ਰਹੀਆਂ ਸਾਰੀਆਂ ਖੇਡਾਂ ਦੇ ਵਿੱਚ ਉਹ ਕਿਸੇ ਮੁਕਾਮ ਤੇ ਪਹੁੰਚਣ ਅਤੇ ਆਪਣਾ ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ|