Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ’ ਨੂੰ ਸਮਰਪਿਤ ਲੇਖ-ਲਿਖਣ ਮੁਕਾਬਲੇ ਕਰਵਾਏ ਗਏ

ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ’ ਨੂੰ ਸਮਰਪਿਤ ਲੇਖ-ਲਿਖਣ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ 18 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੀ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ‘ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਲੇਖ-ਲਿਖਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਬੀ.ਏ.(ਸਮੈਸਟਰ ਪਹਿਲਾ, ਤੀਜਾ ਤੇ ਪੰਜਵਾਂ), ਬੀ.ਐੱਸ-ਸੀ.ਐੱਫ.ਡੀ. (ਸਮੈਸਟਰ ਪਹਿਲਾ), ਐੱਮ. ਏ. ਪੰਜਾਬੀ (ਸਮੈਸਟਰ-ਪਹਿਲਾ) ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਾਖ਼ਰਤਾ ਦਿਵਸ ਨਾਲ ਸੰਬੰਧਿਤ ਵੱਖ-ਵੱਖ ਵਿਸ਼ਿਆਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਵਿਦਿਆਰਥੀਆਂ ਨੇ ਬੜੀ ਰੁਚੀ ਅਤੇ ਗੰਭੀਰਤਾ ਨਾਲ ਆਪਣੇ ਵਿਚਾਰਾਂ ਨੂੰ ਲਿਖਤੀ ਰੂਪ ਦਿੱਤਾ, ਜੋ ਕਿ ਪਾਠਕਾਂ ਨੂੰ ਪ੍ਰੇਰਿਤ ਕਰਨ ਵਾਲੇ ਸਾਬਤ ਹੋਣਗੇ। ਪੰਜਾਬੀ ਵਿਭਾਗ ਦੇ ਮੁਖੀ ਡਾ. ਦਿਲਬਾਰਾ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਲੇਖ ਲਿਖਣ ਮੁਕਾਬਲੇ ਵਿਦਿਆਰਥੀਆਂ ਦੀ ਲਿਖਣ-ਪੜ੍ਹਨ ਦੀ ਕਾਬਲੀਅਤ ਨੂੰ ਨਿਖਾਰਦੇ ਹਨ ਅਤੇ ਉਨ੍ਹਾਂ ਵਿੱਚ ਰਚਨਾਤਮਕ ਸੋਚ ਪੈਦਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਾਖ਼ਰਤਾ ਦਾ ਅਸਲ ਮਕਸਦ ਮਨੁੱਖ ਨੂੰ ਗਿਆਨਵਾਨ, ਸਮਰਪਿਤ ਅਤੇ ਸੰਵੇਦਨਸ਼ੀਲ ਬਣਾਉਣਾ ਹੈ। ਇਹਨਾਂ ਮੁਕਾਬਲਿਆਂ ਵਿੱਚ ਬਲਜੀਤ ਕੌਰ (ਬੀ.ਏ. ਸਮੈਸਟਰ ਪੰਜਵਾਂ) ਨੇ ਪਹਿਲਾਂ, ਰਿਸ਼ੀ (ਐੱਮ.ਏ. ਪੰਜਾਬੀ ਸਮੈਸਟਰ ਪਹਿਲਾ) ਨੇ ਦੂਜਾ, ਗਗਨਦੀਪ ਕੌਰ (ਬੀ.ਏ. ਸਮੈਸਟਰ ਪਹਿਲਾ) ਨੇ ਤੀਜਾ ਅਤੇ ਜੈਸਮੀਨ ਕੌਰ (ਬੀ.ਐੱਸ-ਸੀ. ਐੱਫ.ਡੀ. ਸਮੈਸਟਰ ਪਹਿਲਾ) ਨੇ ਵੀ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਮੈਡਮ ਡਾ. ਸਤਵੰਤ ਕੌਰ, ਡਾ. ਰਵਿੰਦਰ ਕੌਰ ਸਰੀਰਕ ਸਿੱਖਿਆ ਵਿਭਾਗ ਦੇ ਮੈਡਮ ਹਰਜੋਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

 

 

error: copy content is like crime its probhihated