Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਬੱਚਿਆਂ ਦੇ ਸਪੈਸ਼ਲਿਸਟ ਡਾ.ਸੰਦੀਪ ਨੇ ਸੰਭਾਲਿਆ SMO.ਸੀ.ਐਚ.ਸੀ.ਘਰੋਟਾ ਦਾ ਚਾਰਜ

ਬੱਚਿਆਂ ਦੇ ਸਪੈਸ਼ਲਿਸਟ ਡਾ.ਸੰਦੀਪ ਨੇ ਸੰਭਾਲਿਆ SMO.ਸੀ.ਐਚ.ਸੀ.ਘਰੋਟਾ ਦਾ ਚਾਰਜ

ਬਟਾਲਾ/ਘਰੋਟਾ 18 ਸਤੰਬਰ (ਅਵਿਨਾਸ਼ ਸ਼ਰਮਾ )

ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

: ਸਥਾਨਕ ਸੀ.ਐਚ.ਸੀ. ਘਰੋਟਾ ਦੇ ਨਵੇਂ ਐਸ.ਐਮ.ਓ. ਵਜੋਂ ਬੱਚਿਆਂ ਦੇ ਸਪੈਸ਼ਲਿਸਟ ਡਾ. ਸੰਦੀਪ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਲੰਮੇ ਸਮੇਂ ਤੱਕ ਮੈਡੀਕਲ ਅਫ਼ਸਰ ਰਹਿ ਚੁੱਕੇ ਡਾ. ਸੰਦੀਪ ਨੇ ਆਪਣੀ ਸਮਰਪਿਤ ਸੇਵਾ ਅਤੇ ਖ਼ਾਸ ਤੌਰ ’ਤੇ ਬੱਚਿਆਂ ਦੀ ਬੇਮਿਸਾਲ ਦੇਖਭਾਲ ਨਾਲ ਲੋਕਾਂ ਦੇ ਦਿਲ ਜਿੱਤੇ ਹਨ। ਹੁਣ ਉਹ ਐਸ.ਐਮ.ਓ. ਦੇ ਰੂਪ ਵਿੱਚ ਵੱਡੀ ਜ਼ਿੰਮੇਵਾਰੀ ਸੰਭਾਲ ਰਹੇ ਹਨ।

ਇਸ ਮੌਕੇ ਡਾ. ਸੰਦੀਪ ਨੂੰ ਵਧਾਈਆਂ ਦੇਣ ਅਤੇ ਗੁਲਦਸਤੇ ਭੇਟ ਕਰਨ ਵਾਲਿਆਂ ਦਾ ਤਾਂਤਾ ਲੱਗਾ ਰਿਹਾ। ਵਧਾਈ ਦੇਣ ਵਾਲਿਆਂ ਵਿੱਚ ਭੁਪਿੰਦਰ ਸਿੰਘ (ਹੈਲਥ ਇੰਸਪੈਕਟਰ), ਅਮਰਬੀਰ ਸਿੰਘ (ਸੀਨੀਅਰ ਕਲੈਰੀਕਲ) ਸਮੇਤ ਹੋਰ ਕਈ ਡਾਕਟਰ, ਸਟਾਫ ਮੈਂਬਰ ਅਤੇ ਸਮਾਜਿਕ ਹਸਤੀਆਂ ਸ਼ਾਮਲ ਰਹੀਆਂ। ਸਭ ਨੇ ਉਨ੍ਹਾਂ ਦੇ ਲੰਮੇ ਤਜਰਬੇ ਅਤੇ ਲੋਕ ਭਲਾਈ ਲਈ ਕੀਤੀ ਸੇਵਾ ਦੀ ਖ਼ੂਬ ਸਰਾਹਨਾ ਕੀਤੀ।

ਡਾ. ਸੰਦੀਪ ਨੇ ਇਸ ਮੌਕੇ ਕਿਹਾ ਕਿ “ਐਸ.ਐਮ.ਓ. ਦਾ ਅਹੁਦਾ ਮੇਰੇ ਲਈ ਵੱਡੀ ਜ਼ਿੰਮੇਵਾਰੀ ਹੈ। ਮੈਂ ਘਰੋਟਾ ਖੇਤਰ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਾਂਗਾ।”

ਸੀ.ਐਚ.ਸੀ. ਘਰੋਟਾ ਦੇ ਡਾਕਟਰਾਂ, ਪੈਰਾਮੈਡੀਕਲ ਸਟਾਫ਼ ਅਤੇ ਸਥਾਨਕ ਲੋਕਾਂ ਵਿਚਾਲੇ ਖ਼ੁਸ਼ੀ ਦਾ ਮਾਹੌਲ ਬਣ ਗਿਆ।