Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing ਸੰਤ ਨਿਰੰਕਾਰੀ ਮਿਸ਼ਨ ਦੀ ਬ੍ਰਾਂਚ ਹਰਿਆਣਾ ਦੇ ਸੇਵਾਦਾਰਾਂ ਨੇ ਕੀਤਾ ਖੂਨਦਾਨ

ਸੰਤ ਨਿਰੰਕਾਰੀ ਮਿਸ਼ਨ ਦੀ ਬ੍ਰਾਂਚ ਹਰਿਆਣਾ ਦੇ ਸੇਵਾਦਾਰਾਂ ਨੇ ਕੀਤਾ ਖੂਨਦਾਨ

ਹਰਿਆਣਾ,18 ਸਤੰਬਰ (ਚੌਧਰੀ) 

: ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਹੁਕਮਾਂ ਤੇ ਅਸ਼ੀਰਵਾਦ ਨਾਲ ਸੰਤ ਨਿਰੰਕਾਰੀ ਮਿਸ਼ਨ ਦੀ ਬ੍ਰਾਂਚ ਹਰਿਆਣਾ ਦੇ ਮੁਖੀ ਬਲਦੇਵ ਸਿੰਘ, ਸੇਵਾਦਲ ਦੇ ਸੰਚਾਲਕ ਮਹਾਤਮਾ ਸੁਰਿੰਦਰ ਪਾਲ ਸਿੰਘ ਅਤੇ ਸਿਖਸ਼ਕ ਬਲਦੇਵ ਰਾਜ ਦੀ ਅਗਵਾਈ ਹੇਠ ਬ੍ਰਾਂਚ ਦੇ ਸੇਵਾਦਾਰਾਂ ਨੇ ਸੰਤ ਨਿਰੰਕਾਰੀ ਸਤਿਸੰਗ ਭਵਨ ਦਸੂਹਾ ਵਿਖੇ ਲੱਗੇ ਖੂਨਦਾਨ ਕੈਂਪ ਚ ਖੂਨਦਾਨ ਕੀਤਾ। ਇਸ ਮੌਕੇ ਬ੍ਰਾਂਚ ਦੇ ਮੁਖੀ ਮਹਾਤਮਾ ਬਲਦੇਵ ਸਿੰਘ ਤੇ ਸੰਚਾਲਕ ਸੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਦੀ ਕਿਰਪਾ ਨਾਲ ਸਤਿਗੁਰੂ ਬਾਬਾ ਹਰਦੇਵ ਸਿੰਘ ਜੀ ਮਹਾਰਾਜ ਜੀ ਦੇ ਕਹੇ ਬਚਨ ਕਿ ਖੂਨ ਨਾਲੀਆਂ ਚ ਨਹੀਂ ਸਗੋਂ ਨਾੜੀਆਂ ਦੇ ਵਿੱਚ ਵਗਣਾ ਚਾਹੀਦਾ ਹੈ ਨੂੰ ਪਹੁਚਾਉਣ ਲਈ ਹਰ ਸਾਲ ਹਜ਼ਾਰਾਂ ਕੈਂਪ ਸੰਤ ਨਿਰੰਕਾਰੀ ਮਿਸ਼ਨ ਵਲੋਂ ਲਗਾਏ ਜਾਂਦੇ ਹਨ ਜਿਸ ਵਿਚ ਹਜ਼ਾਰਾਂ ਯੂਨਿਟ ਖ਼ੂਨਦਾਨ ਕੀਤਾ ਜਾਂਦਾ ਹੈ। 1986 ਤੋਂ ਲਗਾਤਾਰ ਨਿਰੰਕਾਰੀ ਮਿਸ਼ਨ ਖੂਨਦਾਨਾਂ ਦੀ ਲੜੀ ਦੀ ਸ਼ੁਰੂਆਤ ਕਰਕੇ ਹੁਣ ਤੱਕ ਲੱਖਾਂ ਯੂਨਿਟ ਖ਼ੂਨਦਾਨ ਕਰਕੇ ਮਾਨਵਤਾ ਦੀ ਸੇਵਾ ਚ ਯੋਗਦਾਨ ਪਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਬ੍ਰਹਮਗਿਆਨ ਦੀ ਜਾਣਕਾਰੀ ਕਰਵਾ ਕੇ ਇਨਸਾਨ ਨੂੰ ਇਨਸਾਨ ਨਾਲ ਜੋੜ ਰਹੇ ਹਨ। ਜੋ ਕਿ ਇਨਸਾਨੀਂ ਜਨਮ ਦਾ ਮੁੱਖ ਟੀਚਾ ਹੈ।