Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing KMS ਕਾਲਜ ਦੀ ਮੈਨੇਜਮੈਂਟ ਵੱਲੋਂ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਕਿੱਟਾਂ ਵੰਡੀਆਂ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਦੀ ਮੈਨੇਜਮੈਂਟ ਵੱਲੋਂ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਕਿੱਟਾਂ ਵੰਡੀਆਂ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 19 ਸਤੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਕਾਲਜ ਮੈਨੇਜਮੈਂਟ ਵੱਲੋਂ ਇੱਕ ਨਵਾਂ ਅਤੇ ਮਹੱਤਵਪੂਰਣ ਉਪਰਾਲਾ ਕੀਤਾ ਗਿਆ। ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਸੈਸ਼ਨ 2025 ਦੇ ਨਵੇਂ ਵਿਦਿਆਰਥੀਆਂ ਨੂੰ ਵਿਸ਼ੇਸ਼ ਸਹੂਲਤ ਦੇਣ ਲਈ, 30 ਕਿੱਟਾਂ ਵੰਡੀਆਂ ਗਈਆਂ। ਇਹ ਕਿੱਟਾਂ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਪ੍ਰੈਕਟੀਕਲ ਵਰਕ ਲਈ ਬਹੁਤ ਹੀ ਲਾਭਕਾਰੀ ਹਨ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਬੇਨਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਿੱਟਾਂ ਜਾਰੀ ਕੀਤੀਆਂ ਗਈਆਂ। ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਸੈਸ਼ਨ 2025 ਦੇ ਨਵੇਂ ਵਿਦਿਆਰਥੀਆਂ ਨੂੰ ਕਿੱਟਾਂ ਵੰਡਦੇ ਹੋਏ ਉਨ੍ਹਾਂ ਨੂੰ ਆਪਣੇ ਅਧਿਆਇ ਵਿਚ ਲਗਨ ਨਾਲ ਅੱਗੇ ਵੱਧਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ‘ਤੇ ਚੇਅਰਮੈਨ ਨੇ ਇਹ ਵੀ ਕਿਹਾ ਕਿ ਸਿੱਖਿਆ ਦੇ ਮੌਕਿਆਂ ਵਿੱਚ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਸਿੱਖਣ ਵਾਲੀ ਸਮੱਗਰੀ ਦੇ ਨਾਲ ਨਾਲ ਆਧੁਨਿਕ ਔਜ਼ਾਰ ਅਤੇ ਸਾਧਨਾਂ ਦੀ ਵੀ ਲੋੜ ਹੈ, ਅਤੇ ਇਹ ਕਿੱਟਾਂ ਉਸੇ ਲੋੜ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰਦੀਆਂ ਹਨ। ਇਨ੍ਹਾਂ ਕਿੱਟਾਂ ਵਿੱਚ ਡਾਇਰੀ, ਪੈਨਸਿਲਾਂ, ਵੱਖ ਵੱਖ ਰੰਗ, ਪੋਸਟਰ ਰੰਗ, ਕੈਂਚੀ, ਐਂਚੀਟੇਪ ਅਤੇ ਹੋਰ ਜਰੂਰੀ ਸਾਮਾਨ ਸ਼ਾਮਲ ਹੈ ਜੋ ਵਿਦਿਆਰਥੀਆਂ ਦੇ ਪ੍ਰੈਕਟਿਕਲ ਵਰਕ ਨਾਲ ਸਬੰਧਿਤ ਹੈ। ਡਾਇਰੈਕਟਰ ਡਾ. ਮਾਨਵ ਸੈਣੀ ਨੇ ਕਿਹਾ ਕਿ ਇਹ ਕਿੱਟਾਂ ਵਿਦਿਆਰਥੀਆਂ ਦੀ ਸਿੱਖਣ ਅਤੇ ਵਿਕਾਸ ਵਿੱਚ ਕਾਫੀ ਮਦਦਗਾਰ ਸਾਬਤ ਹੋਣਗੀਆਂ ਅਤੇ ਇਹਨਾਂ ਦੇ ਵਰਤਣ ਨਾਲ ਵਿਦਿਆਰਥੀ ਆਪਣੀ ਪੜ੍ਹਾਈ 1 ਸਾਲ ਤੱਕ ਬਿਨਾਂ ਕਿਸੇ ਵਾਧੂ ਖਰਚੇ ਦੇ ਜਾਰੀ ਰੱਖ ਸਕਦੇ ਹਨ। ਇਸ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਆਪਣੀ ਸਿਖਲਾਈ ਵਿੱਚ ਰੁਚੀ ਅਤੇ ਮਿਹਨਤ ਦੇ ਨਾਲ ਆਪਣੇ ਹੌਸਲੇ ਨੂੰ ਵਧਾਉਣ ਦਾ ਮੌਕਾ ਮਿਲੇਗਾ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਇਹ ਕਿੱਟਾਂ ਵਿਦਿਆਰਥੀਆਂ ਨੂੰ ਆਪਣੇ ਹੁਨਰ ਨੂੰ ਮਜ਼ਬੂਤ ਕਰਨ ਵਿੱਚ ਸਹਾਇਤਾ ਕਰਨਗੀਆਂ। ਇਸ ਪ੍ਰਕਾਰ, ਵਿਦਿਆਰਥੀ ਨਾ ਸਿਰਫ ਅਧਿਆਪਕਾਂ ਤੋਂ ਸਿੱਖਣਗੇ, ਸਗੋਂ ਖੁਦ ਵੀ ਆਪਣੇ ਤਜੁਰਬੇ ਅਤੇ ਪ੍ਰਯੋਗਾਂ ਦੇ ਜਰੀਏ ਸਿੱਖਣ ਦੇ ਇਕ ਨਵੇਂ ਦ੍ਰਿਸ਼ਟਿਕੋਣ ਨਾਲ ਅੱਗੇ ਵੱਧਣਗੇ। ਇਸ ਮੌਕੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਯਾਦ ਦਿਵਾਇਆ ਕਿ ਪੜ੍ਹਾਈ ਸਿਰਫ਼ ਕਿਤਾਬਾਂ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਸਿੱਖਣ ਦੇ ਲਾਜ਼ਮੀ ਪ੍ਰਕਿਰਿਆਵਾਂ ਅਤੇ ਪ੍ਰਯੋਗਾਂ ਵਿੱਚ ਵੀ ਨਵੇਂ ਤਰੀਕਿਆਂ ਨੂੰ ਅਪਣਾਉਣਾ ਜਰੂਰੀ ਹੈ। ਇਸ ਲਈ, ਇਹ ਕਿੱਟਾਂ ਵਿਦਿਆਰਥੀਆਂ ਲਈ ਇੱਕ ਅਹਿਮ ਅਤੇ ਲਾਭਕਾਰੀ ਸਾਧਨ ਸਾਬਤ ਹੋਣਗੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਨੇਹਾ, ਮੁਸਕਾਨ, ਗੁਰਵੀਰ ਕੌਰ ਅਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਵਿਦਿਆਰਥੀ ਹਾਜ਼ਰ ਸਨ।

ਫੋਟੋ :  ਮੰਜੁਲਾ ਸੈਣੀ ਵਿਭਾਗ ਦੀਆਂ ਵਿਦਿਆਰਥਣਾਂ ਨੂੰ ਕਿੱਟਾਂ ਵੰਡਦੇ ਹੋਏ ਕੇ.ਐਮ.ਐਸ ਮੈਨੇਜਮੈਂਟ ਦੇ ਮੈਂਬਰ ਅਤੇ ਫੈਕਲਟੀ ਮੈਂਬਰ।