Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਲੋਨੀ ਅਤੇ ਕੇ.ਐਮ.ਐਸ. ਕਾਲਜ ਦਸੂਹਾ ਵੱਲੋਂ ਲੰਗਰ ਦਾ ਆਯੋਜਨ

ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਲੋਨੀ ਅਤੇ ਕੇ.ਐਮ.ਐਸ. ਕਾਲਜ ਦਸੂਹਾ ਵੱਲੋਂ ਲੰਗਰ ਦਾ ਆਯੋਜਨ

ਦਸੂਹਾ 22 ਸਤੰਬਰ (ਚੌਧਰੀ) 

: ਯੁਵਕ ਸੇਵਾਵਾਂ ਕਲੱਬ ਚੌਧਰੀ ਬੰਤਾ ਸਿੰਘ ਕਲੋਨੀ ਅਤੇ ਕੇ.ਐਮ.ਐਸ. ਕਾਲਜ ਦਸੂਹਾ ਵੱਲੋਂ ਲੰਗਰ ਦਾ ਆਯੋਜਨ ਕੀਤਾ। ਇਹ ਸਮਾਜਿਕ ਪਹਿਲ ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਸ਼੍ਰੀ ਤੋਸ਼ਾਂਤ ਸੈਣੀ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿੱਚ ਕਲੱਬ ਦੇ ਮੈਂਬਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਸ਼੍ਰੀ ਤੋਸ਼ਾਂਤ ਸੈਣੀ ਨੇ ਦੱਸਿਆ ਕਿ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਹੁਸ਼ਿਆਰਪੁਰ ਦੀ ਅਗਵਾਈ ਹੇਠ ਯੁਵਕ ਸੇਵਾਵਾਂ ਕਲੱਬ ਦਸੂਹਾ ਸਿਰਫ ਖੇਡਾਂ ਵਿੱਚ ਹੀ ਨਹੀਂ, ਬਲਕਿ ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਸਰਗਰਮੀ ਨਾਲ ਭਾਗ ਲੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਲੱਬ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਲੰਗਰ ਵਰਗੀਆਂ ਪਹਿਲਾਂ ਨੌਜਵਾਨਾਂ ਵਿੱਚ ਸੇਵਾ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਸਮਾਜਿਕ ਏਕਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਦੀਆਂ ਹਨ। ਇਸ ਲੰਗਰ ਵਿੱਚ ਸ਼ਹਿਰ ਦੇ ਲੋਕਾਂ ਨੇ ਬਿਨਾਂ ਕਿਸੇ ਭੇਦਭਾਵ ਦੇ ਪ੍ਰਸ਼ਾਦਾ ਛਕਿਆ। ਇਸ ਸਮਾਜਿਕ ਕਾਰਜ ਵਿੱਚ ਕਈ ਨੌਜਵਾਨਾਂ ਨੇ ਵੱਡਾ ਯੋਗਦਾਨ ਪਾਇਆ ਅਤੇ ਤਨ-ਮਨ ਨਾਲ ਲੰਗਰ ਦੀ ਸੇਵਾ ਨਿਭਾਈ। ਇਸ ਮੌਕੇ ‘ਤੇ ਕਲੱਬ ਦੇ ਹੋਰ ਮੈਂਬਰ ਵੀ ਮੌਜੂਦ ਸਨ, ਜਿਨ੍ਹਾਂ ਨੇ ਇਸ ਨੇਕ ਕਾਰਜ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਪ੍ਰਧਾਨ ਸ਼੍ਰੀ ਤੋਸ਼ਾਂਤ ਸੈਣੀ ਨੇ ਆਏ ਹੋਏ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸਮਾਜਿਕ ਕਾਰਜ ਜਾਰੀ ਰੱਖਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਦੀ ਬਿਹਤਰੀ ਲਈ ਨੌਜਵਾਨਾਂ ਦਾ ਅੱਗੇ ਆਉਣਾ ਬਹੁਤ ਜ਼ਰੂਰੀ ਹੈ ਅਤੇ ਸਾਡਾ ਕਲੱਬ ਇਸ ਦਿਸ਼ਾ ਵਿੱਚ ਨਿਰੰਤਰ ਯਤਨਸ਼ੀਲ ਰਹੇਗਾ। ਉਹਨਾਂ ਕਿਹਾ ਕਿ ਭਵਿੱਖ ਵਿੱਚ ਉਹ ਸਮਾਜਿਕ, ਸਿਹਤ ਅਤੇ ਸੱਭਿਆਚਾਰਕ ਖੇਤਰਾਂ ਵਿੱਚ ਹੋਰ ਕਾਰਜ ਕਰਕੇ ਲੋਕਾਂ ਦੇ ਜੀਵਨ ਵਿੱਚ ਬਦਲਾਅ ਲਿਆਣਗੇ। ਉਨ੍ਹਾਂ ਨੇ ਆਸ਼ਾ ਜਤਾਈ ਕਿ ਕਲੱਬ ਦੇ ਹਰ ਮੈਂਬਰ ਅਤੇ ਯੁਵਕਾਂ ਦੀ ਭਾਗੀਦਾਰੀ ਨਾਲ, ਉਹ ਸਮਾਜ ਵਿੱਚ ਅੱਜ ਦੇ ਨੌਜਵਾਨਾਂ ਨੂੰ ਆਪਣੀ ਜਿੰਮੇਵਾਰੀ ਦਾ ਅਹਿਸਾਸ ਕਰਵਾਉਣ ਵਿੱਚ ਯੋਗਦਾਨ ਪਾਉਣਗੇ। ਇਸਤੋਂ ਇਲਾਵਾ ਉਹਨਾਂ ਪ੍ਰੀਤ ਕੋਹਲੀ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਹੁਸ਼ਿਆਰਪੁਰ ਦਾ ਹਰ ਵੇਲੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕੇ.ਐਮ.ਐਸ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ ਓ ਡੀ ਡਾ. ਰਾਜੇਸ਼ ਕੁਮਾਰ ਅਤੇ ਯੁਵਕ ਸੇਵਾਵਾਂ ਕਲੱਬ ਦੇ ਮੈਂਬਰ ਹਾਜ਼ਰ ਸਨ।

ਫੋਟੋ ਕੈਪਸ਼ਨ : ਲੰਗਰ ਲਗਾਉਂਦੇ ਹੋਏ ਯੁਵਕ ਸੇਵਾਵਾਂ ਕਲੱਬ ਦੇ ਮੈਂਬਰ ਅਤੇ ਹੋਰ ਸ਼ਖ਼ਸੀਅਤਾਂ।