Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਮੁਕਾਬਲੇ ਵਿੱਚ ਇਨਾਮ ਪ੍ਰਾਪਤ ਕੀਤੇ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਮੁਕਾਬਲੇ ਵਿੱਚ ਇਨਾਮ ਪ੍ਰਾਪਤ ਕੀਤੇ

ਗੜ੍ਹਦੀਵਾਲਾ 23 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਮੀਰੀ-ਪੀਰੀ ਸੇਵਾ ਸੋਸਾਇਟੀ ਬੋਦਲ ਗਰਨਾ ਸਾਹਿਬ ਵੱਲੋਂ ਕਰਵਾਏ ਗਏ ਨਿਰਧਾਰਤ ਰਾਗ ਅਤੇ ਤੰਤੀ ਸਾਜ਼ਾਂ ਨਾਲ ‘ਰਾਗ ਨਾਦ ਸਬਦਿ ਸੋਹਣੇ’ ਗੁਰਬਾਣੀ ਕੀਰਤਨ ਮੁਕਾਬਲੇ ਵਿੱਚ ਭਾਗ ਲਿਆ। ਕਾਲਜ ਦੇ ਵਿਦਿਆਰਥੀ ਸੁਖਪ੍ਰੀਤ ਸਿੰਘ (ਤਬਲਾ), ਕਿਰਨਦੀਪ ਕੌਰ (ਤੰਤੀ ਸਾਜ਼ ਦਿਲਰੁਬਾ), ਰਾਜਵੀਰ ਸਿੰਘ ਅਤੇ ਹਰਨੂਰ ਕੌਰ ਨੇ ਹਰਮੋਨੀਅਮ ਨਾਲ ਸ਼ਬਦ ਕੀਰਤਨ ਕੀਤਾ ਅਤੇ ਮੁਕਾਬਲੇ ਵਿੱਚ ਟੀਮ ਨੇ ਇਨਾਮ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਅੱਗੇ ਤੋਂ ਹੋਰ ਮਿਹਨਤ ਕਰ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸੰਗੀਤ ਵਿਭਾਗ ਦੇ ਮੁਖੀ ਸ. ਗੁਰਪਿੰਦਰ ਸਿੰਘ, ਡਾ. ਮਨਜੀਤ ਕੌਰ ਬਾਜਵਾ, ਮੈਡਮ ਸੀਮਾ ਕੁਮਾਰੀ ਹਾਜ਼ਰ ਸਨ।