Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਹਿੰਦੀ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ‘ਹਿੰਦੀ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ

ਗੜ੍ਹਦੀਵਾਲਾ 24 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਕਾਲਜ ਦੇ ਹਿੰਦੀ ਵਿਭਾਗ ਵੱਲੋਂ ਆਈ.ਆਈ.ਸੀ. ਅਤੇ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ‘ਹਿੰਦੀ ਦਿਵਸ’ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਲੈਕਚਰ ਦੇ ਵਿਸ਼ੇਸ਼ ਬੁਲਾਰੇ ਡਾ. ਰੀਤੂ ਬਾਲਾ (ਪ੍ਰੋਫ਼ੈਸਰ ਅਤੇ ਚੇਅਰਪਰਸਨ, ਸਾਧੂ ਆਸ਼ਰਮ ਹੁਸ਼ਿਆਰਪੁਰ) ਸਨ।ਸਮਾਗਮ ਦੇ ਸ਼ੁਰੂ ਵਿੱਚ ਹਿੰਦੀ ਵਿਭਾਗ ਦੇ ਮੁਖੀ ਡਾ. ਦਵਿੰਦਰ ਕੁਮਾਰ ਨੇ ਡਾ. ਰਿਤੂ ਬਾਲਾ ਦੀ ਵਿਦਿਆਰਥੀਆਂ ਨਾਲ ਜਾਣ-ਪਛਾਣ ਕਰਵਾਈ ਅਤੇ ਉਹਨਾਂ ਨੂੰ ਜੀ ਆਇਆਂ ਆਖਿਆ। ਆਪਣੇ ਲੈਕਚਰ ਦੌਰਾਨ ਡਾ. ਰੀਤੂ ਬਾਲਾ ਨੇ ‘ਸਨਾਤਨ ਦਾ ਸਵਰੂਪ ਅਤੇ ਅਵਧਾਰਨਾ’ ਵਿਸ਼ੇ ਉਂਪਰ ਵਿਸਥਾਰ ਵਿੱਚ ਚਰਚਾ ਕਰਦਿਆਂ ਕਿਹਾ ਕਿ ਸਨਾਤਨ ਧਰਮ ਦਾ ਸੰਬੰਧ ਭਾਰਤ ਦੀ ਵਿਸ਼ੇਸ਼ ਗਿਆਨ ਪ੍ਰਣਾਲੀ ਨਾਲ ਹੈ। ਉਹਨਾਂ ਨੇ ਰਮਾਇਣ, ਮਹਾਂਭਾਰਤ, ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੇ ਹਵਾਲੇ ਦਿੰਦੇ ਹੋਏ ਮਨੁੱਖੀ ਮੁੱਲਾਂ ਤੇ ਕਦਰਾਂ-ਕੀਮਤਾਂ ਦੀ ਗੱਲ ਕੀਤੀ।ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਡਾ. ਰੀਤੂ ਬਾਲਾ ਦਾ ਧੰਨਵਾਦ ਕੀਤਾ ਤੇ ਉਹਨਾਂ ਨੂੰ ਵਿਸ਼ੇਸ਼ ਸਨਮਾਨ ਅਤੇ ਪ੍ਰਸ਼ੰਸਾ ਪੱਤਰ ਦਿੰਦੇ ਹੋਏ ਸਨਮਾਨਿਤ ਕੀਤਾ। ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਰਾਸ਼ਟਰੀ ਮਹੱਤਵ ਦੇ ਦਿਵਸ ਸਾਨੂੰ ਮਨਾਉਂਦੇ ਰਹਿਣਾ ਚਾਹੀਦਾ ਹੈ ਅਤੇ ਵੱਖ-ਵੱਖ ਭਾਸ਼ਾਵਾਂ ਦੀ ਬੋਲਣ ਦੀ ਸਮਰੱਥਾ ਰੱਖਣੀ ਚਾਹੀਦੀ ਹੈ। ਇਸ ਸਮਾਗਮ ਵਿੱਚ ਡਾ. ਦਿਲਬਾਰਾ ਸਿੰਘ ਬਾਜਵਾ, ਡਾ. ਸਤਵੰਤ ਕੌਰ, ਪ੍ਰੋਫੈਸਰ ਜਗਦੀਪ ਕੁਮਾਰ, ਪ੍ਰੋਫੈਸਰ ਸੁਖਵਿੰਦਰ ਕੁਮਾਰ ਅਤੇ ਪ੍ਰੋਫੈਸਰ ਹਰਜੋਤ ਕੌਰ ਸ਼ਾਮਿਲ ਹੋਏ।