Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਗੁਰਦੁਆਰਾ ਸਾਹਿਬ ਕੰਗ ਮਾਈ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇਕ ਲੱਖ ਰੁਪਏ ਦਾ ਯੋਗਦਾਨ

ਗੁਰਦੁਆਰਾ ਸਾਹਿਬ ਕੰਗ ਮਾਈ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਇਕ ਲੱਖ ਰੁਪਏ ਦਾ ਯੋਗਦਾਨ

ਹਰਿਆਣਾ / ਹੁਸ਼ਿਆਰਪੁਰ 26 ਸਤੰਬਰ (ਚੌਧਰੀ) 

:  ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਲਗਾਤਾਰ ਪ੍ਰਸ਼ਾਸਨ ਨੂੰ ਸਹਿਯੋਗ ਰਹੀਆਂ ਹਨ। ਇਸ ਸਬੰਧ ਵਿੱਚ ਅੱਜ ਗੁਰਦੁਆਰਾ ਸਾਹਿਬ ਕੰਗ ਮਾਈ ਦੇ ਮੁੱਖ ਸੇਵਾਦਾਰ ਮਹੰਤ ਵਰਿੰਦਰ ਸਿੰਘ ਸਿੱਧੂ ਅਤੇ ਬਾਬਾ ਮੰਝ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਕੰਗ ਮਾਈ ਦੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਸਾਂਝੇ ਤੌਰ 1 ਲੱਖ ਰੁਪਏ ਦਾ ਚੈੱਕ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੂੰ ਸੌਂਪਿਆ।

ਇਸ ਮੌਕੇ ਐਸ.ਡੀ.ਐਮ ਗੁਰਸਿਮਰਨਜੀਤ ਕੌਰ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸਮਾਜ ਦੇ ਹਰ ਵਰਗ ਤੋਂ ਮਿਲ ਰਿਹਾ ਸਹਿਯੋਗ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਪਾਰਦਰਸ਼ਤਾ ਨਾਲ ਲੋੜਵੰਦਾਂ ਨੂੰ ਰਾਹਤ ਸਮੱਗਰੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

ਐਸ.ਡੀ.ਐਮ ਨੇ ਕਿਹਾ ਕਿ ਇਹ ਰਕਮ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਰਾਹੀਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ ਜ਼ਰੂਰਤਾਂ ‘ਤੇ ਖ਼ਰਚ ਕੀਤੀ ਜਾਵੇਗੀ। ਐਸ.ਡੀ.ਐਮ ਨੇ ਉਮੀਦ ਪ੍ਰਗਟਾਈ ਕਿ ਇਸ ਕੰਮ ਵਿੱਚ ਹੋਰ ਸੰਸਥਾਵਾਂ ਅਤੇ ਸਮਾਜ ਸੇਵਕ ਅੱਗੇ ਆਉਣਗੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਜਲਦੀ ਹੀ ਆਮ ਜ਼ਿੰਦਗੀ ਜਿਉਣ ਵਿੱਚ ਮਦਦ ਕੀਤੀ ਜਾ ਸਕੇ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਮਹੰਤ ਵਰਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਪਰੰਪਰਾ ਹਮੇਸ਼ਾ ਮਨੁੱਖਤਾ ਦੀ ਸੇਵਾ ਕਰਨ ਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਜਾਰੀ ਰਹੇਗਾ।

error: copy content is like crime its probhihated