Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਗੁਰੂ ਸਾਹਿਬਾਨ ਅਤੇ ਸ਼੍ਰੀ ਦਰਬਾਰ ਸਾਹਿਬ ਦੀ ਬੇਅਦਬੀ ਵਾਲੀਆਂ ਵੀਡੀਓ ਖ਼ਿਲਾਫ਼ ਸਰਕਾਰ ਨੂੰ ਕਾਰਵਾਈ ਦੀ ਅਪੀਲ : ਸਕੱਤਰ ਵਿੱਦਿਆ ਸ਼੍ਰੋਮਣੀ ਕਮੇਟੀ

ਗੁਰੂ ਸਾਹਿਬਾਨ ਅਤੇ ਸ਼੍ਰੀ ਦਰਬਾਰ ਸਾਹਿਬ ਦੀ ਬੇਅਦਬੀ ਵਾਲੀਆਂ ਵੀਡੀਓ ਖ਼ਿਲਾਫ਼ ਸਰਕਾਰ ਨੂੰ ਕਾਰਵਾਈ ਦੀ ਅਪੀਲ : ਸਕੱਤਰ ਵਿੱਦਿਆ ਸ਼੍ਰੋਮਣੀ ਕਮੇਟੀ

ਗੜ੍ਹਦੀਵਾਲਾ 27 ਸਤੰਬਰ (ਚੌਧਰੀ) 

: ਆਧੁਨਿਕ ਤਕਨੀਕਾਂ ਦੇ ਯੁੱਗ ਵਿੱਚ ਜਿੱਥੇ ਸੋਸ਼ਲ ਮੀਡੀਆ ਲੋਕਾਂ ਨੂੰ ਜਾਣਕਾਰੀ ਅਤੇ ਗਿਆਨ ਨਾਲ ਜੋੜਨ ਦਾ ਇਕ ਮਹੱਤਵਪੂਰਣ ਸਾਧਨ ਬਣਿਆ ਹੈ, ਉੱਥੇ ਹੀ ਕੁਝ ਸ਼ਰਾਰਤੀ ਅਤੇ ਸਿੱਖ ਵਿਰੋਧੀ ਅਨਸਰ ਇਸ ਮੀਡੀਆ ਨੂੰ ਗਲਤ ਤਰੀਕੇ ਨਾਲ ਵਰਤ ਕੇ ਕੌਮੀ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ। ਹਾਲ ਹੀ ਵਿੱਚ ਐਸਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕੁਝ ਗੈਰ-ਜ਼ਿੰਮੇਵਾਰ ਤੱਤਾਂ ਨੇ AI (ਆਰਟੀਫਿਸ਼ੀਅਲ ਇੰਟੈਲੀਜੈਂਸੀ ) ਦੀ ਵਰਤੋਂ ਕਰਕੇ ਸਿੱਖ ਗੁਰੂ ਸਾਹਿਬਾਨ ਅਤੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਤ ਬੇਅਦਬੀ ਵਾਲੀਆਂ ਵੀਡੀਓ ਸੋਸ਼ਲ ਮੀਡੀਆ ਉੱਤੇ ਅਪਲੋਡ ਕੀਤੀਆਂ ਹਨ। ਇਸ ਘਿਨੌਣੀ ਕਾਰਵਾਈ ਨੇ ਸਿੱਖ ਕੌਮ ਸਮੇਤ ਹਰ ਸ਼ਰਧਾਲੂ ਦੇ ਮਨ ਨੂੰ ਗੰਭੀਰ ਰੂਪ ਵਿੱਚ ਝੰਜੋੜਿਆ ਹੈ। ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ, ਐੱਸ.ਜੀ.ਪੀ.ਸੀ., ਸ੍ਰੀ ਅੰਮ੍ਰਿਤਸਰ ਸਾਹਿਬ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹਨਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।ਇਸ ਗੰਭੀਰ ਮਾਮਲੇ ਨੂੰ ਲੈ ਕੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਸਾਹਿਬਾਨ ਸਿਰਫ਼ ਸਿੱਖ ਕੌਮ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਲਈ ਰਾਹ-ਪ੍ਰਦਰਸ਼ਕ ਹਨ। ਸ੍ਰੀ ਦਰਬਾਰ ਸਾਹਿਬ ਸ਼ਾਂਤੀ, ਸਾਂਝ ਅਤੇ ਭਾਈਚਾਰੇ ਦਾ ਜੀਵੰਤ ਪ੍ਰਤੀਕ ਹੈ। ਅਜਿਹੇ ਪਵਿੱਤਰ ਸਥਾਨਾਂ ਅਤੇ ਗੁਰੂ ਸਾਹਿਬਾਨ ਦੀ ਬੇਅਦਬੀ ਕਰਨਾ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਕਰਨ ਯੋਗ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਸਿੱਖ ਧਰਮ ਦੀ ਨਹੀਂ ਸਗੋਂ ਪੂਰੀ ਭਾਰਤੀ ਸਭਿਆਚਾਰ ਅਤੇ ਇਤਿਹਾਸਕ ਵਿਰਾਸਤ ਦੀ ਬੇਅਦਬੀ ਹੈ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਖ਼ਤ ਸ਼ਬਦਾਂ ਵਿੱਚ ਅਪੀਲ ਕੀਤੀ ਕਿ ਇਹਨਾਂ ਸਿੱਖ ਵਿਰੋਧੀ ਅਨਸਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਮੰਗ ਕੀਤੀ ਕਿ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਵੀ ਸਖ਼ਤ ਹੁਕਮ ਜਾਰੀ ਕੀਤੇ ਜਾਣ ਕਿ ਅਜਿਹੀਆਂ ਨਿੰਦਣਯੋਗ ਵੀਡੀਓ ਨੂੰ ਤੁਰੰਤ ਹਟਾਇਆ ਜਾਵੇ ਅਤੇ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ’ਤੇ ਰੋਕ ਲਗਾਈ ਜਾਵੇ। ਕਿਉਂਕਿ ਇਹ ਨਾ ਸਿਰਫ਼ ਧਾਰਮਿਕ ਸਹਿਣਸ਼ੀਲਤਾ ਦੇ ਮੂਲ ਸਿਧਾਂਤਾਂ ਖ਼ਿਲਾਫ਼ ਹੈ, ਸਗੋਂ ਸਮਾਜ ਵਿੱਚ ਨਫ਼ਰਤ ਦਾ ਜ਼ਹਿਰ ਘੋਲਣ ਦੀ ਕੋਸ਼ਿਸ਼ ਹੈ। ਉਨ੍ਹਾਂ ਨੇ ਸਰਕਾਰ, ਪ੍ਰਸ਼ਾਸਨ ਅਤੇ ਧਾਰਮਿਕ ਸੰਗਠਨਾਂ ਨੂੰ ਮਿਲ ਕੇ ਇਸ ਚੁਣੌਤੀ ਨਾਲ ਨਜਿੱਠਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਅਜਿਹੀਆਂ ਗਤੀਵਿਧੀਆਂ ’ਤੇ ਸਖ਼ਤੀ ਨਾਲ ਰੋਕ ਨਾ ਲਗਾਈ ਗਈ ਤਾਂ ਇਹ ਧਾਰਮਿਕ ਸਮਾਜਕ ਸਾਂਝ ਲਈ ਖ਼ਤਰਾ ਬਣ ਸਕਦੀਆਂ ਹਨ।

ਫੋਟੋ ਕੈਪਸ਼ਨ : ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ, ਐੱਸ.ਜੀ.ਪੀ.ਸੀ., ਸ੍ਰੀ ਅੰਮ੍ਰਿਤਸਰ ਸਾਹਿਬ ਤੇ ਪ੍ਰਿਸੀਪਲ ਡਾ ਜਸਪਾਲ ਸਿੰਘ ਖਾਲਸਾ ਕਾਲਜ ਗੜ੍ਹਦੀਵਾਲਾ ਸਰਕਾਰ ਨੂੰ ਅਪੀਲ ਕਰਦੇ ਹੋਏ।