Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing KMS ਕਾਲਜ ਵਿਖੇ ਐਨ.ਐਸ.ਐਸ ਯੂਨਿਟ ਵੱਲੋਂ 7 ਦਿਨਾਂ ਕੈਂਪ ਲਗਾਇਆ ਗਿਆ – ਡਾ.ਰਾਜੇਸ਼ ਕੁਮਾਰ

KMS ਕਾਲਜ ਵਿਖੇ ਐਨ.ਐਸ.ਐਸ ਯੂਨਿਟ ਵੱਲੋਂ 7 ਦਿਨਾਂ ਕੈਂਪ ਲਗਾਇਆ ਗਿਆ – ਡਾ.ਰਾਜੇਸ਼ ਕੁਮਾਰ

ਦਸੂਹਾ 6 ਅਕਤੂਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਨ.ਐਸ.ਐਸ ਯੂਨਿਟ ਵੱਲੋਂ 7 ਦਿਨਾਂ ਕੈਂਪ ਲਗਾਇਆ ਗਿਆ, ਜਿਸ ਵਿੱਚ ਐਨ.ਐਸ.ਐਸ ਯੂਨਿਟ ਦੇ ਸਾਰੇ ਵਲੰਟੀਅਰਜ਼ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਕੈਂਪ ਦੌਰਾਨ ਕਈ ਸਮਾਜ ਸੇਵਕ, ਵਿਦਵਾਨ ਅਤੇ ਮਾਹਿਰਾਂ ਦੀ ਅਗਵਾਈ ਹੇਠ ਜਾਗਰੂਕਤਾ, ਸਿੱਖਿਆ, ਸਫਾਈ, ਪੋਸ਼ਣ ਅਤੇ ਟੀਮ ਬਿਲਡਿੰਗ ਨਾਲ ਸੰਬੰਧਤ ਗਤਿਵਿਧੀਆਂ ਹੋਈਆਂ।ਪਹਿਲੇ ਦਿਨ ਕੈਂਪ ਦੀ ਸ਼ੁਰੂਆਤ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਵੱਲੋਂ ਸਵੈਚਿਕਾਂ ਦੇ ਸਵਾਗਤ ਅਤੇ ਐਨ.ਐਸ. ਐਸ ਝੰਡਾ ਲਹਿਰਾਉਣ ਨਾਲ ਹੋਈ। ਰਾਸ਼ਟਰੀ ਗੀਤ ਦੀ ਗੂੰਜ ਨਾਲ ਸਮਾਰੋਹ ਦੀ ਸ਼ੁਰੂਆਤ ਹੋਈ। ਆਈਸ ਬ੍ਰੇਕਿੰਗ ਗਤਿਵਿਧੀਆਂ ਅਤੇ ਰਾਸ਼ਟਰ ਨਿਰਮਾਣ ਵਿੱਚ ਐਨ.ਐਸ.ਐਸ ਦੀ ਭੂਮਿਕਾ ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਾਸ਼ਣ ਦਿੱਤੇ ਗਏ। ਇਸ ਦੌਰਾਨ ਟੀਮ ਬਿਲਡਿੰਗ ਖੇਡਾਂ (ਰੱਸੀ ਖਿੱਚ, ਖੋ-ਖੋ, ਆੱਖਾਂ ਬੰਨ੍ਹ ਚੁਣੌਤੀਆਂ) ਨਾਲ ਸਵੈਚਿਕਾਂ ਨੇ ਆਪਣੀ ਸਮੂਹਿਕਤਾ ਨੂੰ ਮਜ਼ਬੂਤ ਕੀਤਾ। ਕੈਂਪ ਦੇ ਦੂਸਰੇ ਦਿਨ ਯੋਗਾ ਸੈਸ਼ਨ, ਕਾਲਜ ਕੈਂਪਸ ਦੀ ਸਫਾਈ ਅਤੇ ਨੇੜਲੇ ਪਿੰਡ ਵਿੱਚ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ। ਕੈਂਪ ਦੇ ਤੀਜੇ ਦਿਨ ਮੁਫਤ ਸਿਹਤ ਕੈਂਪ ਅਤੇ ਸਿਹਤ ਸਬੰਧੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸਤੋਂ ਇਲਾਵਾ ਕੈਂਪ ਦੇ ਚੌਥੇ ਦਿਨ “ਪੋਸ਼ਣ ਪਖਵਾਡਾ” ਦੇ ਤਹਿਤ ਪੋਸ਼ਣ, ਸੰਤੁਲਿਤ ਆਹਾਰ ਅਤੇ ਸਿਹਤਮੰਦ ਜੀਵਨਸ਼ੈਲੀ ‘ਤੇ ਵਰਕਸ਼ਾਪ ਹੋਈ ਜਿਸ ਵਿੱਚ ਡਾ. ਪ੍ਰੀਤ ਨਈਅਰ ਵੱਲੋਂ ਦੰਦਾ ਦੀ ਸਿਹਤ ਤੇ ਵਲੰਟੀਅਰਜ਼ ਨੂੰ ਜਰੂਰੀ ਜਾਣਕਾਰੀ ਦਿੱਤੀ ਗਈ। ਕੈਂਪ ਦੇ ਪੰਜਵੇ ਦਿਨ ਆਫ਼ਤ ਪ੍ਰਬੰਧਨ ਅਤੇ ਫਸਟ ਏਡ ਟ੍ਰੇਨਿੰਗ ਦੇ ਮਾਧਿਅਮ ਨਾਲ ਐਨ.ਐਸ.ਐਸ ਵਲੰਟੀਅਰਜ਼ ਨੂੰ ਆਫ਼ਤ ਅਤੇ ਸੰਕਟਕਾਲੀਨ ਸਥਿਤੀਆਂ ਲਈ ਤਿਆਰ ਕੀਤਾ ਗਿਆ। ਮਾਕ ਡ੍ਰਿੱਲ ਦੇ ਜ਼ਰੀਏ ਅਗਨਿਸੁਰੱਖਿਆ ਅਤੇ ਭੂਚਾਲ ਸਮੇਂ ਸਹੀ ਪ੍ਰਤਿਕਿਰਿਆ ਸਿਖਾਈ ਗਈ। ਕੈਂਪ ਦੇ ਛੇਵੇਂ ਦਿਨ ਏਕਤਾ ਮਾਰਚ ਕਰਵਾਈ ਗਈ ਜੋ ਕਿ ਪ੍ਰਾਚੀਨ ਪਾਂਡਵ ਸਰੋਵਰ ਮੰਦਰ ਤੱਕ ਐਨ.ਐਸ. ਐਸ ਬੈਨਰ ਹੇਠ ਲੰਘੀ। ਮੰਦਰ ਵਿਖੇ ਐਨ.ਐਸ.ਐਸ ਵਲੰਟੀਅਰਜ਼ ਵੱਲੋਂ ਕੀਰਤਨ, ਸਫਾਈ ਮੁਹਿੰਮ ਅਤੇ ਨੁਕੱੜ ਨਾਟਕ ਰਾਹੀਂ ਸਫਾਈ ਤੇ ਪਲਾਸਟਿਕ ਪ੍ਰਦੂਸ਼ਣ ’ਤੇ ਇਲਾਕੇ ਦੇ ਲੋਕਾਂ ਨੂੰ ਜਾਗਰੂਕ ਕੀਤਾ। ਕੈਂਪ ਦੇ ਸੱਤਵੇਂ ਅਤੇ ਆਖਰੀ ਦਿਨ ਸਮਾਪਨ ਸਮਾਰੋਹ ਦਾ ਆਯੋਜਨ ਹੋਇਆ,ਜਿਸ ਵਿੱਚ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਡਾਇਰਕਟਰ ਡਾ. ਮਾਨਵ ਸੈਣੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਤੇ ਡਾ. ਚੰਦਰ ਪ੍ਰਕਾਸ਼ ਜੀ ਐਨ.ਐਸ.ਐਸ ਨੋਡਲ ਅਫ਼ਸਰ ਆਈ.ਕੇ.ਜੀ. ਪੀ.ਟੀ.ਯੂ ਜਲੰਧਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਐਨ.ਐਸ.ਐਸ ਵਲੰਟੀਅਰਜ਼ ਵੱਲੋਂ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ,ਜਿਸ ਵਿੱਚ ਗਿੱਧਾ, ਭੰਗੜਾ, ਨਾਚ-ਗੀਤ ਅਤੇ ਨਾਟਕ ਪ੍ਰਸਤੁਤ ਕੀਤੇ ਗਏ। ਇਸ ਮੌਕੇ ਡਾਇਰੈਕਟਰ ਡਾ. ਮਾਨਵ ਸੈਣੀ, ਚੇਅਰਮੈਨ ਚੌਧਰੀ ਕੁਮਾਰ ਸੈਣੀ, ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਅਤੇ ਡਾ. ਚੰਦਰ ਪ੍ਰਕਾਸ਼ ਜੀ ਵੱਲੋਂ ਐਨ.ਐਸ.ਐਸ ਵਲੰਟੀਅਰਜ਼ ਵੱਲੋਂ ਪੇਸ਼ ਕੀਤੇ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਡਾ. ਚੰਦਰ ਪ੍ਰਕਾਸ਼ ਜੀ ਨੇ ਵਲੰਟੀਅਰਜ਼ ਨੂੰ ਸਾਫ਼ ਸੁਥਰੇ ਭਾਰਤ ਦਾ ਨਿਰਮਾਣ ਕਰਨ ਲਈ ਆਪਣੀ  ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਕਾਲਜ ਮੈਨੇਜਮੈਂਟ ਵੱਲੋਂ ਡਾ. ਚੰਦਰ ਪ੍ਰਕਾਸ਼ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਧੰਨਵਾਦ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ. ਵੀਨਸ ਮੈਡਮ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਸੋਨਮ ਸਲਾਰੀਆ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਰਜਨੀ ਬਾਲਾ, ਮਨਪ੍ਰੀਤ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ, ਪਲਵਿੰਦਰ ਕੌਰ, ਪਰਦੀਪ ਕੁਮਾਰ, ਦੇਵ ਕੁਮਾਰ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਆਦਿ ਹਾਜ਼ਰ ਸਨ।

ਫੋਟੋ :7 ਦਿਨਾਂ ਕੈਂਪ ਦੇ ਸਮਾਪਤੀ ਸਮਾਗਮ ਦੌਰਾਨ ਡਾਇਰੈਕਟਰ ਡਾ. ਮਾਨਵ ਸੈਣੀ, ਡਾ. ਰਾਜੇਸ਼ ਕੁਮਾਰ, ਡਾ. ਚੰਦਰ ਪ੍ਰਕਾਸ਼ ਅਤੇ ਵਿਦਿਆਰਥੀ।
error: copy content is like crime its probhihated