Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਦਾ ਆਯੋਜਨ

ਗੜ੍ਹਦੀਵਾਲਾ 6 ਅਕਤੂਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਧਰਮ ਅਧਿਐਨ ਵਿਭਾਗ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਗੁਰੂ ਸਾਹਿਬਾਨ ਦੇ ਜੀਵਨ ਦਰਸ਼ਨ, ਉਪਦੇਸ਼ਾਂ ਅਤੇ ਸੇਵਾ-ਸਿਮਰਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਵਿਸ਼ੇਸ਼ ਲੈਕਚਰ ਦੇ ਪ੍ਰਵਕਤਾ ਮੈਡਮ ਜਤਿੰਦਰ ਕੌਰ ਨੇ ਗੁਰੂ ਰਾਮਦਾਸ ਜੀ ਦੀ ਜੀਵਨ ਯਾਤਰਾ ਅਤੇ ਉਨ੍ਹਾਂ ਦੇ ਆਦਰਸ਼ਾਂ ਉੱਤੇ ਵਿਸਤਾਰ ਨਾਲ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸੇਵਾ ਅਤੇ ਨਿਮਰਤਾ ਨੂੰ ਮਨੁੱਖੀ ਜੀਵਨ ਦੀ ਸੱਚੀ ਸ਼ਕਤੀ ਵਜੋਂ ਪ੍ਰਗਟਾਇਆ। ਗੁਰੂ ਸਾਹਿਬ ਦੀ ਸਿੱਖਿਆ ਅੱਜ ਦੇ ਸਮਾਜ ਲਈ ਵੀ ਪ੍ਰਸੰਗਿਕ ਹੈ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਸਿੱਖ ਇਤਿਹਾਸ ਵਿੱਚ ਨਿਮਰਤਾ, ਸੇਵਾ ਅਤੇ ਭਗਤੀ ਦੇ ਪ੍ਰਤੀਕ ਹਨ। ਉਨ੍ਹਾਂ ਨੇ ਅੰਮ੍ਰਿਤਸਰ ਦੀ ਸਥਾਪਨਾ ਕਰਕੇ ਸਿੱਖ ਧਰਮ ਦੇ ਅਧਿਆਤਮਿਕ ਅਤੇ ਸਮਾਜਿਕ ਕੇਂਦਰ ਦੀ ਨੀਂਹ ਰੱਖੀ। ਗੁਰੂ ਜੀ ਦੀ ਬਾਣੀ ‘ਅਨੰਦ ਸਾਹਿਬ’ ਮਨੁੱਖੀ ਜੀਵਨ ਵਿੱਚ ਅਨੰਦ, ਸਹਿਜ ਅਤੇ ਸ਼ਾਂਤੀ ਪ੍ਰਾਪਤੀ ਦਾ ਸੰਦੇਸ਼ ਦਿੰਦੀ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।