Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਭਲਕੇ*

*ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਭਲਕੇ*

ਗੜ੍ਹਦੀਵਾਲਾ, 6 ਅਕਤੂਬਰ (ਚੌਧਰੀ )

: ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਗਟ ਦਿਵਸ ਨੂੰ ਸਮਰਪਿਤ ਅੱਜ 7 ਅਕਤੂਬਰ ਦਿਨ ਮੰਗਲਵਾਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਧੂਮ ਧਾਮ ਅਤੇ ਸ਼ਰਧਾ ਪੂਰਵਕ ਕੱਢੀ ਜਾਵੇਗੀ। ਜਿਸ ਦੌਰਾਨ ਵੱਖ ਵੱਖ ਸੁੰਦਰ ਝਾਕੀਆਂ ਸ਼ੋਭਾ ਯਾਤਰਾ ਦੀ ਸ਼ੋਭਾ ਨੂੰ ਹੋਰ ਮਨਮੋਹਿਕ ਬਨਾਉਣਗੀਆਂ । ਇਸ ਸਬੰਧੀ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਸ਼ੋਭਾ ਯਾਤਰਾ ਭਗਵਾਨ ਵਾਲਮੀਕਿ ਮੰਦਰ ਤੋਂ ਸ਼ੂਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਪੜਾਵਾਂ ਤੇ ਬਜਾਰ ਵਿੱਚੋਂ ਹੁੰਦੇ ਹੋਏ ਸ਼ਹਿਰ ਦੀ ਪ੍ਰਕਰਮਾਂ ਕਰਦਿਆਂ ਟਾਂਡਾ ਰੋਡ ਵਾਲਮੀਕਿ ਮੰਦਰ ਗੜ੍ਹਦੀਵਾਲਾ ਵਿਖੇ ਸਮਾਪਤ ਹੋਵੇਗੀ । ਇਸ ਸਬੰਧੀ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਗਵਾਨ ਵਾਲਮੀਕਿ ਮੰਦਿਰ ਵਿਖੇ 7 ਅਕਤੂਬਰ ਨੂੰ ਸਵੇਰੇ 10:04 ਵਜੇ ਹਵਨ ਤੇ ਦੁਪਹਿਰ 11:04 ਵਜੇ ਝੰਡੇ ਦੀ ਰਸਮ ਨਿਭਾਈ ਜਾਵੇਗੀ। ਉਪਰੰਤ 2:04 ਵਜੇ ਧੂਮ ਧਾਮ ਨਾਲ ਸ਼ੋਭਾ ਯਾਤਰਾ ਕੱਢੀ ਜਾਵੇਗੀ।

ਇਸ ਮੌਕੇ ਪ੍ਰਬੰਧਕਾਂ ਨੇ ਸਮੂਹ ਵਾਲਮੀਕਿ ਸਮਾਜ ਵੱਲੋਂ ਸਾਰੇ ਹੀ ਸ਼ਹਿਰ ਵਾਸੀਆਂ ਨੂੰ ਬੇਨਤੀ ਕੀਤੀ ਕਿ ਇਸ ਵਿਸ਼ਲਾ ਸ਼ੋਭਾ ਯਾਤਰਾ ਵਿੱਚ ਹੁੰਮ ਹੁੰਮਾਂ ਕੇ ਇਸ ਸ਼ੋਭਾ ਯਾਤਰਾ ਵਿੱਚ ਹਾਜਰੀਆਂ ਭਰਦੇ ਹੋਏ ਜੀਵਨ ਸਫਲਾ ਬਣਾਇਆ ਜਾਵੇ।

ਫ਼ੋਟੋ ਕੈਪਸਨ : ਭਗਵਾਨ ਵਾਲਮੀਕਿ ਜੀ