Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਪੰਜਾਬ ਸਰਕਾਰ ਕੇਂਦਰ ਦੀ ਤਰਜ਼ ‘ਤੇ ਜਾਰੀ ਕਰੇ ਮਹਿੰਗਾਈ ਭੱਤਾ – ਪ੍ਰਿੰਸ ਪਲਿਆਲ,ਦਵਿੰਦਰ ਹੁਸ਼ਿਆਰਪੁਰ

ਪੰਜਾਬ ਸਰਕਾਰ ਕੇਂਦਰ ਦੀ ਤਰਜ਼ ‘ਤੇ ਜਾਰੀ ਕਰੇ ਮਹਿੰਗਾਈ ਭੱਤਾ – ਪ੍ਰਿੰਸ ਪਲਿਆਲ,ਦਵਿੰਦਰ ਹੁਸ਼ਿਆਰਪੁਰ

ਗੜ੍ਹਦੀਵਾਲਾ 7 ਅਕਤੂਬਰ (ਚੌਧਰੀ) 

: ਜੀ. ਟੀ. ਯੂ ਦੇ ਜ਼ਿਲ੍ਹਾ ਸੀਨੀਅਰ ਆਗੂ ਪ੍ਰਿੰਸ ਪਲਿਆਲ ਗੜਦੀਵਾਲਾ, ਦਵਿੰਦਰ ਹੁਸ਼ਿਆਰਪੁਰ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਵੀ ਕੇਂਦਰ ਸਰਕਾਰ ਦੀ ਤਰਜ਼ ‘ਤੇ ਬਰਾਬਰ ਮਹਿੰਗਾਈ ਭੱਤਾ ਜਾਰੀ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 58% ਡੀ.ਏ ਕੇਂਦਰੀ ਕਰਮਚਾਰੀਆਂ ਦਾ ਕਰ ਦਿੱਤਾ ਹੈ ਪਰ ਪੰਜਾਬ ਦੇ ਕਰਮਚਾਰੀ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਿਹੇ 42% ਡੀ.ਏ ਨਾਲ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।ਇਸ ਲਈ ਰਾਜ ਸਰਕਾਰ ਨੂੰ ਵੀ ਤੁਰੰਤ ਕੇਂਦਰ ਸਰਕਾਰ ਦੇ ਬਰਾਬਰ ਡੀ.ਏ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਹਿਲੇ ਸਮਿਆਂ ਵਿੱਚ ਸੂਬਾ ਪੰਜਾਬ ਸਾਰੇ ਰਾਜਾਂ ਨਾਲੋਂ ਸਭ ਤੋਂ ਪਹਿਲਾਂ ਮਹਿੰਗਾਈ ਭੱਤੇ ਦਾ ਐਲਾਨ ਕਰ ਦਿੰਦਾ ਸੀ ਪਰ ਹੁਣ ਪਿਛਲੇ ਕੁਝ ਸਾਲਾਂ ਤੋਂ ਬਾਕੀ ਸੂਬਿਆਂ ਤੋਂ ਕਾਫ਼ੀ ਪੱਛੜ ਗਿਆ ਹੈ। ਇਸ ਲਈ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਵਾਂਗ ਆਪਣੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਡੀ.ਏ ਜਾਰੀ ਕਰੇ। ਇਸ ਮੌਕੇ ਤੇ ਆਗੂ ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ,ਅਰਵਿੰਦ ਪਠਾਣੀਆਂ,ਕਰਨਵੀਰ ਸ਼ਰਮਾ , ਜਗਮੋਹਨ ਸਿੰਘ,ਬਲਜੀਤ ਸਿੰਘ,ਰੋਹਿਤ ਕੁਮਾਰ,ਗੁਰਪ੍ਰੀਤ ਸਿੰਘ ਲੈਕਚਰਾਰ ਲਖਵੀਰ ਸਿੰਘ,ਗੁਰਪ੍ਰੀਤ ਸਿੰਘ ਗੜਦੀਵਾਲਾ,ਸੁਖਦੇਵ ਨਸਰਾਲਾ,ਸੰਜੀਵ ਸਿੰਘ ਆਦਮਵਾਲ ,ਸੰਦੀਪ ਬਾਗਪੁਰ,ਦੀਪਕ ਸ਼ਰਮਾ,ਗੁਲਸ਼ਨ ਕੁਮਾਰ,ਨੀਰਜ, ਹਰੀਸ਼ ਪੁਰੀ, ਸਚਿਨ ਨਲੋਈਆਂ,ਮਨਪ੍ਰੀਤ ਸਿੰਘ,ਜਤਿੰਦਰ, ਹੇਮੰਤ ਮਹਿਤਾ ਮੈਡਮ ਅਮਿਤਾ ਸ਼ਰਮਾ,ਮੈਡਮ ਰਮਨਦੀਪ ਸੈਣੀ , ਦੀਪਕ ਕੌਂਡਲ, ਮਾਸਟਰ ਜਗਮੋਹਨ ਸਿੰਘ, ਹਰਪਾਲ ਸਿੰਘ, ਬਹਾਦਰ ਜਗਦੀਸ਼ ਸਿੰਘ , ਅਨਿਲ ਕੁਮਾਰ, ਨਵਤੇਜ ਸਿੰਘ, ਬਚਿੱਤਰ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ ਅਤੇ ਜਗਵਿੰਦਰ ਸਿੰਘ ਆਦਿ ਹਾਜ਼ਰ ਸਨ।