Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing KMS ਕਾਲਜ ਵਿਖੇ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ

KMS ਕਾਲਜ ਵਿਖੇ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ

ਦਸੂਹਾ 11 ਅਕਤੂਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਕਰਵਾਚੌਥ ਦੇ ਮੌਕੇ ਤੇ ਮਹਿੰਦੀ ਪ੍ਰਤੀਯੋਗਿਤਾ ਕਰਵਾਈ ਗਈ, ਜਿਸ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਪ੍ਰਤੀਯੋਗਿਤਾ ਦੀ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਡਾ. ਮਾਨਵ ਸੈਣੀ ਨੇ ਦੱਸਿਆ ਕਿ ਇਹ ਪ੍ਰਤੀਯੋਗਿਤਾ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਹੋਰ ਉਭਾਰਨ ਲਈ ਕਰਵਾਈ ਗਈ। ਇਸ ਪ੍ਰਤੀਯੋਗਿਤਾ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚ ਸਾਨੀਆ (ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਤੀਸਰਾ ਸਮੈਸਟਰ) ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਕਸ਼ਿਸ਼ (ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਪਹਿਲਾ ਸਮੈਸਟਰ) ਨੇ ਦੂਸਰਾ ਸਥਾਨ ਅਤੇ ਕਰਨਦੀਪ ਕੌਰ (ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਪਹਿਲਾ ਸਮੈਸਟਰ) ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਜੀਤ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਸੋਨਮ ਸਲਾਰੀਆ, ਕਿਰਨਜੀਤ ਕੌਰ, ਸੰਦੀਪ ਕਲੇਰ, ਜਸਵਿੰਦਰ ਕੌਰ, ਨੇਹਾ, ਮੁਸਕਾਨ, ਸੰਦੀਪ ਕੌਰ, ਡਾ. ਵੀਨਸ, ਕੋਮਲਦੀਪ ਕੌਰ, ਰਜਨੀ ਬਾਲਾ, ਪਲਵਿੰਦਰ ਕੌਰ, ਆਰਤੀ ਸ਼ਰਮਾ, ਭਾਰਤੀ ਸ਼ਰਮਾ, ਮਨਪ੍ਰੀਤ ਕੌਰ, ਕਾਜਲ, ਨਵਨੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated