Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਜ਼ੋਨਲ ਯੂਥ ਫੈਸਟੀਵਲ ਲਈ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ

ਖ਼ਾਲਸਾ ਕਾਲਜ ਵਿਖੇ ਜ਼ੋਨਲ ਯੂਥ ਫੈਸਟੀਵਲ ਲਈ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ

ਗੜ੍ਹਦੀਵਾਲਾ 11 ਅਕਤੂਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਏ ਜਾ ਰਹੇ ਜ਼ੋਨਲ ਯੁਵਕ ਮੇਲੇ (2025-26) ਦੀਆਂ ਵੱਖ-ਵੱਖ ਆਈਟਮਾਂ ਵਿੱਚ ਭਾਗ/ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਇਸ ਵਿੱਚ ਵਿਦਿਆਰਥੀਆਂ ਨੇ ਵੱਖ-ਵੱਖ ਆਈਟਮਾਂ ਜਿਵੇਂ ਕਵਿਸ਼ਰੀ, ਕਵਿਤਾ ਉਚਾਰਨ, ਇੰਡੀਅਨ ਆਰਕੈਸਟਰਾ, ਸ਼ਬਦ, ਨਾਨ- ਪ੍ਰਕਸ਼ਨ, ਗੀਤ, ਲੋਕ-ਗੀਤ, ਕਲੀ, ਭਾਸ਼ਣ, ਰਵਾਇਤੀ-ਗੀਤ (ਔਰਤਾਂ), ਭੰਡ ਅਤੇ ਮੁਹਾਵਰੇਦਾਰ ਵਾਰਤਾਲਾਪ ਆਦਿ ਨੂੰ ਮੰਚ ਉੱਪਰ ਪੇਸ਼ ਕੀਤਾ। ਸਟੇਜੀ ਆਈਟਮਾਂ ਤੋਂ ਇਲਾਵਾ ਰੰਗੋਲੀ ਅਤੇ ਪੋਸਟਰ-ਮੇਕਿੰਗ (ਫਾਈਨ ਆਰਟਸ ਆਈਟਮਾਂ) ਆਦਿ ਦੀ ਵੀ ਰਿਹਰਸਲ ਕਰਵਾਈ ਗਈ। ਇਸ ਮੌਕੇ ਜੱਜਮੈਂਟ ਦੀ ਭੂਮਿਕਾ ਪ੍ਰੋ. ਸ਼ਾਮ ਸਿੰਘ, ਡਾ. ਦਿਲਬਾਰਾ ਸਿੰਘ, ਡਾ. ਦੇਵਿੰਦਰ ਕੁਮਾਰ, ਡਾ. ਗੁਰਪ੍ਰੀਤ ਸਿੰਘ ਅਤੇ ਡਾ. ਸਤਵੰਤ ਕੌਰ ਨੇ ਨਿਭਾਉਂਦਿਆਂ ਵਿਦਿਆਰਥੀਆਂ ਨੂੰ ਵੱਖ-ਵੱਖ ਆਈਟਮਾਂ ਦੀਆਂ ਬਰੀਕੀਆਂ ਤੇ ਨਿਯਮਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਯੁਵਕ ਵਿਰਾਸਤੀ ਮੇਲੇ ਵਰਗੀਆਂ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜ਼ੋਨਲ ਯੁਵਕ ਮੇਲੇ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਵੱਧ ਤੋਂ ਵੱਧ ਇਨਾਮ ਪ੍ਰਾਪਤ ਕਰਨ ਲਈ ਸ਼ੁੱਭ ਇੱਛਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।