Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਚੀਫ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼,ਬਾਬਾ ਸਾਹਿਬ ਦੇ ਵਿਚਾਰਾਂ ਨੂੰ ਠੇਸ ਪਹੁੰਚਾਉਣਾ  – ਸਹੋਤਾ

ਚੀਫ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼,ਬਾਬਾ ਸਾਹਿਬ ਦੇ ਵਿਚਾਰਾਂ ਨੂੰ ਠੇਸ ਪਹੁੰਚਾਉਣਾ – ਸਹੋਤਾ

ਗੜ੍ਹਦੀਵਾਲਾ 11 ਅਕਤੂਬਰ(ਪ੍ਰਾਈਮ ਪੰਜਾਬ ਟਾਈਮਜ਼) 

ਬੋਲੇ-ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ

: 12 ਅਕਤੂਬਰ ਸਹੋਤਾ ਨੇ ਕਿਹਾ ਕਿ ਦੇਸ਼ ਦੇ ਚੀਫ ਜਸਟਿਸ ਬੀ. ਆਰ. ਗਵਈ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਬਾਬਾ ਸਾਹਿਬ ਦੀ ਸੋਚ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਹੈ, ਜਿਸ ਨਾਲ ਦੇਸ਼- ਵਿਦੇਸ਼ ਵਿਚ ਵਸੇ ਰਾਸ਼ਟਰ ਹਿਤੈਸ਼ੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਵਿਚ ਸਹੋਤਾ ਨੇ ਕਿਹਾ ਕਿ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਦੇਸ਼ ਭਰ ਵਿਚ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਹੋਤਾ ਨੇ ਕਿਹਾ ਕਿ ਇਹ ਘਟਨਾ ਦੋਸ਼ੀਦੀ ਸੌੜੀ ਮਾਨਸਿਕਤਾ ਨੂੰ ਸਾਬਿਤ ਕਰਦੇ ਹੋਏ ਨਫਰਤ ਦੀ ਸੋਚ ਅਤੇ ਹੀਣ ਭਾਵਨਾ ਨੂੰ ਉਤਸ਼ਾਹਿਤ ਕਰਨ ਵਾਲੀ ਹੈ। ਖਾਸ ਕਰ ਕੇ ਸ਼ਾਂਤੀ ਪਸੰਦ ਦੇਸ਼ ਵਿਚ ਅਰਾਜਕਤਾ ਫੈਲਾਉਣ ਅਤੇ ਆਪਸੀ ਭਾਈਚਾਰੇ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਤਹਿਤ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਸਹੋਤਾ ਨੇ ਕਿਹਾ ਕਿ ਇਸ ਘਟਨਾ ਦੇ ਵਿਰੋਧ ਵਿਚ ਦੇਸ਼ ਭਰ ਵਿਚ ਲੋਕਾਂ ਵਿਚ ਰੋਹ ਵਧਦਾ ਜਾ ਰਿਹਾ ਹੈ, ਜਿਸ ਕਾਰਨ ਜੁੱਤੀ ਸੁੱਟਣ ਦੀ ਕੋਸ਼ਿਸ਼ ਕਰਨ ਦਾ ਸਮਰਥਨ ਕਰ ਰਹੀ ਭਾਜਪਾ ਦੇ ਪੁਤਲੇ ਫੂਕ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਗੈਰ-ਸੰਵਿਧਾਨਿਕ ਘਟਨਾ ਦਾ ਸਮਰਥਨ ਕਰਨ ‘ਤੇ ਇਸ ਦਾ ਬਾਈਕਾਟ ਕਰਨ ਦਾ ਸੱਦਾ ਦਿੰਦੇ ਹੋਏ ਆਵਾਜ਼ ਬੁਲੰਦ ਕਰਨ ਕਰਨ ਦੀ ਅਪੀਲ ਵੀ ਕੀਤੀ।