Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਸੂਹਾ ਅਤੇ ਟਾਂਡਾ ਮੰਡੀਆਂ ‘ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਸੂਹਾ ਅਤੇ ਟਾਂਡਾ ਮੰਡੀਆਂ ‘ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਦਸੂਹਾ / ਟਾਂਡਾ (ਹੁਸ਼ਿਆਰਪੁਰ), 12 ਅਕਤੂਬਰ (ਚੌਧਰੀ) 

– ਕਿਹਾ, ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ

– ਸਰਕਾਰ ਖ਼ਰੀਦ ਪ੍ਰਬੰਧਾਂ ਪ੍ਰਤੀ ਪੂਰੀ ਤਰ੍ਹਾਂ ਸੁਚੇਤ

– ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਖ਼ਰੀਦ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਗਿਆ

– ਹੁਣ ਤੱਕ 15.21 ਲੱਖ ਮੀਟ੍ਰਿਕ ਟਨ ਝੋਨਾ ਸੂਬੇ ਦੀਆਂ ਮੰਡੀਆਂ ‘ਚ ਪਹੁੰਚਿਆ,14.41 ਲੱਖ ਮੀਟ੍ਰਿਕ ਟਨ ਦੀ ਹੋਈ ਖ਼ਰੀਦ

– ਕਿਸਾਨਾਂ ਨੂੰ 24 ਘੰਟਿਆਂ ਅੰਦਰ ਕੀਤਾ ਜਾ ਰਿਹਾ ਭੁਗਤਾਨ, ਹੁਣ ਤੱਕ 2,700 ਕਰੋੜ ਰੁਪਏ ਕੀਤੇ ਜਾਰੀ

– ਹੜ੍ਹਾਂ ਦੇ ਬਾਵਜੂਦ ਕਿਸਾਨਾਂ ਨੇ ਦਿੱਤਾ ਸ਼ਾਨਦਾਰ ਝਾੜ, ਬਾਰਦਾਨੇ ਦੀ ਕੋਈ ਕਮੀ ਨਹੀਂ

: ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਟਾਂਡਾ ਅਤੇ ਦਸੂਹਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੀ ਉਨ੍ਹਾਂ ਦੇ ਨਾਲ ਸਨ।

ਕੈਬਨਿਟ ਮੰਤਰੀ ਨੇ ਪਹਿਲਾਂ ਟਾਂਡਾ ਦੀ ਅਨਾਜ ਮੰਡੀ ਦਾ ਨਿਰੀਖਣ ਕੀਤਾ ਅਤੇ ਬਾਅਦ ਵਿਚ ਦਸੂਹਾ ਮੰਡੀ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੰਡੀਆਂ ਵਿਚ ਚੱਲ ਰਹੀ ਖ਼ਰੀਦ, ਤੋਲ, ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆਵਾਂ ਦਾ ਨੇੜਿਓਂ ਜਾਇਜ਼ਾ ਲਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿਚ ਝੋਨੇ ਦੀ ਖ਼ਰੀਦ ਦਿਨੋ-ਦਿਨ ਵੱਧ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਿੱਲ ਮਾਲਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਸੁਚਾਰੂ ਕਾਰਵਾਈਆਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਚੌਕਸ ਰਹਿ ਕੇ ਕੰਮ ਕਰ ਰਹੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਹੁਣ ਤੱਕ 15 ਲੱਖ 21 ਹਜ਼ਾਰ ਮੀਟ੍ਰਿਕ ਟਨ ਝੋਨਾ ਮੰਡੀਆਂ ਵਿਚ ਪਹੁੰਚ ਚੁੱਕਾ ਹੈ, ਜਿਸ ਵਿਚੋਂ 14 ਲੱਖ 41 ਹਜ਼ਾਰ ਮੀਟ੍ਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ। ਕਿਸਾਨਾਂ ਨੂੰ ਭੁਗਤਾਨ ਪ੍ਰਕਿਰਿਆ 24 ਘੰਟਿਆਂ ਦੇ ਅੰਦਰ ਪੂਰੀ ਕੀਤੀ ਜਾ ਰਹੀ ਹੈ। ਹੁਣ ਤੱਕ ਲੱਗਭਗ 2,700 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਖ਼ਰੀਦ ਪ੍ਰਣਾਲੀ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਕੁਸ਼ਲ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਕੇਂਦਰੀ ਪੂਲ ਲਈ 172 ਲੱਖ ਮੀਟ੍ਰਿਕ ਟਨ ਦਾ ਟੀਚਾ ਪ੍ਰਾਪਤ ਹੋਇਆ ਹੈ, ਜਦੋਂ ਕਿ ਪੰਜਾਬ ਸਰਕਾਰ ਨੇ 190 ਲੱਖ ਮੀਟ੍ਰਿਕ ਟਨ ਝੋਨਾ ਸਟੋਰ ਕਰਨ ਅਤੇ ਖ਼ਰੀਦਣ ਦੀ ਤਿਆਰੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਇਸ ਸਾਲ ਸੂਬੇ ਦੇ ਕਈ ਖੇਤਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਸਨ, ਪਰ ਕਿਸਾਨਾਂ ਨੇ ਆਪਣੀਆਂ ਫ਼ਸਲਾਂ ਦੀ ਰੱਖਿਆ ਲਈ ਸਖ਼ਤ ਮਿਹਨਤ ਕੀਤੀ ਹੈ।
ਲਾਲ ਚੰਦ ਕਟਾਰੂਚੱਰ ਜਾਣਕਾਰੀ ਦਿੱਤੀ ਕਿ ਸਰਕਾਰ ਕੋਲ 27,000 ਕਰੋੜ ਦੀ ਕੈਸ਼ ਕ੍ਰੈਡਿਟ ਸੀਮਾ (ਸੀ ਸੀ ਐਲ) ਹੈ ਅਤੇ ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ।

ਸ੍ਰੀ ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦੀ ਉਪਜ ਦਾ ਉਚਿਤ ਭਾਅ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਟਾਂਡਾ ਚੌਧਰੀ ਰਾਜਵਿੰਦਰ ਸਿੰਘ ਰਾਜਾ, ਚੇਅਰਮੈਨ ਮਾਰਕੀਟ ਕਮੇਟੀ ਦਸੂਹਾ ਕੰਵਲਪ੍ਰੀਤ ਸਿੰਘ ਸੰਧੂ, ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ, ਮੰਡੀ ਬੋਰਡ ਅਤੇ ਵੱਖ-ਵੱਖ ਖੂਰੀਦ ਏਜੰਸੀਆਂ ਦੇ ਅਧਿਕਾਰੀਆਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।