Prime Punjab Times

Latest news
ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ
ADVERTISEMENT
You are currently viewing ਰਾਜਵੀਰ ਸਿੰਘ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

ਰਾਜਵੀਰ ਸਿੰਘ ਨੇ ਗੁਰਬਾਣੀ ਕੰਠ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

ਗੜ੍ਹਦੀਵਾਲਾ 16 ਅਕਤੂਬਰ (ਚੌਧਰੀ) 

: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ , ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵੱਲੋਂ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੂੰ ਧਾਰਮਿਕ ਪੱਖੋਂ ਉਤਸ਼ਾਹਿਤ ਕਰਨ ਅਤੇ ਗੁਰਬਾਣੀ ਨਾਲ ਜੋੜਨ ਲਈ ਗੁਰਬਾਣੀ ਕੰਠ ਮੁਕਾਬਲੇ ਵਿੱਚ ਸ਼ਮੂਲੀਅਤ ਕਰਵਾਈ ਗਈ। ਇਸ ਮੁਕਾਬਲੇ ਵਿੱਚ ਰਾਜਵੀਰ ਸਿੰਘ ਬੀ. ਏ . ਤੀਜਾ ਸਮੈਸਟਰ ਨੇ ਦਰਜਾ ਤੀਜਾ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਵਿਸ਼ੇਸ਼ ਸਨਮਾਨ ਅਤੇ 1100 ਰੁਪਏ ਨਗਦ ਰਾਸ਼ੀ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੈਡਮ ਜਤਿੰਦਰ ਕੌਰ ਅਤੇ ਵਿਦਿਆਰਥੀ ਰਾਜਵੀਰ ਸਿੰਘ ਨੂੰ ਵਧਾਈ ਦਿੱਤੀ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।

 

 

error: copy content is like crime its probhihated