Prime Punjab Times

Latest news
ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ...
ADVERTISEMENT
You are currently viewing ਬਟਾਲਾ ‘ਚ ਦਿਵਾਲੀ ਤੋਂ ਪਹਿਲਾਂ ਫਾਇਰਿੰਗ ਦੀ ਘਟਨਾ ਨਾਲ ਮਚੀ ਸਨਸਨੀ, ਇੱਕ ਵਿਅਕਤੀ ਦੇ ਜ਼ਖ਼ਮੀ ਹੋਣ….

ਬਟਾਲਾ ‘ਚ ਦਿਵਾਲੀ ਤੋਂ ਪਹਿਲਾਂ ਫਾਇਰਿੰਗ ਦੀ ਘਟਨਾ ਨਾਲ ਮਚੀ ਸਨਸਨੀ, ਇੱਕ ਵਿਅਕਤੀ ਦੇ ਜ਼ਖ਼ਮੀ ਹੋਣ….

ਬਟਾਲਾ, 17 ਅਕਤੂਬਰ (ਅਵਿਨਾਸ਼ ਸ਼ਰਮਾ):

: ਦਿਵਾਲੀ ਤੋਂ ਠੀਕ ਪਹਿਲਾਂ ਬਟਾਲਾ ਸ਼ਹਿਰ ਵਿੱਚ ਇੱਕ ਵਾਰ ਫਿਰ ਫਾਇਰਿੰਗ ਦੀ ਘਟਨਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਹ ਘਟਨਾ ਅੱਜ ਸ਼ਾਮ ਡੇਰਾ ਬਾਬਾ ਨਾਨਕ ਰੋਡ ਦੇ ਮੱਲੀ ਮਾਰਕੀਟ ਇਲਾਕੇ ਵਿੱਚ ਵਾਪਰੀ ਹੈ।

ਮਿਲੀ ਜਾਣਕਾਰੀ ਅਨੁਸਾਰ, ਇਲਾਕੇ ਦੇ ਇੱਕ ਮੈਜਿਕ ਟੱਚ ਸਲੂਨ ਦੇ ਸ਼ੀਸ਼ੇ ਵਾਲੇ ਗੇਟ ‘ਤੇ ਅਚਾਨਕ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਦੀ ਆਵਾਜ਼ ਨਾਲ ਸਾਰਾ ਇਲਾਕਾ ਸਨਸਨੀਜ਼ਦਾ ਹੋ ਗਿਆ ਅਤੇ ਲੋਕ ਘਰਾਂ ਵਿੱਚ ਸੁਰੱਖਿਅਤ ਥਾਵਾਂ ਵੱਲ ਦੌੜ ਪਏ।

ਹੁਣ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਫਾਇਰਿੰਗ ਕਿਸ ਨੇ ਕੀਤੀ ਤੇ ਇਸ ਦੇ ਪਿੱਛੇ ਕਾਰਣ ਕੀ ਸਨ। ਫਾਇਰਿੰਗ ਦੀ ਸੂਚਨਾ ਮਿਲਦੇ ਹੀ ਸਿਵਲ ਲਾਈਨ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਟੀਮ ਵੱਲੋਂ ਸਬੂਤ ਇਕੱਠੇ ਕਰਕੇ ਮੌਕੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦਾ ਪਤਾ ਲੱਗ ਸਕੇ।
ਥਾਣਾ ਮੁਖੀ ਹਰਜਿੰਦਰ ਸਿੰਘ ਦਿਓਲ ਕੀ ਬੋਲੇ… 

 “ਪੁਲਿਸ ਮੌਕੇ ‘ਤੇ ਮੌਜੂਦ ਹੈ ਅਤੇ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਪੂਰਾ ਮਾਮਲਾ ਸਾਫ਼ ਹੋ ਜਾਵੇਗਾ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲੇਗੀ।”ਦਿਵਾਲੀ ਦੇ ਨੇੜੇ ਆਉਂਦੇ ਹੀ ਸ਼ਹਿਰ ਵਿੱਚ ਇਸ ਤਰ੍ਹਾਂ ਦੀ ਘਟਨਾ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਪੁਲਿਸ ਵੱਲੋਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਚੌਕਸੀ ਵਧਾ ਦਿੱਤੀ ਗਈ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

error: copy content is like crime its probhihated