Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing 35ਵਾਂ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਸ਼੍ਰੀ ਵਿਸ਼ਵਕਰਮਾ ਮੰਦਿਰ,ਗੜ੍ਹਦੀਵਾਲਾ ਵਿਖੇ ਸ਼ਰਧਾਪੂਰਵਕ ਮਨਾਇਆ

35ਵਾਂ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਸ਼੍ਰੀ ਵਿਸ਼ਵਕਰਮਾ ਮੰਦਿਰ,ਗੜ੍ਹਦੀਵਾਲਾ ਵਿਖੇ ਸ਼ਰਧਾਪੂਰਵਕ ਮਨਾਇਆ

ਗੜ੍ਹਦੀਵਾਲਾ 22 ਅਕਤੂਬਰ (ਚੌਧਰੀ)

: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 35 ਵਾਂ ਸ਼੍ਰੀ ਵਿਸ਼ਵਕਰਮਾ ਪੂਜਾ ਮਹਾਂ ਉਤਸਵ ਸ਼੍ਰੀ ਵਿਸ਼ਵਕਰਮਾ ਮੰਦਿਰ ਗੜ੍ਹਦੀਵਾਲਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਮੰਦਰ ਵਿਖੇ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲੰਬੀਆਂ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ।ਇਸ ਮੌਕੇ ਤੇ ਸਭ ਤੋਂ ਪਹਿਲਾਂ ਸੰਗਤਾਂ ਦੇ ਸਹਿਯੋਗ ਨਾਲ ਮੰਦਰ ਵਿਖੇ ਨਿਸ਼ਾਨ ਸਾਹਿਬ ਚੜਾਏ ਗਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ।ਉਸ ਦੇ ਉਪਰੰਤ ਆਰੰਭ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਤੇ ਬੜੀ ਗਿਣਤੀ ਵਿਚ ਸੰਗਤਾਂ ਤੇ ਹਲਕੇ ਦੇ ਪਤਵੰਤੇ ਸੱਜਣਾਂ ਨੇ ਮੰਦਰ ਵਿਖੇ ਨਤਮਸਤਕ ਹੋ ਕੇ ਭਗਵਾਨ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।ਉਸ ਦੇ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿੱਚ ਆਸ਼ਾ ਜੀ ਦੀ ਵਾਰ ਦਾ ਕੀਰਤਨ ਰਾਗੀ ਭਾਈ ਮੋਹਨ ਸਿੰਘ ਪੰਛੀ ਤਲਵੰਡੀ ਜੱਟਾਂ,ਸੰਤ ਸੇਵਾ ਸਿੰਘ ਜੀ ਰਾਮਪੁਰ ਖੇੜਾ ਵਾਲੇ, ਗਿਆਨੀ ਭੁਪਿੰਦਰ ਸਿੰਘ, ਅਮਰੀਕ ਸਿੰਘ ਗੁਰਦਾਸਪੁਰ ਵਾਲਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਪ੍ਰਬਚਨਾਂ ਦੁਆਰਾ ਨਿਹਾਲ  ਕੀਤਾ ਗਿਆ। ਇਸ ਮੌਕੇ ਤੇ ਸੰਤ ਸਰੂਪ ਸਿੰਘ ਚੰਡੀਗੜ ਵਾਲੇ,ਬਲਵੀਰ ਸਿੰਘ ਕਵੀਸ਼ਰ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ । ਇਸ ਮੌਕੇ ਤੇ ਆਏ ਹੋਏ ਸਾਰੇ ਪਤਵੰਤੇ ਸੱਜਣਾਂ ਨੂੰ ਕਮੇਟੀ ਵਲੋਂ ਸਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ, ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਸਾਬਕਾ  ਐਮਐਲਏ ਦੇਸਰਾਜ ਸਿੰਘ ਧੁੱਗਾ, ਇਹਨਾਂ ਤੋਂ ਇਲਾਵਾ ਬਾਬਾ ਦੀਪ ਦੀਪ ਸਿੰਘ ਸੇਵਾ ਦਲ ਦਾ ਮਨਜੋਤ ਸਿੰਘ ਤਲਵੰਡੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ।ਸਟੇਜ ਸਕੱਤਰ ਦੀ ਭੂਮਿਕਾ ਸੁਖਵੰਤ ਸਿੰਘ ਚੋਹਕਾ ਨੇ ਨਿਭਾਈ। ਇਸ ਤੋਂ ਇਲਾਵਾ ਕੁਲਦੀਪ ਸਿੰਘ ਮਿੰਟੂ ,ਗੁਰਜੀਤ ਸਿੰਘ ਚੌਟਾਲਾ,  ਲੰਬਰਦਾਰ ਰਛਪਾਲ ਸਿੰਘ, ਤੀਰਥ ਸਿੰਘ ਸੀਹਰਾ,ਜਸਵਿੰਦਰ ਸਿੰਘ ਮਾਣਕੂ, ਸ਼ਕਤੀ ਸਾਊਂਡ ਅਮਰੀਕ ਸਿੰਘ, ਸਮਾਰਟ ਟੈਂਟ ਹਾਊਸ, ਐਸ ਐਚ ਓ ਗੜਦੀਵਾਲਾ ਪਰਮਿੰਦਰ ਸਿੰਘ, ਸਮੂਹ ਗੜਦੀਵਾਲਾ ਦੇ ਐਮਸੀ, ਬਾਘਾ ਸਟੱਡੀਓ ਸਮੂਹ ਸੇਵਾਦਾਰ  ਵਿਸ਼ਵ ਕਰਮਾ ਕਮੇਟੀ, ਵੱਲੋਂ ਜੋਸ਼ ਪਰਿਵਾਰ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਸਹਿਯੋਗ ਕੀਤਾ। ਇਸ ਮੌਕੇ ਤੇ ਆਈਆਂ ਹੋਈਆਂ ਸੰਗਤਾਂ ਦੇ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।