Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ‘ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ – SSP ਸੰਦੀਪ ਕੁਮਾਰ ਮਲਿਕ

ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ‘ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ – SSP ਸੰਦੀਪ ਕੁਮਾਰ ਮਲਿਕ

ਹੁਸ਼ਿਆਰਪੁਰ, 22 ਅਕਤੂਬਰ (ਪ੍ਰਾਈਮ ਪੰਜਾਬ ਟਾਈਮਜ਼) 

66ਵੇਂ ਪੁਲਿਸ ਯਾਦਗਾਰੀ ਦਿਵਸ ਮੌਕੇ  ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ

: ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਦੇ ਸਨਮਾਨ ਵਿਚ ਬੀਤੇ ਦਿਨ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ 66ਵਾਂ ਪੁਲਿਸ ਯਾਦਗਾਰੀ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਐਸ.ਐਸ.ਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਨੇ ਸ਼ਰਧਾਂਜਲੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਪੰਜਾਬ ਪੁਲਿਸ ਨੂੰ ਇਕ ਬੇਮਿਸਾਲ ਫੋਰਸ ਦੱਸਿਆ, ਜਿਸ ਨੇ ਸ਼ਾਂਤੀ ਅਤੇ ਸੰਕਟ ਦੋਵਾਂ ਦੌਰਾਨ ਬੇਜੋੜ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ। ਉਨ੍ਹਾਂ ਦੱਸਿਆ ਕਿ ਸਤੰਬਰ 1981 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਨੇ ਡਿਊਟੀ ਦੌਰਾਨ 1,802 ਅਧਿਕਾਰੀਆਂ ਦਾ ਬਲੀਦਾਨ ਦਿੱਤਾ ਹੈ, ਜਿਸ ਵਿਚ ਇਕੱਲੇ ਇਸ ਸਾਲ ਦੇ ਹੀ ਤਿੰਨ ਪੁਲਿਸ ਕਰਮਚਾਰੀ ਸ਼ਾਮਿਲ ਹਨ।

ਪੁਲਿਸ ਸ਼ਹੀਦ ਸਮਾਰਕ ‘ਤੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਸੰਬੋਧਨ ਕਰਦਿਆਂ ਐਸ.ਐਸ.ਪੀ ਮਲਿਕ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਕਾਰਨ ਹੀ ਅੱਜ ਅਸੀਂ ਚੈਨ ਦੀ ਨੀਂਦ ਸੌਂ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਬਹਾਦਰੀ, ਹਿੰਮਤ ਅਤੇ ਅੱਤਵਾਦ ਨੂੰ ਜੜ੍ਹੋਂ ਪੁੱਟ ਸੁੱਟਣ ਦੀ ਵਚਨਬੱਧਤਾ ਦੀ ਮਾਣਮੱਤੀ ਵਿਰਾਸਤ ਹੈ ਅਤੇ ਸੂਬੇ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ‘ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ।

ਇਸ ਦੌਰਾਨ ਪੁਲਿਸ ਸ਼ਹੀਦਾਂ ਦੇ ਸਮਾਰਕ ਵਿਖੇ ਯਾਦਗਾਰੀ ਪਰੇਡ ਹੋਈ, ਜਿਥੇ  ਪੁਲਿਸ ਸ਼ਹੀਦਾਂ ਦੇ ਨਾਮ ਪੜ੍ਹੇ ਗਏ, ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ।

ਸਮਾਗਮ ਤੋਂ ਬਾਅਦ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਨਿਰੰਤਰ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ    (ਵਿਕਾਸ) ਨਿਕਾਸ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਪੁਲਿਸ ਅਧਿਕਾਰੀ ਹਾਜ਼ਰ ਸਨ।

error: copy content is like crime its probhihated